Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਕਲੇਮ:
ਕਰੋਨਾ ਵਾਇਰਸ ਦੇ ਮਰੀਜ਼ਾਂ ਦੀਆਂ ਲਾਸ਼ਾਂ ਨਾਲ ਭਰੇ ਟਰੱਕਾਂ ਨੂੰ ਲਿਜਾਇਆ ਜਾ ਰਿਹਾ ਹੈ ।ਵਾਹਿਗੁਰੂ ਮਿਹਰ ਕਰਨ ।
ਵੇਰੀਫਿਕੇਸ਼ਨ:
ਸੋਸ਼ਲ ਮੀਡੀਆ ‘ਤੇ ਲਗਾਤਾਰ ਕੋਰੋਨਾਵਾਇਰਸ ਦੇ ਸਬੰਧ ਵਿੱਚ ਕਈ ਗ਼ਲਤ ਖ਼ਬਰਾਂ, ਵੀਡੀਓ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ।ਇਸ ਵਿੱਚ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਸੜਕ ਦੇ ਉੱਤੇ ਕਈ ਟਰੱਕਾਂ ਨੂੰ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ ।ਵਾਇਰਲ ਹੋ ਰਹੀ ਵੀਡੀਓ ਦੇ ਨਾਲ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਟਰੱਕਾਂ ਦੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀਆਂ ਲਾਸ਼ਾਂ ਜਾ ਰਹੀਆਂ ਹਨ।
ਫੇਸਬੁੱਕ ਪੇਜ਼ ‘ਆਪ ਦੀ ਕ੍ਰਾਂਤੀ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਟਰੱਕਾਂ ਦੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਲਿਜਾਇਆ ਜਾ ਰਿਹਾ ਹੈ।ਇਸ ਪੋਸਟ ਦਾ ਆਰਕਾਈਵ ਵਰਜ਼ਨ ਤੁਸੀਂ ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ । ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਬਹੁਤ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਸੜਕ ਦੇ ਉੱਤੇ ਖੜ੍ਹੇ ਲੋਕ ਇਹਨਾਂ ਟਰੱਕਾਂ ਨੂੰ ਜਾਂਦਿਆਂ ਦੇਖ ਤਾੜੀਆਂ ਵਜਾ ਰਹੇ ਸਨ ਜਿਸ ‘ਤੇ ਸਾਨੂੰ ਸ਼ੱਕ ਹੋਇਆ ਕਿ ਵੀਡੀਓ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ।
ਹੁਣ ਅਸੀਂ ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਅਸੀਂ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵੀਡੀਓ ਵਿੱਚ ਦਿਖਾਈ ਦੇ ਰਹੇ ਟਰੱਕਾਂ ਦੇ ਉੱਤੇ Autamarocchi ਲਿਖਿਆ ਪਾਇਆ। ਗੂਗਲ ਸਰਚ ਤੋਂ ਸਾਨੂੰ ਪਤਾ ਲੱਗਿਆ ਕਿ ਇਹ ਇੱਕ ਇਟਲੀ ਦੀ ਟਰਾਂਸਪੋਰਟ ਕੰਪਨੀ ਹੈ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆਂ ਅਸੀਂ ਇਸ ਟਰਾਂਸਪੋਰਟ ਕੰਪਨੀ Autamarocchi ਦੇ ਫੇਸਬੁੱਕ ਪੇਜ ਨੂੰ ਖੰਗਾਲਿਆ।ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ ਜਿਸ ਨੂੰ Autamarocchi ਦੇ ਫੇਸਬੁੱਕ ਪੇਜ਼ ਉੱਤੇ 7 ਅਪ੍ਰੈਲ ਨੂੰ ਅਪਲੋਡ ਕੀਤਾ ਗਿਆ ਸੀ ਜਿਸ ਤੇ ਇਟਾਲੀਅਨ ਭਾਸ਼ਾ ਵਿੱਚ ਕੁਝ ਲਿਖਿਆ ਹੋਇਆ ਸੀ।
ਅਸੀਂ ਗੂਗਲ ਟਰਾਂਸਲੇਟ ਦੀ ਮਦਦ ਦੇ ਨਾਲ ਵੀਡੀਓ ‘ਚ ਦਿੱਤੇ ਗਏ ਕੈਪਸ਼ਨ ਨੂੰ ਟਰਾਂਸਲੇਟ ਕੀਤਾ। ਕੈਪਸ਼ਨ ਦੇ ਮੁਤਾਬਿਕ ਇਨ੍ਹਾਂ ਟਰੱਕਾਂ ਦੇ ਵਿੱਚ ਕਰੋਨਾ ਵਾਇਰਲ ਦੇ ਮਰੀਜ਼ਾਂ ਦੀ ਲਾਸ਼ਾਂ ਨਹੀਂ ਸਗੋਂ ਕਰੋਨਾ ਵਾਇਰਸ ਦੇ ਮਰੀਜ਼ਾਂ ਲਈ ਬਿਸਤਰੇ ਲੈ ਕੇ ਜਾ ਰਹੇ ਹਨ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ । ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਟਰੱਕਾਂ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀਆਂ ਲਾਸ਼ਾਂ ਨਹੀਂ ਸਗੋਂ ਉਨ੍ਹਾਂ ਦੇ ਲਈ ਬਿਸਤਰੇ ਲਿਜਾਏ ਜਾ ਰਹੇ ਹਨ।
ਟੂਲਜ਼ ਵਰਤੇ:
- *ਗੂਗਲ ਸਰਚ
- *ਫੇਸਬੁੱਕ ਸਰਚ
- *ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.