Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਕਲੇਮ:
ਗੁਜਰਾਤ ਦੇ ਸੂਰਤ ਵਿੱਚ ਰਾਸ਼ਨ ਕਰਕੇ ਲੋਕ ਸੜਕਾਂ ਤੇ ਆਏ । ਰਾਸ਼ਨ ਦਵੋਂ ਜਾਂ ਗੋਲੀ ਮਾਰੋ ਦੇ ਲਾਏ ਨਾਅਰੇ।
ਵੇਰੀਫਿਕੇਸ਼ਨ :
ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਜਾਰੀ ਲਾਕਡਾਊਨ ਵਿਚ ਪ੍ਰਵਾਸੀ ਕਾਮਿਆਂ ਅਤੇ ਮਜ਼ਦੂਰਾਂ ਦੀ ਹਿਜਰਤ ਜਾਰੀ ਹੈ। ਕੋਈ ਪੈਦਲ ਜਾ ਰਿਹਾ ਹੈ, ਤਾਂ ਕੋਈ ਕੁਝ ਜੁਗਾੜ ਦੇ ਜਰੀਏ ਆਪਣੇ ਘਰ ਵਾਪਸ ਆ ਰਹੇ ਹਨ। ਦੇਸ਼ ਵਿਚ ਤਾਲਾਬੰਦੀ ਦੇ ਐਲਾਨ ਦੇ ਬਾਵਜੂਦ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਬਹੁਤੇ ਪਰਵਾਸੀ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਹ ਕਾਮੇ ਪ੍ਰਵਾਸੀ ਹਨ ਜਿਨ੍ਹਾਂ ਨੇ ਤਾਲਾਬੰਦੀ ਤੋਂ ਬਾਅਦ ਕੰਮ ਛੱਡ ਦਿੱਤਾ ਹੈ ਜਾਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਹ ਕਿਰਾਏ ਅਤੇ ਭੋਜਨ ਲਈ ਜੁਗਾੜ ਕਰਨ ਵਿਚ ਵੀ ਅਸਮਰੱਥ ਹਨ। ਇੱਥੇ ਹਜ਼ਾਰਾਂ ਲੋਕ ਹਨ ਜੋ ਕੰਮ ਅਤੇ ਰੋਜ਼ੀ-ਰੋਟੀ ਦੀ ਘਾਟ ਵਿੱਚ ਮਹਾਨਗਰਾਂ ਤੋਂ ਆਪਣੇ ਘਰਾਂ ਨੂੰ ਪਰਤ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਤਾਲਾਬੰਦੀ ਦੌਰਾਨ ਮਜ਼ਦੂਰਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਗੁਮਰਾਹਕੁਨ ਦਾਅਵੇ ਵੀ ਵਾਇਰਲ ਹੋ ਰਹੇ ਹਨ।
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਸੂਰਤ ਵਿੱਚ ਰਾਸ਼ਨ ਨਾ ਮਿਲਣ ਕਰਕੇ ਲੋਕ ਸੜਕਾਂ ਉੱਤੇ ਉੱਤਰ ਆਏ ਅਤੇ ਉਨ੍ਹਾਂ ਨੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਭੰਨ -ਤੋੜ ਵੀ ਕੀਤੀ। ਵੀਡੀਓ ਦੇ ਵਿੱਚ ਹਜ਼ਾਰਾਂ ਹੀ ਲੋਕਾਂ ਨੂੰ ਗੱਡੀਆਂ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਗੁੱਸਾਏ ਹੋਏ ਲੋਕ ਕਮਰਿਆਂ ਦੇ ਵਿੱਚ ਮੌਜੂਦ ਕੁਰਸੀਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਰਹੇ ਹਨ। ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਖੂਬ ਤੇਜ਼ੀ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ ਤਕਰੀਬਨ 3,000 ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 100 ਤੋਂ ਵੱਧ ਲੋਕਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ। ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਵਿੱਚ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ । ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ । ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ। ਸਰਚ ਦੇ ਦੌਰਾਨ ਸਾਨੂੰ ਵੀਡੀਓ ਦੇ ਵਿੱਚ ਚਿਨਾਬ ਟੈਕਸਟਾਈਲ ਨਾਮਕ ਬੋਰਡ ਦਿਖਾਈ ਦਿੱਤਾ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਚਿਨਾਬ ਟੈਕਸਟਾਈਲ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਸਥਿਤ ਹੈ ।
ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਸੀਂ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਮੀਡੀਆ ਰਿਪੋਰਟਾਂ ਨੂੰ ਖੰਗਾਲਿਆ। ਪੜਤਾਲ ਦੇ ਦੌਰਾਨ ਸਾਨੂੰ ਐਨਡੀਟੀਵੀ ਅਤੇ ਰਿਪਬਲਿਕ ਵਰਲਡ ਦੁਆਰਾ ਪ੍ਰਕਾਸ਼ਿਤ ਲੇਖ ਮਿਲੇ। ਇਨ੍ਹਾਂ ਲੇਖਾਂ ਦੇ ਮੁਤਾਬਿਕ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸਥਿਤ ਚਿਨਾਬ ਟੈਕਸਟਾਈਲ ਮਿੱਲ ਅੱਧਾ ਵੇਤਨ ਮਿਲਣ ਤੇ ਮਜ਼ਦੂਰ ਭੜਕ ਉੱਠੇ ਜਿਸ ਦੌਰਾਨ ਉਨ੍ਹਾਂ ਨੇ ਜੰਮੂ- ਪਠਾਨਕੋਟ ਨੈਸ਼ਨਲ ਹਾਈਵੇ ਨਾਲ ਸੱਟੀ ਇਕਾਈ ਵਿੱਚ ਘੁਸ ਕੇ ਤੋੜ ਫੋੜ ਵੀ ਕੀਤੀ। ਇਸ ਦੌਰਾਨ ਪੁਲਿਸ ਅਤੇ ਮਜ਼ਦੂਰਾਂ ਦੇ ਵਿੱਚ ਝੜਪ ਵੀ ਹੋਈ ਅਤੇ ਅਤੇ ਭੀੜ ਨੂੰ ਖਦੇੜਨ ਦੇ ਲਈ ਪੁਲਿਸ ਨੂੰ ਲਾਠੀਚਾਰਜ ਦਾ ਪ੍ਰਯੋਗ ਵੀ ਕਰਨਾ ਪਿਆ ।
ANI ਦੁਆਰਾ ਖਿੱਚੀ ਗਈ ਤਸਵੀਰਾਂ ਅਤੇ ਵਾਇਰਲ ਵੀਡੀਓ ਵਿੱਚੋਂ ਲਏ ਗਏ ਕੁਝ ਸਕ੍ਰੀਨ ਸ਼ਾਟ ਵਿੱਚ ਕਿੰਨੀ ਸਮਾਨਤਾ ਹੈ , ਤੁਸੀਂ ਨੀਚੇ ਦੇਖ ਸਕਦੇ ਹੋ।
8 ਮਈ , 2020 ਨੂੰ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਹੋਈ ਘਟਨਾ ਦੀ ਜਾਣਕਾਰੀ ਨਿਊਜ਼ ਏਜੰਸੀ ANI ਦੁਆਰਾ ਟਵੀਟ ਵਿੱਚ ਦਿੱਤੀ ਗਈ ਹੈ। ਟੀ ਦੇ ਮੁਤਾਬਕ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਚਿਨਾਬ ਟੈਕਸਟਾਈਲ ਮਿੱਲਜ਼ ਦੇ ਮਜ਼ਦੂਰਾਂ ਦਾ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ । ਵਿਰੋਧ ਕਰ ਰਹੇ ਮਜ਼ਦੂਰ ਪੂਰੀ ਤਨਖਾਹ ਦੀ ਮੰਗ ਕਰ ਰਹੇ ਸਨ। ਐਸਐਸਪੀ, ਸ਼ੈਲੇਂਦਰ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਮਿੱਲ ਦੁਆਰਾ ਕੀਤਾ ਗਿਆ ਭੁਗਤਾਨ ਕਾਫੀ ਨਹੀਂ ਹੈ ਅਤੇ ਮਜ਼ਦੂਰ ਘਰ ਵਾਪਿਸ ਜਾਣਾ ਚਾਹੁੰਦੇ ਹਨ । ਵਿਰੋਧ ਪ੍ਰਦਰਸ਼ਨ ਵਿੱਚ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਯੂ ਟਿਊਬ ਖੰਗਾਲਨ ਤੇ ਸਾਨੂੰ ਨਾਮਵਰ ਮੀਡੀਆ ਏਜੰਸੀ The Tribune ਦੁਆਰਾ ਆਪਣੇ ਅਧਿਕਾਰਿਕ ਚੈਨਲ ਤੇ ਅਪਲੋਡ ਕੀਤੀ ਹੋਈ ਇੱਕ ਵੀਡੀਓ ਮਿਲੀ। ਇਸ ਵੀਡੀਓ ਨੂੰ 8 ਮਈ , 2020 ਨੂੰ ਅਪਲੋਡ ਕੀਤਾ ਗਿਆ ਸੀ। ਵਾਇਰਲ ਵੀਡੀਓ ਅਤੇ ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਸਥਾਨ ਇੱਕ ਸਮਾਨ ਹੈ ।
ਉੱਥੇ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਵਾਇਰਲ ਵੀਡੀਓ ਨੂੰ ਸੂਰਤ ਦਾ ਦੱਸਿਆ ਜਾ ਰਿਹਾ ਹੈ । ਗੂਗਲ ਤੇ ਕੀ ਵਰਡਸ ਦੀ ਮਦਦ ਦੇ ਨਾਲ ਸਾਨੂੰ ਨਵ ਭਾਰਤ ਟਾਈਮਜ਼ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਇੱਕ ਲੇਖ ਮਿਲਿਆ। ਲੇਖ ਦੇ ਮੁਤਾਬਕ ਗੁਜਰਾਤ ਦੇ ਸੂਰਤ ਵਿੱਚ ਵੀ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਸੜਕ ਤੇ ਉਤਰ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਜ਼ਦੂਰਾਂ ਨੇ ਸੜਕ ਉੱਤੇ ਜਾਮ ਲਗਾ ਕੇ ਵੀ ਪ੍ਰਦਰਸ਼ਨ ਕੀਤਾ।
ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਤੋਂ ਬਾਅਦ ਅਸੀਂ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਗੁਜਰਾਤ ਦੇ ਸੂਰਤ ਦਾ ਨਹੀਂ ਸਗੋਂ ਜੰਮੂ ਕਸ਼ਮੀਰ ਦੇ ਕਠੂਆ ਦਾ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044