Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚਦਿਆਂ ਵਿਨੇਸ਼ ਫੋਗਾਟ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਪਿਛਲੇ ਮੰਗਲਵਾਰ ਵਿਨੇਸ਼ ਨੇ ਸੈਮੀਫਾਈਨਲ ‘ਚ ਕਿਊਬਾ ਦੀ ਪਹਿਲਵਾਨ ਲੋਪੇਜ਼ ਯੂਸਨੇਲਿਸ ਗੁਜ਼ਮੈਨ ਨੂੰ 5-0 ਨਾਲ ਹਰਾ ਕੇ 50 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ‘ਚ ਪ੍ਰਵੇਸ਼ ਕੀਤਾ ਸੀ। ਹਾਲਾਂਕਿ, ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਹਿਲਾ 50 ਕਿਲੋਗ੍ਰਾਮ ਵਰਗ ਦੇ ਫਾਈਨਲ ਤੋਂ ਪਹਿਲਾਂ ਉਸਦਾ ਭਾਰ ਜ਼ਿਆਦਾ ਪਾਇਆ ਗਿਆ ਹੈ।
ਇਸ ਦੌਰਾਨ ਵਿਨੇਸ਼ ਫੋਗਾਟ ਦੇ ਫਾਈਨਲ ਵਿੱਚ ਪਹੁੰਚਣ ਤੋਂ ਬਾਅਦ ਸੋਸ਼ਲ ਮੀਡਿਆ ਤੇ ਕਈ ਤਸਵੀਰਾਂ ਵਾਇਰਲ ਹੋਈਆਂ ਜਿਸ ਵਿੱਚ ਪੁਲਿਸ ਨੂੰ ਵਿਨੇਸ਼ ਫੋਗਾਟ ਨੂੰ ਘਸੀਟਦਿਆਂ ਦੇਖਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਇਹ ਮਾਮਲਾ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸਿੰਘ ਖ਼ਿਲਾਫ਼ ਪਹਿਲਵਾਨਾਂ ਵੱਲੋਂ ਜੰਤਰ ਮੰਤਰ ਤੇ ਪਿਛਲੇ ਸਾਲ ਦਿੱਤੇ ਗਏ ਧਰਨੇ ਦਾ ਹੈ। ਇਸ ਵਿਚਕਾਰ ਇੱਕ ਤਸਵੀਰ ਵਿੱਚ ਕੁਝ ਪੁਲਿਸ ਮੁਲਾਜ਼ਮ ਦੂਜੇ ਵਿਅਕਤੀ ਦੇ ਮੂੰਹ ਨੂੰ ਕੁਚਲ ਰਹੇ ਹਨ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਵਿਨੇਸ਼ ਫੋਗਾਟ ਦੀ ਹੈ।
Fact Check/Verification
ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਤਸਵੀਰ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ ਅਤੇ ਪਾਇਆ ਕਿ ਕਈ ਯੂਜ਼ਰਾਂ ਨੇ ਇਸ ਤਸਵੀਰ ਨੂੰ ਸਿੰਘੁ ਬਾਰਡਰ ਤੇ ਸਾਲ 2020-21 ਵਿੱਚ ਹੋਏ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਦਾ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਤਸਵੀਰ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਫਰਵਰੀ 1, 2021 ਨੂੰ ਟਾਈਮਜ਼ ਆਫ ਇੰਡੀਆ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਦੇ ਮੁਤਾਬਕ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੇ ਬੂਟ (ਜੁੱਤੇ) ਹੇਠ ਕੁਚਲੇ 22 ਸਾਲਾ ਰਣਜੀਤ ਸਿੰਘ ਦੇ ਚਿਹਰੇ ਦੀ ਤਸਵੀਰ ਇੱਕ ਚਿਹਰਾ ਬਣ ਗਈ ਹੈ।
ਆਰਟੀਕਲ ਮੁਤਾਬਕ ਸਿੰਘੁ ਬਾਰਡਰ ਤੇ ਸੁਰੱਖਿਆ ਦੇ ਬਾਵਜੂਦ ਭੀੜ ਵੱਲੋਂ ਕਿਸਾਨਾਂ ਦੇ ਡੇਰੇ ‘ਤੇ ਪਹੁੰਚ ਕੇ ਕੈਂਪ ‘ਤੇ ਹਮਲਾ ਕਰਨ ਤੋਂ ਬਾਅਦ ਕੁਝ ਕਿਸਾਨ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋ ਗਈ। ਦਿੱਲੀ ਪੁਲਿਸ ਨੇ ਰਣਜੀਤ ਸਿੰਘ ‘ਤੇ ਐਸਐਚਓ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਦੋਸ਼ ਲਾਇਆ ਹੈ। ਉਸ ਨੂੰ 43 ਹੋਰਾਂ ਸਮੇਤ, ਦਿੱਲੀ ਪੁਲਿਸ ਨੇ ਉਸੇ ਦਿਨ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਸੀ। 17 ਮਾਰਚ 2021 ਨੂੰ ਰਣਜੀਤ ਸਿੰਘ ਨੂੰ ਇਸ ਮਾਮਲੇ ਵਿੱਚ ਜਮਾਨਤ ਮਿਲ ਗਈ ਸੀ।
ਇਸ ਦੇ ਨਾਲ ਹੀ ਸਾਨੂੰ ਵਾਇਰਲ ਹੋ ਰਹੀ ਤਸਵੀਰ ਕਈ ਹੋਰਨਾਂ ਮੀਡਿਆ ਅਦਾਰਿਆਂ ਦੁਆਰਾ ਵੀ ਸਾਲ 2021 ਦੇ ਵਿੱਚ ਪ੍ਰਕਾਸ਼ਿਤ ਮਿਲੀ। ਇਹਨਾਂ ਰਿਪੋਰਟਾਂ ਵਿੱਚ ਪ੍ਰਕਾਸ਼ਿਤ ਨਿਊਜ਼ 18 ਦੀ ਰਿਪੋਰਟ ਮੁਤਾਬਕ ਸਿੰਘੂ ਬਾਰਡਰ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਭੜਕੀ ਹਿੰਸਾ ‘ਚ ਦਿੱਲੀ ਪੁਲਸ ਨੇ ਅਲੀਪੁਰ ਦੇ ਐੱਸਐੱਚਓ ‘ਤੇ ਹਮਲਾ ਕਰਨ ਵਾਲੇ ਵਿਅਕਤੀ ਸਮੇਤ 44 ਲੋਕਾਂ ਨੂੰ ਗ੍ਰਿਫਤਾਰ ਕੀਤਾ। ਰਿਪੋਰਟ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ, ਵਾਸੀ ਪਿੰਡ ਕਾਜ਼ਮਪੁਰ, ਜ਼ਿਲ੍ਹਾ ਨਵਾਂ ਸ਼ਹਿਰ ਨੇ ਐਸਐਚਓ ਅਲੀਪੁਰ ‘ਤੇ ਤਲਵਾਰ ਨਾਲ ਹਮਲਾ ਕੀਤਾ ਸੀ ਜਿਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਵਿਨੇਸ਼ ਫੋਗਾਟ ਦੀ ਨਹੀਂ ਹੈ। ਇਹ ਤਸਵੀਰ ਰਣਜੀਤ ਸਿੰਘ ਦੀ ਹੈ ਜਿਸ ਨੂੰ ਦਿੱਲੀ ਦੇ ਸਿੰਘੁ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 28 ਜਨਵਰੀ ਨੂੰ ਭੜਕੀ ਕਥਿਤ ਹਿੰਸਾ ਦੇ ਦੌਰਾਨ ਦਿੱਲੀ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਸੀ।
Result: Partly False
Our Sources
Media report published by Times of India on February 1, 2021
Media report published by News 18 on February 1, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.