ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਬਿਹਾਰ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਵਿਅਕਤੀ ਮੁੰਡੇ ਤੋਂ ਵਿਆਹ ਨਾ ਕਰਾਉਣ ਦਾ ਕਾਰਨ ਪੁੱਛਦਾ ਹੈ ਤਾਂ ਉਹ ਕਹਿੰਦਾ ਹੈ ਕਿ ਉਸ ਦੀ ਮੰਗ ਪੂਰੀ ਨਹੀਂ ਕੀਤੀ ਗਈ ਕੈਸ਼ , ਅੰਗੂਠੀ ਅਤੇ ਚੇਨ ਦੀ ਮੰਗ ਜਲਦ ਪੂਰੀ ਨਹੀਂ ਹੁੰਦੀ ਉਦੋਂ ਤਕ ਵਿਆਹ ਨਹੀਂ ਹੋ ਸਕਦਾ। ਵੀਡੀਓ ਵਿੱਚ ਮੁੰਡਾ ਕਹਿੰਦਾ ਹੈ ਕਿ ਉਹ ਸਰਕਾਰੀ ਨੌਕਰੀ ਕਰਦਾ ਹੈ ਤੇ ਉਸ ਦੇ ਪਿਤਾ ਵੀ ਸਰਕਾਰੀ ਟੀਚਰ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ਬਰੇਕਿੰਗ ਨਿਊਜ਼ ਪੰਜਾਬ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਚਲਦੇ ਵਿਆਹ ‘ਚ ਦਹੇਜ ਵਾਸਤੇ ਅੜ ਗਿਆ ਲਾੜਾ।’
ਅਸੀਂ ਪਾਇਆ ਕਿ ਕਈ ਮੀਡੀਆ ਏਜੰਸੀਆਂ ਨੇ ਵੀ ਇਸ ਵੀਡੀਓ ਨੂੰ ਅਸਲ ਦੱਸਦਿਆਂ ਹੋਇਆਂ ਸ਼ੇਅਰ ਕੀਤਾ।
Crowd tangle ਦੇ ਡਾਟਾ ਦੇ ਮੁਤਾਬਕ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਵੀਡਿਓ ਨੂੰ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਪੇਜ ਵਿਕਰਮ ਮਿਸ਼ਰਾ ਦੁਆਰਾ 25 ਫਰਵਰੀ 2022 ਨੂੰ ਅਪਲੋਡ ਮਿਲੀ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਫੇਸਬੁੱਕ ਪੇਜ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਅਪਲੋਡ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੇਜ ਤੇ ਅਪਲੋਡ ਕੀਤੀ ਗਈ ਇੱਕ ਹੋਰ ਵੀਡਿਓ ਦੇ ਵਿੱਚ ਵਾਇਰਲ ਵੀਡੀਓ ਚ ਦਿਖਾਈ ਦੇ ਰਹੇ ਦੂਲੇ ਅਤੇ ਦੁਲਹਨ ਨੂੰ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਦੇ ਵਿੱਚ ਦੁਲਹਨ ਨੂੰ ਵਿਆਹ ਤੋਂ ਮਨ੍ਹਾ ਕਰਦਿਆਂ ਦੇਖਿਆ ਜਾ ਸਕਦਾ ਹੈ ਕਿਉਂਕਿ ਦੁਹਲੇ ਨੇ ਸ਼ਰਾਬ ਪੀਤੀ ਹੋਈ ਹੈ।

ਅਸੀਂ ਪੇਜ ਦੇ ਐਡਮਿਨ ਵਿਕ੍ਰਮ ਮਿਸ਼ਰਾ ਨੂੰ ਸੰਪਰਕ ਕੀਤਾ । ਵਿਕਰਮ ਮਿਸ਼ਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਵੀਡੀਓ ਸਕ੍ਰਿਪਟ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਵਿਕ੍ਰਮ ਮਿਸ਼ਰਾ ਅਤੇ ਦਿਵਿਆ ਵਿਕਰਮ ਨਾਮ ਦੇ ਫੇਸਬੁੱਕ ਪੇਜ ਤੇ ਚੈਨਲ ਚਲਾਉਂਦੇ ਹਾਂ ਤੇ ਉਨ੍ਹਾਂ ਨੇ ਇਸ ਵੀਡੀਓ ਨੂੰ ਮੈਸੇਜ ਦੇਣ ਦੇ ਉਦੇਸ਼ ਤੋਂ ਸ਼ੇਅਰ ਕੀਤਾ ਸੀ ਪਰ ਲੋਕਾਂ ਨੇ ਸੱਚ ਮੰਨਦਿਆਂ ਵੀਡੀਓ ਨੂੰ ਗੁਮਰਾਹਕੁਨ ਤਰੀਕੇ ਨਾਲ ਵਾਇਰਲ ਕਰ ਦਿੱਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਮੰਨਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Facebook Page of Vikram Mishra
Facebook post by Divya Vikram
Telephonic conversation with Vikram Mishra
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ