Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Coronavirus
ਦਾਅਵਾ ਕੀਤਾ ਜਾ ਰਿਹਾ ਹੈ ਕਿ ਫ਼ਰੀਦਕੋਟ ਵਿੱਚ 45 ਡਾਕਟਰ ਕਰੋਨਾ ਪਾਜ਼ੀਟਿਵ ਪਾਏ ਗਏ।
ਸੋਸ਼ਲ ਮੀਡੀਆ ਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ ਖਾਸਤੌਰ ਤੋਂ ਕਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਵਾਇਰਲ ਹੋ ਰਹੇ ਹਨ।
ਇਸ ਵਿੱਚ ਸੋਸ਼ਲ ਮੀਡੀਆ ਤੇ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਫ਼ਰੀਦਕੋਟ ਵਿਖੇ 45 ਡਾਕਟਰ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਅਸੀਂ ਪਾਇਆ ਕਿ ਨਾਮੀ ਮੀਡੀਆ ਏਜੰਸੀ ‘ਏਬੀਪੀ ਸਾਂਝਾ’ ਨੇ ਵੀ ਇਸ ਨੂੰ ਲੈ ਕੇ ਲੇਖ ਪ੍ਰਕਾਸ਼ਿਤ ਕੀਤਾ ਜਿਸ ਦਾ ਸਿਰਲੇਖ ਸੀ:ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੈਟਫਾਰਮ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਬੰਗਾਲ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਕਿਸੇ ਵੀ ਹੋਰ ਮੀਡੀਆ ਏਜੰਸੀ ਦੁਆਰਾ ਇਸ ਮਾਮਲੇ ਨੂੰ ਲੈ ਕੇ ਕੋਈ ਲੇਖ ਨਹੀਂ ਮਿਲਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਫੇਸਬੁੱਕ ਤੇ ਕੁਝ ਕੀ ਵਰਡਜ਼ ਦੀ ਮਦਦ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਨੂੰ ਫ਼ਰੀਦਕੋਟ ਦੇ ਸਿਹਤ ਵਿਭਾਗ ਦੇ ਵੱਲੋਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ।
ਸਿਹਤ ਵਿਭਾਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਫ਼ਰੀਦਕੋਟ ਵਿਖੇ 45 ਡਾਕਟਰ ਕਰੋਨਾ ਪਾਜ਼ਟਿਵ ਨਹੀਂ ਆਏ ਹਨ ਸਗੋਂ ਇਨ੍ਹਾਂ ਡਾਕਟਰਾਂ ਨੂੰ ਹਾਲੇ ਸਿਰਫ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।
ਇਸ ਮਾਮਲੇ ਲੈ ਕੇ ਨਾਮੀ ਮੀਡੀਆ ਏਜੰਸੀ ਨਿਊਜ਼ 18 ਪੰਜਾਬੀ ਦੇ ਪੱਤਰਕਾਰ ਨਪਿੰਦਰ ਸਿੰਘ ਬਰਾੜ ਨੇ ਵੀ ਇਸ ਖਬਰ ਨੂੰ ਝੂਠਾ ਦੱਸਿਆ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਅਤੇ ਗੁੰਮਰਾਹਕੁਨ ਹੈ।ਫਰੀਦਕੋਟ ਦੇ 45 ਡਾਕਟਰ ਕੋਰੋਨਾ ਪਾਜ਼ਿਟਿਵ ਹੋਣ ਦੀ ਖਬਰ ਝੂਠੀ ਹੈ।
https://m.facebook.com/story.php?story_fbid=615053656105001&id=331620771114959
https://m.facebook.com/story.php?story_fbid=3185946588157214&id=1446045565480667