Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਤੋਂ ਵਾਪਸੀ ਦੌਰਾਨ ਹਮਲਾ ਕੀਤਾ ਗਿਆ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਸਾਬਕਾ ਆਈ.ਜ਼ੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇੱਕ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਪਾਰਟੀ ਵਿੱਚ ਕਾਟੋ ਕਲੇਸ਼ ਹੈ ਤਾਂ ਉਹ ਆਮ ਆਦਮੀ ਪਾਰਟੀ ਕਦੇ ਵੀ ਜੁਆਇਨ ਨਾ ਕਰਦੇ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਅੰਮ੍ਰਿਤਸਰ ਦੀ ਹੈਰੀਟੇਜ ਵਾਕ ਸਟਰੀਟ ਨੂੰ ਸਾਫ ਕਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੋਟਾਂ ਦੇ ਲਈ ਸਾਫ ਸਫਾਈ ਕਰ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਤਕਰੀਬਨ ਦੋ ਸਾਲਾਂ ਤੋਂ ਇੰਟਰਨੈੱਟ ਤੇ ਮੌਜੂਦ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਦੌਰਾਨ ਹਮਲਾ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਬੱਸ ਉੱਤੇ ਹਮਲਾ ਅਤੇ ਭੰਨਤੋੜ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਿਸ ਨੂੰ ਸੋਸ਼ਲ ਮੀਡੀਆ ਤੇ ਮੁੜ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਗੁਰਦੁਆਰੇ ਸਾਹਿਬ ਅੰਦਰ ਅਰਦਾਸ ਕਰਦੇ ਸਮੇਂ ਗ੍ਰੰਥੀ ਸਿੰਘ ਨੂੰ ਡਿੱਗਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰੂ ਸਾਹਿਬ ਦੀ ਹਜੂਰੀ ‘ਚ ਅਰਦਾਸ ਕਰਦੇ ਸਮੇਂ ਗ੍ਰੰਥੀ ਸਿੰਘ ਨੇ ਆਪਣਾ ਸਰੀਰ ਤਿਆਗ ਦਿੱਤਾ। ਵਾਇਰਲ ਹੋ ਰਹੀ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਗ੍ਰੰਥੀ ਸਿੰਘ ਬਿਮਾਰੀ ਦੇ ਚਲਦੇ ਬੇਹੋਸ਼ ਹੋ ਗਏ ਸਨ। ਗ੍ਰੰਥੀ ਸਿੰਘ ਨੇ ਮੀਡੀਆ ਸਾਹਮਣੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਉਹ ਬਿਲਕੁਲ ਠੀਕ ਹਨ।
ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਕੋਲ ਮੁੱਖ ਮੰਤਰੀ ਬਣਨ ਦਾ ਢੁਕਵਾਂ ਤਜ਼ਰਬਾ ਨਹੀਂ ਹੈ। ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
June 1, 2024
Shaminder Singh
May 11, 2024
Shaminder Singh
April 20, 2024