ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact CheckViralਕੀ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ...

ਕੀ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ

Fact
ਅਕਸ਼ੈ ਕੁਮਾਰ ਨੇ ਇਮਰਾਨ ਖਾਨ ਨੂੰ ਸਮਰਥਨ ਨਹੀਂ ਦਿੱਤਾ ਹੈ। ਵਾਇਰਲ ਵੀਡੀਓ GOQii ਬ੍ਰਾਂਡ ਦੇ ਪ੍ਰਮੋਸ਼ਨ ਦਾ ਇੱਕ ਹਿੱਸਾ ਹੈ ਅਤੇ ਵਾਇਰਲ ਵੀਡੀਓ ਵਿਚ ਆਡੀਓ ਕੱਟ ਕੇ ਲਾਇਆ ਗਿਆ ਹੈ।

ਸੋਸ਼ਲ ਮੀਡਿਆ ਤੇ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ। ਵੀਡੀਓ ਕਲਿੱਪ ‘ਚ ਅਕਸ਼ੈ ਨੂੰ ਇਮਰਾਨ ਖਾਨ ਦੇ ਸਮਰਥਨ ‘ਚ ਬੋਲਦੇ ਸੁਣਿਆ ਜਾ ਸਕਦਾ ਹੈ।

ਗੌਰਤਲਬ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 9 ਮਈ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 12 ਮਈ ਨੂੰ ਦੋ ਹਫ਼ਤਿਆਂ ਲਈ ਜ਼ਮਾਨਤ ਮਿਲੀ ਸੀ।

ਫੇਸਬੁੱਕ ਯੂਜ਼ਰ ‘ਸੱਚ ਦੀ ਆਵਾਜ਼’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਫ਼ਿਲਮ ਐਕਟਰ ਅਕਸੇ ਕੁਮਾਰ ਇਮਰਾਨ ਖਾਨ ਦੇ ਹੱਕ ਵਿੱਚ ਆਏ ਉਹਨਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ ਇਮਰਾਨ ਖਾਨ ਦੇ ਹੱਕ ਵਿੱਚ ਬਾਹਰ ਆਉਣ ਦੀ ਗੱਲ ਕਹੀ।’

Courtesy: Facebook/SachDiAwaaz

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਦਾਅਵੇ ਨੂੰ ਲੈ ਕੇ ਕੀਵਰਡ ਸਰਚ ਕੀਤਾ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਅਧਿਕਾਰਿਕ ਰਿਪੋਰਟ ਨਹੀਂ ਮਿਲੀ। ਜੇਕਰ ਅਕਸ਼ੈ ਕੁਮਾਰ ਵੱਲੋਂ ਇਮਰਾਨ ਨੂੰ ਸਮਰਥਨ ਦਿੱਤਾ ਗਿਆ ਹੁੰਦਾ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਖਬਰ ਜਰੂਰ ਹੁੰਦੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਪਾਇਆ ਕਿ ਵੀਡੀਓ ਦੇ ਵਿੱਚ ਅਕਸ਼ੈ ਕੁਮਾਰ ਆਪਣੀ ਘੜੀ ਵੱਲ ਇਸ਼ਾਰਾ ਕਰਦੇ ਹਨ। ਅਸੀਂ ਵੀਡੀਓ ਦੇ ਕੀ ਫ਼੍ਰੇਮ ਕੇ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਸਰਚ ਦੌਰਾਨ ਫਿਟਨੈਸ ਕੰਪਨੀ ‘GOQii’ ਦੇ ਵੈਰੀਫਾਈਡ ਫੇਸਬੁੱਕ ਪੇਜ ‘ਤੇ 22 ਨਵੰਬਰ 2019 ਨੂੰ ਅਪਲੋਡ ਕੀਤਾ ਗਿਆ ਵੀਡੀਓ ਮਿਲਿਆ। ਵੀਡੀਓ ‘ਚ ਅਕਸ਼ੇ ਕੁਮਾਰ ਨੂੰ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ,“ਉਹ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਵੀਡੀਓ ਵਿਚ ਉਨ੍ਹਾਂ ਨੂੰ GOQii ਵਾਈਟਲ ਈਸੀਜੀ ਅਤੇ ਹਾਰਟ ਹੈਲਥ ਬਾਰੇ ਗੱਲ ਕਰਦੇ ਵੇਖਿਆ ਜਾ ਸਕਦਾ ਹੈ।

ਇਹ ਵੀਡੀਓ ‘GOQii’ ਦੇ ਯੂਟਿਊਬ ਚੈਨਲ ‘ਤੇ ਵੀ ਮੌਜੂਦ ਹੈ ਜਿਸਦੇ ਵਿਚ ਵਾਇਰਲ ਵੀਡੀਓ ਦੇ ਅੰਸ਼ਾਂ ਨੂੰ ਵੇਖਿਆ ਜਾ ਸਕਦਾ ਹੈ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਅਕਸ਼ੇ ਕੁਮਾਰ ਦੀ ਵੀਡੀਓ ਵਿੱਚ ਆਡੀਓ ਨੂੰ ਕੱਟ ਕੇ ਲਗਾਇਆ ਗਿਆ ਹੈ।

ਅਕਸ਼ੈ ਕੁਮਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਮਰਥਨ ਕੀਤਾ
Courtesy: YouTube@GOQiii

Conclusion

ਸਾਈ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਨੇ ਇਮਰਾਨ ਖਾਨ ਨੂੰ ਸਮਰਥਨ ਨਹੀਂ ਦਿੱਤਾ ਹੈ। ਵਾਇਰਲ ਵੀਡੀਓ GOQii ਬ੍ਰਾਂਡ ਦੇ ਪ੍ਰਮੋਸ਼ਨ ਦਾ ਇੱਕ ਹਿੱਸਾ ਹੈ ਅਤੇ ਵਾਇਰਲ ਵੀਡੀਓ ਵਿਚ ਆਡੀਓ ਕੱਟ ਕੇ ਲਾਇਆ ਗਿਆ ਹੈ।

Result: False

Our Sources
Video uploaded on GOQii Facebook page on November 22, 2019
Video uploaded on GOQii YouTube channel on November 22, 2019

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular