ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralਕਿਸੀ ਹੋਰ ਵਿਅਕਤੀ ਦੀ ਗਿਰਫਤਾਰੀ ਦੀ ਖਬਰ ਨੂੰ ਅਮ੍ਰਿਤਪਾਲ ਸਿੰਘ ਨਾਲ ਜੋੜਕੇ...

ਕਿਸੀ ਹੋਰ ਵਿਅਕਤੀ ਦੀ ਗਿਰਫਤਾਰੀ ਦੀ ਖਬਰ ਨੂੰ ਅਮ੍ਰਿਤਪਾਲ ਸਿੰਘ ਨਾਲ ਜੋੜਕੇ ਕੀਤਾ ਜਾ ਰਿਹਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਪੰਜਾਬ ਪੁਲਿਸ ਪਹਿਲਾਂ ਮਨ ਗਈ ਸੀ ਕਿ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਸਰਕਾਰ ਲਗਾਤਾਰ ਇਸ ਵੀਡੀਓ ਨੂੰ ਡਿਲੀਟ ਕਰਵਾ ਰਹੀ ਹੈ।

Fact
ਵਾਇਰਲ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਫਾਜ਼ਿਲਕਾ ਦੇ ਅਰਨੀਵਾਲਾ ਦੀ ਹੈ ਜਿਥੇ ਅਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਗਿਰਫਤਾਰ ਕੀਤਾ ਗਿਆ ਸੀ। ਇਸ ਮਾਮਲੇ ਨੂੰ ਅਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਪਹਿਲਾਂ ਮਨ ਗਈ ਸੀ ਕਿ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਸਰਕਾਰ ਲਗਾਤਾਰ ਇਸ ਵੀਡੀਓ ਨੂੰ ਡਿਲੀਟ ਕਰਵਾ ਰਹੀ ਹੈ। ਵੀਡੀਓ ਦੇ ਵਿੱਚ ਪੁਲਿਸ ਮੁਲਾਜ਼ਮ ਨੂੰ ਬਿਆਨ ਦਿੰਦਿਆਂ ਸੁਣਿਆ ਜਾ ਸਕਦਾ ਹੈ।

ਪ੍ਰਸਿੱਧ ਫੇਸਬੁੱਕ ਯੂਜ਼ਰ ਇੰਡੀ ਜਸਵਾਲ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਇਸ ਵੀਡੀਓ ਨੂੰ ਹੁਣ ਤਕ 1 ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

18 ਮਾਰਚ 2023 ਨੂੰ ਪੰਜਾਬ ਪੁਲਿਸ ਨੇ “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਘੇਰਾਬੰਦੀ ਸ਼ੁਰੂ ਕਰ ਉਹਨਾਂ ਨੂੰ ਗਿਰਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਵਿਚ ਇੰਟਰਨੈੱਟ ਤੇ ਮੈਸੇਜ ਦੀਆਂ ਸੁਵਿਧਾਵਾਂ ਨੂੰ ਬੰਦ ਕਰ ਦਿੱਤਾ ਗਿਆ ਜਿਹਨਾਂ ਨੂੰ ਕੁਝ ਜ਼ਿਲਿਆਂ ਨੂੰ ਛੱਡ ਕੇ ਬੀਤੇ ਦਿਨੀਂ ਚਾਲੂ ਕਰ ਦਿੱਤਾ ਗਿਆ। ਹੁਣ ਤਕ ਪੁਲਿਸ ਨੇ ਕਈ ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਅਤੇ ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਹਾਲੇ ਫਰਾਰ ਹੈ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ।

ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਕਰਨ ਦੇ ਲਈ ਵਾਇਰਲ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਵੀਡੀਓ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਇਕ ਕੁਮੈਂਟ ਮਿਲਿਆ ਜਿਸ ਵਿੱਚ ਦੱਸਿਆ ਗਿਆ ਕਿ ਇਹ ਮਾਮਲਾ ਫਾਜ਼ਿਲਕਾ ਦੇ ਪਿੰਡ ਅਰਨੀਵਾਲਾ ਦਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਹੁਬੂਹੁ ਵੀਡੀਓ ਲੋਕਲ ਮੀਡਿਆ ਅਦਾਰਾ ‘AW News 18’ ਤੇ ਅਪਲੋਡ ਮਿਲੀ। ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਪੰਜਾਬ ਵਿੱਚ ਅਮ੍ਰਿਤਪਾਲ ਸਿੰਘ ਦੇ ਚੱਲ ਰਹੇ ਮਾਮਲੇ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨਰਿੰਦਰਪਾਲ ਸਿੰਘ ਵੈਰੜ ਨੂੰ ਸ਼ੱਕ ਦੇ ਆਧਾਰ ਤੇ ਗਿਰਫ਼ਤਾਰ ਕੀਤਾ। ਪੁਲਿਸ ਮੁਲਾਜ਼ਮ ਦੇ ਬਿਆਨ ਮੁਤਾਬਕ ਨਰਿੰਦਰਪਾਲ ਸਿੰਘ ਵੈਰੜ ਨੂੰ 107/51 crpc ਹੇਠ ਗਿਰਫ਼ਤਾਰ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਇੱਕ ਹੋਰ ਲੋਕਲ ਮੀਡਿਆ ਅਦਾਰਾ ‘RB Live Media’ ਦੁਆਰਾ ਵੀ ਸਾਨੂੰ ਵਾਇਰਲ ਵੀਡੀਓ ਨਾਲ ਮੇਲ ਖਾਂਦੀ ਵੀਡੀਓ ਅਪਲੋਡ ਮਿਲੀ। ਇਸ ਵੀਡੀਓ ਮੁਤਾਬਕ ਵੀ ਨਰਿੰਦਰਪਾਲ ਸਿੰਘ ਵੈਰੜ ਨੂੰ ਨਰਿੰਦਰਪਾਲ ਸਿੰਘ ਵੈਰੜ ਨੂੰ 107/51 crpc ਹੇਠ ਗਿਰਫ਼ਤਾਰ ਕੀਤਾ ਗਿਆ ਸੀ। ਹੇਠ ਗਿਰਫ਼ਤਾਰ ਕੀਤਾ ਗਿਆ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪਾਇਆ ਕਿ ਵਾਇਰਲ ਵੀਡੀਓ ਤੇ ‘ਨਿਊਜ਼ ਓਨਲੀ’ ਦਾ ਲੋਗੋ ਲੱਗਿਆ ਹੋਇਆ ਹੈ। ਅਸੀਂ ‘News Only’ ਦੇ ਪੇਜ ਨੂੰ ਖੰਗਾਲਿਆ। ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਅਦਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀ ਖ਼ਬਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਕਿਸੀ ਹੋਰ ਵਿਅਕਤੀ ਦੀ ਗਿਰਫਤਾਰੀ ਦੀ ਖਬਰ ਨੂੰ ਅਮ੍ਰਿਤਪਾਲ ਸਿੰਘ ਨਾਲ ਜੋੜਕੇ ਕੀਤਾ  ਜਾ ਰਿਹਾ ਵਾਇਰਲ
Courtesy: News Only

ਅਸੀਂ ਅੱਗੇ ਵਧਦੇ ਹੋਏ ‘News Only’ ਨੇ ਪੱਤਰਕਾਰ ਹਰਦੀਪ ਸਿੰਘ ਭੋਗਲ ਨੂੰ ਸੰਪਰਕ ਕੀਤਾ। ਹਰਦੀਪ ਸਿੰਘ ਭੋਗਲ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ ਅਮ੍ਰਿਤਪਾਲ ਸਿੰਘ ਦੇ ਸਾਥੀ ਦੀ ਹੋਈ ਗਿਰਫਤਾਰੀ ਦੇ ਮਾਮਲੇ ਦੀ ਵੀਡੀਓ ਨੂੰ ਅਮ੍ਰਿਤਪਾਲ ਸਿੰਘ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਪੁਸ਼ਟੀ ਦੇ ਲਈ ਅਸੀਂ ਫਾਜ਼ਿਲਕਾ ਅਰਨੀਵਾਲਾ ਦੇ ਥਾਣਾ ਇੰਚਾਰਜ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਫਾਜ਼ਿਲਕਾ ਦੇ ਅਰਨੀਵਾਲਾ ਦੀ ਹੈ ਜਿਥੇ ਅਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਗਿਰਫਤਾਰ ਕੀਤਾ ਗਿਆ ਸੀ। ਇਸ ਮਾਮਲੇ ਨੂੰ ਅਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਹਾਲੇ ਫਰਾਰ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

Result: False

Our Sources

Media report published by AW News 18 on March 19, 2023
Media report published by RB Live media on March 20, 2023


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular