ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀਡੀਓ ਖੂਬ ਵਾਇਰਲ ਹੋਈ ਜਿਸ ਵਿੱਚ ਅਰਵਿੰਦ ਕੇਜਰੀਵਾਲ ਕਾਂਗਰਸ ਪਾਰਟੀ ਨੂੰ ਵੋਟ ਦੇਣ ਦੀ ਗੱਲ ਕਹਿ ਰਹੇ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਰਾਘਵ ਚੱਢਾ ਨੇ ਭਗਵੰਤ ਮਾਨ ਦੇ ਬਾਰੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਭਾਰੀ ਰਾਘਵ ਚੱਢਾ ਨੇ ਭਗਵੰਤ ਮਾਨ ਨੂੰ ਲੈ ਕੇ ਇਤਰਾਰਯੋਗ ਬਿਆਨ ਦਿੱਤਾ। ਵਾਇਰਲ ਹੋ ਰਹੀ ਗਰਾਫਿਕ ਪਲੇਟ ਫਰਜ਼ੀ ਹੈ। ਰਾਘਵ ਚੱਢਾ ਨੇ ਭਗਵੰਤ ਮਾਨ ਦੇ ਬਾਰੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਕੀ ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ?
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਬੀਬੀ ਜਗੀਰ ਕੌਰ ਨੇ ਭਾਰਤੀ ਜਨਤਾ ਪਾਰਟੀ ਜੁਆਇਨ ਨਹੀਂ ਕੀਤੀ ਹੈ।

ਕੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਰਾਬ ਦੇ ਠੇਕੇ ਸਾਹਮਣੇ ਬੈਠੇ ਹਨ? ਵਾਇਰਲ ਤਸਵੀਰ ਐਡੀਟਡ ਹੈ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਰਾਬ ਦੇ ਠੇਕੇ ਸਾਹਮਣੇ ਬੈਠੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪ੍ਰਦਰਸ਼ਨਕਾਰੀਆਂ ਨੇ ਯੋਗੀ ਅਦਿਤਿਆਨਾਥ ਦੇ ਕਾਫਿਲੇ ਤੇ ਕੀਤਾ ਹਮਲਾ? 5 ਸਾਲ ਪੁਰਾਣੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਯੋਗੀ ਅਦਿਤਿਆਨਾਥ ਦੇ ਕਾਫਿਲੇ ਤੇ ਹਮਲਾ ਕੀਤਾ। ਵਾਇਰਲ ਹੋ ਰਹੀ ਵੀਡਿਉ ਤਕਰੀਬਨ ਪੰਜ ਸਾਲ ਪੁਰਾਣੀ ਹੈ ਜਿਸ ਨੂੰ ਹਾਲੀਆ ਦੱਸਕੇ ਫਰਜ਼ੀ ਜਾਣਕਾਰੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਦਿੱਤੀ ਸਲਾਹ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪਾਰਟੀ ਨੂੰ ਵੋਟ ਦੇਣ ਦੀ ਸਲਾਹ ਦਿੱਤੀ। ਇਹ ਸੱਚ ਨਹੀਂ ਹੈ। ਵੀਡੀਓ ਨੂੰ ਤੋੜ ਮਰੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪਾਰਟੀ ਨੂੰ ਵੋਟ ਦੇਣ ਦੀ ਗੱਲ ਨਹੀਂ ਕਹੀ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ