ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋਈਆਂ ਜਿਸ ਵਿਚ ਇਕ ਵਿਅਕਤੀ ਨੂੰ ਇਕ ਮਹਿਲਾ ਦੇ ਨਾਲ ਅਸ਼ਲੀਲ ਸਥਿਤੀ ਵਿਚ ਬੈਠਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ Arvind Kejriwal ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਮਹਿਲਾ ਨਾਲ ਤਸਵੀਰ ਵਿਚ ਦਿੱਲੀ ਦੇ ਮੁੱਖ ਮੰਤਰੀ Arvind Kejriwal ਬੈਠੇ ਹਨ?
ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋਈਆਂ ਜਿਸ ਵਿਚ ਇਕ ਵਿਅਕਤੀ ਨੂੰ ਇਕ ਮਹਿਲਾ ਦੇ ਨਾਲ ਅਸ਼ਲੀਲ ਸਥਿਤੀ ਵਿਚ ਬੈਠਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ Arvind Kejriwal ਹਨ। ਵਾਇਰਲ ਹੋ ਰਹੀ ਤਸਵੀਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਭਾਰਤੀ ਜਨਤਾ ਪਾਰਟੀ ਯੋਜਨਾ ਮੰਚ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਦੁਬੇ ਦੀ ਹੈ।

ਚਾਰਜ ਲੱਗੇ ਮੋਬਾਇਲ ਫੋਨ ਤੇ ਗੱਲ ਕਰਦਿਆਂ ਵਿਅਕਤੀ ਦੀ ਮੌਤ ਵਾਲੀ ਵੀਡੀਓ ਸਕ੍ਰਿਪਟਡ ਹੈ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਚਾਰਜ ਲੱਗੇ ਮੋਬਾਇਲ ਫੋਨ ਤੇ ਗੱਲ ਕਰਦਿਆਂ ਵਿਅਕਤੀ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਅਸਲ ਦੇ ਵਿੱਚ ਇੱਕ ਸਕ੍ਰਿਪਟਡ ਵੀਡੀਓ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਭਗੌੜੇ ਹੀਰਾ ਕਾਰੋਬਾਰੀ Nirav Modi ਨੇ ਬੀਜੇਪੀ ਨੇਤਾਵਾਂ ਨੂੰ ਲੈ ਕੇ ਕਹੀ ਇਹ ਗੱਲ?
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੀਰਵ ਮੋਦੀ ਨੇ ਲੰਦਨ ਦੀ ਅਦਾਲਤ ‘ਚ ਬਿਆਨ ਦਿੱਤਾ ਕਿ ਉਸ ਨੇ ਦੇਸ਼ ਤੋਂ ਭੱਜਣ ਦੇ ਲਈ ਬੀਜੇਪੀ ਨੇਤਾਵਾਂ ਨੂੰ 456 ਕਰੋੜ ਰੁਪਏ ਕਮਿਸ਼ਨ ਦਿੱਤਾ। ਵਾਇਰਲ ਦਾਅਵਾ ਫਰਜ਼ੀ ਹੈ। ਨੀਰਵ ਮੋਦੀ ਨੇ ਲੰਦਨ ਦੀ ਅਦਾਲਤ ਵਿੱਚ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਦਿੱਲੀ ਦੇ ਮੁੱਖ ਮੰਤਰੀ Arvind Kejriwal ਅਤੇ ਉੱਪ ਮੁੱਖ ਮੰਤਰੀ Manish Sisodia ਨੇ ਨਹੀਂ ਪਾਇਆ ਮਾਸਕ?
ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal , ਉੱਪ ਮੁੱਖ ਮੰਤਰੀ Manish Sisodia ਅਤੇ ਹੋਰਾਂ ਵੱਲੋਂ ਇੱਕ ਬੱਚੇ ਨੂੰ ਮਾਸਕ ਪਹਿਨਾਉਂਦਿਆਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੇ ਖੁਦ ਮਾਸਕ ਨਹੀਂ ਪਹਿਨੇ, ਪਰ ਉਹ ਬੱਚੇ ਨੂੰ ਮਾਸਕ ਪਵਾ ਰਹੇ ਹਨ। ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਵਾਇਰਲ ਤਸਵੀਰ ਸਾਲ 2019 ਦੀ ਹੈ ਜਦੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ ਇੱਕ ਸਕੂਲ ਵਿੱਚ ਮਾਸਕ ਵੰਡਣ ਪਹੁੰਚੇ ਸਨ।

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਲੱਗੇ ਖਾਲਿਸਤਾਨ ਦੇ ਨਾਅਰੇ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਾਲੇ ਦਿਨ ਨੌਜਵਾਨਾਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਾਲੇ ਦਿਨ ਦੀ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ