ਵੀਰਵਾਰ, ਅਪ੍ਰੈਲ 25, 2024
ਵੀਰਵਾਰ, ਅਪ੍ਰੈਲ 25, 2024

HomeFact CheckViralਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਤਸਵੀਰ...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਤਸਵੀਰ ਐਡੀਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ ਗੁਰਪ੍ਰੀਤ ਦੇ ਨਾਲ ਵਿਆਹ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਨਿਵਾਸ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਲਾਵਾਂ ਲਈਆਂ। ਇਸ ਮੌਕੇ ਤੇ ਉਨ੍ਹਾਂ ਦੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।

ਭਗਵੰਤ ਸਿੰਘ ਮਾਨ ਦੇ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਲੰਬੀ ਸ਼ਰਟ ਪਹਿਨੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਅਸਲ ਦੱਸਦਿਆਂ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਤਸਵੀਰ ਐਡੀਟਡ ਹੈ
Courtesy: Facebook/PaaTiTopi

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਤਸਵੀਰ ਨੂੰ ਵਿਅੰਗ ਕਸਦੀਆਂ ਵੀ ਸ਼ੇਅਰ ਕਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਤਸਵੀਰ ਐਡੀਟਡ ਹੈ
Courtesy: Facebook/AAPKiAwaaz

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋਈ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਅਸੀਂ ਪਾਇਆ ਕਿ ਕਈ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸਾਨੂੰ ਅਸਲ ਤਸਵੀਰ ਫੇਸਬੁੱਕ ਯੂਜ਼ਰ ‘ਜਗਸੀਰ ਚਾਹਲ’ ਦੁਆਰਾ ਕੁਮੈਂਟ ਸੈਕਸ਼ਨ ਵਿਚ ਅਪਲੋਡ ਮਿਲੀ। ਜਗਸੀਰ ਚਹਿਲ ਦੁਆਰਾ ਅਪਲੋਡ ਕੀਤੀ ਗਈ ਤਸਵੀਰ ਵਿੱਚ ਪੰਜਾਬੀ ਮੀਡੀਆ ਅਦਾਰਾ ‘On Air’ ਦਾ ਲੋਗੋ ਦੇਖਿਆ ਜਾ ਸਕਦਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ‘On Air’ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਆਪਣੀ ਸਰਦ ਦੌਰਾਨ ਸਾਨੂੰ ਅਸਲ ਤਸਵੀਰ On Air ਦੁਆਰਾ ਅਪਲੋਡ ਮਿਲੀ। ਤਸਵੀਰ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਟ ਤੇ ਵਿਚ ਨਜ਼ਰ ਆ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਤਸਵੀਰ ਐਡੀਟਡ ਹੈ
Courtesy: Facebook/OnAir

ਤੁਸੀਂ ਨੀਚੇ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਸ਼ਰਟ ਵਿੱਚ ਨਜ਼ਰ ਆ ਰਹੇ ਹਨ।

Result: Altered Photo/Video

Our Sources

Comment made by Social media user Jagsir Chahal
Facebook post by On Air uploaded on July 7, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular