ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact CheckViralਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ...

ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪਿਛਲੇ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕਿਰਤ ਔਲਖ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਬੱਬੂ ਮਾਨ ਤੇ ਔਲਖ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਕਤਲ ਮਾਮਲੇ ਵਿੱਚ ਮਾਨਸਾ ਵਿਖੇ ਐਸਆਈਟੀ ਵੱਲੋਂ ਬੱਬੂ ਮਾਨ ਤੇ ਮਨਕਿਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ।

ਇਸ ਦੌਰਾਨ ਸੋਸ਼ਲ ਮੀਡਿਆ ਤੇ ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਜਾ ਰਹੇ ਹਨ।

ਫੇਸਬੁੱਕ ਪੇਜ ਪਵਨ ਮਹਿਮੀ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਯਾਰ ਸਿੱਧੂ ਮੂਸੇ ਵਾਲਾ ਕਤਲ ਕੇਸ ਚ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਨਾ ਕਿ ਉਹਨਾਂ ਨਾਲ ਫੋਟੋਆਂ ਖਿਚਵਾਉਣ ਲਈ। ਤਾਂਹੀ ਵਿਚਾਰਾ ਸਿੱਧੂ ਦਾ ਪਿਤਾ ਕਹਿੰਦਾ ਆ ਕਿ ਜਾਂਚ ਸਹੀ ਨਹੀਂ ਹੋ ਰਹੀ।’

ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Facebook/PawanMehmi

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Facebook/SarabjitSingh

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਵਾਇਰਲ ਹੋ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਵਾਇਰਲ ਤਸਵੀਰ ਨੂੰ ਪੁਰਾਣਾ ਦੱਸਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਲੈਂਜ ਦੀ ਮਦਦ ਨਾਲ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮਨਕਿਰਤ ਔਲਖ ਦੇ ਇੰਸਟਾਗ੍ਰਾਮ ਪੇਜ ਤੇ ਜੁਲਾਈ 14,2020 ਨੂੰ ਅਪਲੋਡ ਮਿਲੀ।

ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Instagram@mankirtaulakh

ਇਸ ਦੇ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਪੇਜ ‘Babbu Maan De Haters Da Jijjaa’ ਦੁਆਰਾ ਵੀ ਅਗਸਤ 17,2020 ਨੂੰ ਅਪਲੋਡ ਮਿਲੀ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਪੁਰਾਣੀ ਹੈ।

ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Facebook/Babbu Maan De Haters Da Jijjaa

ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਤਸਵੀਰ ਵਿੱਚ ਦਿਖਾਈ ਦੇ ਰਹੇ ਪੁਲਿਸ ਅਧਿਕਾਰੀ ਦੀ ਪਹਿਚਾਣ ਨਹੀਂ ਕਰ ਸਕੇ ਹਾਂ। ਜਾਣਕਾਰੀ ਮਿਲਦਿਆਂ ਹੀ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources

Image uploaded by Mankirt Aulakh on July 14, 2020
Image uploaded by Babbu Maan De Haters Da Jijjaa on August 17, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular