ਵੀਰਵਾਰ, ਜੂਨ 20, 2024
ਵੀਰਵਾਰ, ਜੂਨ 20, 2024

HomeFact CheckViralਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ...

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ

Fact
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਲ 2020 ਦੀ ਹੈ ਜਦੋਂ ਪਵਿੱਤਰ ਥੜਾ ਸਾਹਿਬ ਤੇ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਬੇਅਦਬੀ ਦੀ ਕੋਸ਼ਿਸ਼ ਕੀਤੀ।

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਵਿਅਕਤੀ ਨੂੰ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ ‘ਸਰਬਜੀਤ ਸਿੰਘ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਦਿੱਲੀ ਗੁਰੂਦਵਾਰਾ ਬੰਗਲਾ ਸਾਹਿਬ ਬੇਅਦਬੀ ਦੀ ਘਟਨਾ live tv ਤੇ। ਕਦੋਂ ਤਕ ਹਮਲੇ ਹੋਣਗੇ ਸਿੱਖ ਧਰਮ ਤੇ।’

ਅਸੀਂ ਪਾਇਆ ਕਿ ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ। ਫੇਸਬੁੱਕ ਯੂਜ਼ਰ ਮਨਜਿੰਦਰ ਸਿੰਘ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਨੂੰ ਹੁਣ ਤਕ 5,200 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ ਵਿੱਚ ਬੇਅਦਬੀ ਦੀ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ ਜਿਸ ਨੂੰ ਲੈ ਕੇ ਸਮਾਜ ਦੇ ਵਿੱਚ ਕਾਫੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਮਹੀਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਮ੍ਹਣੇ ਆਈ ਸੀ। ਇਸ ਘਟਨਾ ਦੇ ਮੁਲਜ਼ਮ ਜਸਵੀਰ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ ਸੀ ਅਤੇ ਇਸ ਮਹੀਨੇ ਰਾਜਪੁਰਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਜਿਥੇ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਿੰਘ ਸਭਾ ਵਿੱਚ ਦਾਖ਼ਲ ਹੋਇਆ। ਪੁਲਿਸ ਨੇ ਇਸ ਮਾਮਲੇ ਦੇ ਵਿੱਚ ਮੁਲਜ਼ਮ ਸਾਹਿਲ ਅਰੋੜਾ ਦੇ ਖਿਲਾਫ 295A ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸ ਕੜੀ ਦੇ ਵਿੱਚ ਸੋਸ਼ਲ ਮੀਡਿਆ ਤੇ ਬੇਅਦਬੀ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ ਅਤੇ ਕਈ ਤਸਵੀਰਾਂ ਅਤੇ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਘਟਨਾ ਵਾਪਰੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡਿਆ ਅਦਾਰਾ ਨਿਊਜ਼ 18 ਪੰਜਾਬੀ ਦੁਆਰਾ ਨਵੰਬਰ 27, 2020 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ।

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੇਅਦਬੀ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਕੀਤਾ ਸ਼ੇਅਰ
Courtesy: News 18 Punjab

ਮੀਡਿਆ ਰਿਪੋਰਟ ਮੁਤਾਬਕ , ਦਿਨ ਦੀ ਪਹਿਲੀ ਅਰਦਾਸ ਦੌਰਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇਸ ਘਟਨਾ ਵਿੱਚ ਪਵਿੱਤਰ ਥੜਾ ਸਾਹਿਬ ਵਿਖੇ ਇੱਕ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਪਵਿੱਤਰ ਅਸਥਾਨ ਦੀ ਦੁਰਵਰਤੋਂ ਕੀਤੀ। ਇਹ ਵਿਅਕਤੀ ਕੈਮਰੇ ਅੱਗੇ ਆ ਕੇ ਪਵਿੱਤਰ ਥੜ੍ਹਾ ਸਾਹਿਬ ਤੇ ਲੇਟ ਗਿਆ। ਇਹ ਘਟਨਾ ਤੜਕੇ ਕਰੀਬ 2: 15 ਵਜੇ ਵਾਪਰੀ।

ਵਾਇਰਲ ਹੋ ਰਹੀ ਵੀਡੀਓ ਸਾਨੂੰ ਮੀਡਿਆ ਅਦਾਰਾ ‘ਅਜੀਤ ਵੈੱਬ ਟੀਵੀ’ ਦੇ ਫੇਸਬੁੱਕ ਪੇਜ ਤੇ ਵੀ 27 ਨਵੰਬਰ 2020 ਨੂੰ ਅਪਲੋਡ ਮਿਲਿਆ। ਇਸ ਦੇ ਨਾਲ ਹੀ ਕਈ ਹੋਰ ਮੀਡਿਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਸਾਲ 2020 ਦੇ ਵਿੱਚ ਸ਼ੇਅਰ ਕੀਤਾ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਲ 2020 ਦੀ ਹੈ ਜਦੋਂ ਪਵਿੱਤਰ ਥੜਾ ਸਾਹਿਬ ਤੇ ਅਣਜਾਨ ਸ਼ਖਸ ਨੇ ਛਾਲ ਮਾਰ ਦਿੱਤੀ ਅਤੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources

Media report published by News 18 Punjab on November 27, 2020
Media report published by Daily Ajit on November 27, 2020


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular