ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਆਪ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦਾ ਨਾਮ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Sidhu Moosewala ਨੇ ਟਰਾਂਸਪੋਰਟ ਮੰਤਰੀ Raja Warring ਬਾਰੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਹਾਲ ਹੀ ਵਿਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕਿਸੀ ਚੈਨਲ ਨੂੰ ਇੰਟਰਵਿਊ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਦੇ ਬਾਰੇ ਵਿੱਚ ਬਿਆਨ ਦਿੱਤਾ। ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਟਰਾਂਸਪੋਰਟ ਮੰਤਰੀ ਦੇ ਬਾਰੇ ਵਿੱਚ ਗੱਲ ਨਹੀਂ ਕਰ ਰਹੇ ਹਨ।

ਕੀ CDS Bipin Rawat ਦੇ ਹੈਲੀਕਾਪਟਰ ਕ੍ਰੈਸ਼ ਹੋਣ ਦੀ ਹੈ ਇਹ ਵਾਇਰਲ ਵੀਡੀਓ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਭਾਰਤੀ ਸੈਨਾ ਦੇ ਚੀਫ ਸੀਡੀਐਸ ਬਿਪਿਨ ਰਾਵਤ ਦੇ ਹੈਲੀਕਾਪਟਰ ਕਰੈਸ਼ ਦੀ ਹੈ। ਇਹ ਸੱਚ ਨਹੀਂ ਹੈ। ਵਾਇਰਲ ਵੀਡੀਓ ਸੀਡੀਐਸ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਨਹੀਂ ਹੈ। ਇਹ ਵੀਡਿਓ ਇਸੀ ਸਾਲ ਨਵੰਬਰ ਵਿੱਚ ਅਰੁਣਾਂਚਲ ਪ੍ਰਦੇਸ਼ ਵਿੱਚ ਹੋਈ ਇਕ ਦੁਰਘਟਨਾ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਆਮ ਆਦਮੀ ਪਾਰਟੀ ਨੇ Bhagwant Mann ਨੂੰ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਨਾਉਂਣ ਦਾ ਐਲਾਣ ਕੀਤਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਿਸੀ ਨਾਮ ਦਾ ਐਲਾਨ ਨਹੀਂ ਕੀਤਾ ਹੈ।

ਕੀ Captain Amarinder Singh ਦੇ ਸਾਈਕਲ ‘ਤੇ ਲੱਗਿਆ ਹੈ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ?
ਵਾਇਰਲ ਤਸਵੀਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਈਕਲ ਤੇ ਬੈਠੇ ਦੇਖਿਆ ਜਾ ਸਕਦਾ ਹੈ ਜਿਸ ਤੇ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਲੱਗਿਆ ਹੋਇਆ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਵਾਇਰਲ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਭਾਰਤ ਵਿੱਚ ਯਾਤਰੀਆਂ ਨੇ ਹਵਾਈ ਜਹਾਜ ਨੂੰ ਲਗਾਇਆ ਧੱਕਾ?
ਦਾਅਵਾ ਕੀਤਾ ਜਾ ਰਿਹਾ ਹੈ ਜੀ ਭਾਰਤ ਵਿੱਚ ਯਾਤਰੀਆਂ ਨੇ ਹਵਾਈ ਜਹਾਜ ਨੂੰ ਧੱਕਾ ਲਗਾਇਆ। ਵਾਇਰਲ ਹੋ ਰਹੀ ਵੀਡੀਓ ਭਾਰਤ ਦੀ ਨਹੀਂ ਸਗੋਂ ਨੇਪਾਲ ਦੀ ਹੈ ਜਿਥੇ ਹਵਾਈ ਜਹਾਜ ਦਾ ਟਾਇਰ ਫੱਟਣ ਕਾਰਨ ਦੇਰੀ ਹੋਣ ਤੇ ਏਅਰਪੋਰਟ ਕਰਮੀਆਂ ਨੇ ਹਵਾਈ ਜਹਾਜ ਨੂੰ ਧੱਕਾ ਲਗਏ ਕੇ ਰਨਵੇ ਤੋਂ ਸਾਈਡ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ