ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ ਸਤਿਕਾਰਯੋਗ ਹੈ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Delhi ਵਿੱਚ ਮਰੀਜ਼ਾਂ ਦਾ ਇਲਾਜ਼ ਫੁੱਟਪਾਥ ਤੇ ਹੋ ਰਿਹਾ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਮਰੀਜ਼ਾਂ ਨੂੰ ਫੁੱਟਪਾਥ ਤੇ ਆਪਣਾ ਇਲਾਜ ਕਰਵਾਉਂਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਸਰਕਾਰ ਦੁਆਰਾ ਪ੍ਰਦਾਨ ਕੀਤੀ ਜਾ ਰਹੀਆਂ ਸਿਹਤ ਸਹੂਲਤਾਂ ਤੇ ਤੰਜ ਕੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਿੱਲੀ ਦੀ ਨਹੀਂ ਸਗੋਂ ਉੱਤਰ ਪ੍ਰਦੇਸ਼ ਤੇ ਫ਼ਿਰੋਜ਼ਾਬਾਦ ਦੀ ਹੈ ਜਿੱਥੇ ਇਕ ਨਿਜੀ ਹਸਪਤਾਲ ਦੁਆਰਾ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਫੁੱਟਪਾਥ ਤੇ ਕਿਨਾਰੇ ਕੀਤਾ ਜਾ ਰਿਹਾ ਸੀ।

ਕੀ T20 World Cup ਚ ਲੱਗੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਕੁੜੀ ਨੂੰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਸਾਹਮਣੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਸੁਣਿਆ ਅਤੇ ਵੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ T20 World Cup ਦੇ ਪਹਿਲੇ ਮੈਚ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਦਸੰਬਰ ਦੀ ਹੈ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ Bhagwant Mann ਨੇ ਡੇਰਾ ਸੱਚਾ ਸੌਦਾ ਨੂੰ ਲੈ ਕੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਸਭ ਦੇ ਲਈ ਸਤਿਕਾਰਯੋਗ ਹੈ। ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਅਤੇ ਵਿਧਾਇਕਾਂ ਦੁਆਰਾ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਕੀ T20 World Cup ਵਿੱਚ ਪਾਕਿਸਤਾਨੀ ਫੈਨ ਨੇ ਭਾਰਤੀ ਟੀਮ ਨੂੰ ਬੋਲੇ ਅਪਸ਼ਬਦ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪਾਕਿਸਤਾਨੀ ਫੈਨ ਨੂੰ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਪਸ਼ਬਦ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਏ T20 World Cup ਦੇ ਪਹਿਲੇ ਮੈਚ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2017 ਦੀ ਹੈ ਜਦੋਂ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੈਚ ਵਿੱਚ ਭਾਰਤ ਨੂੰ ਪਾਕਿਸਤਾਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ