ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੇ ਲੋਕ ਸਭਾ ਵਿੱਚ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕਿਸਾਨਾਂ ਨੇ ਮੈਂਬਰ ਪਾਰਲੀਮੈਂਟ Ravneet Bittu ਦੇ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਨਾਲ ਕਿਸਾਨਾਂ ਨੇ ਕੁੱਟਮਾਰ ਕੀਤੀ। ਫੇਸਬੁੱਕ ਪੇਜ ‘ਫੈਨ ਨਵਜੋਤ ਕੌਰ ਲੰਬੀ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਜੁੱਤੀ ਪੈਂਦੀ ਰਹੇ ਤਾਂ ਠੀਕ ਰਹਿੰਦਾ।ਕਿਸਾਨਾਂ ਵੱਲੋਂ ਤਸੱਲੀ ਬਖ਼ਸ਼ ਸਰਵਿਸ।” ਇਸ ਵੀਡੀਓ ਨੂੰ ਹੁਣ ਤਕ 20 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ 6 ਸਾਲ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Bhagwant Mann ਨੇ ਲੋਕ ਸਭਾ ਵਿੱਚ ਕੀਤੀ ਖੇਤੀ ਕਾਨੂੰਨਾਂ ਦੀ ਹਮਾਇਤ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਲੋਕ ਸਭਾ ਵਿੱਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਮੈਂਬਰ ਪਾਰਲੀਮੈਂਟ ਭਗਵੰਤ ਮਾਨ ਖੇਤੀ ਕਾਨੂੰਨਾਂ ਦੀ ਨਹੀਂ ਸਗੋਂ ਓਬੀਸੀ ਬਿੱਲ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਦੀ ਹਮਾਇਤ ਕਰ ਰਹੇ ਸਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਭਾਰਤ ਪਹਿਲੀ ਵਾਰ ਕਰ ਰਿਹਾ ਹੈ United Nations ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ?
ਸੋਸ਼ਲ ਮੀਡੀਆ ਤੇ ਵਾਇਰਲ ਮੈਸੇਜ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਯੂਨਾਈਟਿਡ ਨੇਸ਼ਨ ਦੀ ਸੁਰੱਖਿਆ ਪ੍ਰੀਸ਼ਦ ਦੀ ਪਹਿਲੀ ਵਾਰ ਅਗਵਾਈ ਕਰ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਭਾਰਤ ਦੀ ਇਸ ਉਪਲੱਬਧੀ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਭਾਰਤ ਪਹਿਲਾਂ ਵੀ ਕਈ ਵਾਰ ਸੁਰੱਖਿਆ ਪ੍ਰੀਸ਼ਦ ਦੀ ਅਗਵਾਈ ਕਰ ਚੁੱਕਾ ਹੈ।

ਯੂਪੀ ਦੇ Bijnor ਦੀ ਜ਼ਿਲ੍ਹਾ ਅਦਾਲਤ ਵਿੱਚ ਹੋਏ ਕਤਲ ਦੀ ਘਟਨਾ ਨੂੰ ਮੁੜ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ ਦੀ ਅਦਾਲਤ ਵਿਚ ਹੋਏ ਕਤਲ ਦੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਘਟਨਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਬਿਜਨੌਰ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਹੱਤਿਆਕਾਂਡ ਦੇ ਨਾਲ ਸਬੰਧਿਤ ਹੈ ਪਰ ਇਹ ਘਟਨਾ ਸਾਲ 2019 ਦੀ ਹੈ ਜਿਸ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Shiromani Akali Dal ਦੇ ਲੀਡਰ ਦਵਿੰਦਰ ਬੀਹਲਾ ਨੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਵਿੰਦਰ ਸਿੰਘ ਬੀਹਲਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਵਾਪਸੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਚ ਨਵਾਂ ਜੋਸ਼ ਭਰਨ ਦਾ ਦਾ ਕੰਮ ਕਰੇਗੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁਨ ਹੈ। ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044