Claim
ਜਲੰਧਰ ਜ਼ਿਮਨੀ ਚੋਣਾਂ ਵਿੱਚ ਭਗਵੰਤ ਮਾਨ ਨੇ ਮੰਨੀ ਹਾਰ
Fact
ਵਾਇਰਲ ਵੀਡੀਓ ਪੁਰਾਣੀ ਹੈ। ਵਾਇਰਲ ਵੀਡੀਓ ਸਾਲ 2018 ਦਾ ਹੈ ਜਦੋਂ ਸ਼ਾਹਕੋਟ ਜਿਮਨੀ ਚੋਣਾਂ ਦੌਰਾਨ ਭਗਵੰਤ ਮਾਨ ਆਪ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ।
ਜਲੰਧਰ ਜ਼ਿਮਨੀ ਦੀਆਂ ਪਾਰਲੀਮੈਂਟਰੀ ਚੋਣਾਂ ਲਈ ਵੋਟਿੰਗ 10 ਮਈ ਨੂੰ ਹੋਈ ਸੀ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਇਸ ਸਭ ਦੇ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਰ ਮੰਨ ਲਈ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੁਪਿੰਦਰ ਕੌਰ ਰੂਬੀ ਵੀ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਪੇਜ ‘ਸਿੰਗ ਕਿੰਗ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭਗਵੰਤ ਮਾਨ ਨੇ ਜਲੰਧਰ ਜਿਮਨੀ ਚੋਣ ਦੀ ਹਾਰ ਕੀਤੀ ਸਵੀਕਾਰ । ਭਾਈ ਅਮ੍ਰਿਤਪਾਲ ਸਿੰਘ ਅਤੇ ਜਥੇਬੰਦੀ ਦੇ ਖਿਲਾਫਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਦਾ ਖੌਫ ਹੈ।’
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੁਪਿੰਦਰ ਕੌਰ ਰੂਬੀ ਵੀ ਦੇਖਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਇਹ ਦੋਵੇਂ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਨਿਊਜ਼ 18 ਪੰਜਾਬ ਦੁਆਰਾ ਮਈ 25, 2018 ਨੂੰ ਅਪਲੋਡ ਮਿਲੀ। ਵੀਡੀਓ ਸ਼ਾਹਕੋਟ ਜਿਮਨੀ ਚੋਣਾਂ ਦੀ ਹੈ ਜਦੋਂ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ।
ਇਸ ਦੇ ਨਾਲ ਹੀ ਸਾਨੂੰ ਇਸ ਵੀਡੀਓ ਨਾਲ ਮਿਲਦੀ ਜੁਲਦੀ ਵੀਡੀਓ ਜਗਬਾਣੀ ਦੁਆਰਾ ਵੀ ਅਪਲੋਡ ਮਿਲੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਵੀਡੀਓ ਸਾਲ 2018 ਦਾ ਹੈ ਜਦੋਂ ਸ਼ਾਹਕੋਟ ਜਿਮਨੀ ਚੋਣਾਂ ਦੌਰਾਨ ਭਗਵੰਤ ਮਾਨ ਆਪ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਵੀਡੀਓ ਨੂੰ ਜਲੰਧਰ ਜਿਮਨੀ ਚੌਣਾ ਨਾਲ ਜੋੜਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Video uploaded by News 18 Punjab on May 25, 2018
Video uploaded by Jagbani on May 26, 2018
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ