ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਇਸਤੀਫਾ ਦੇ ਦਿੱਤਾ ਹੈ ਅਤੇ ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਬਰਫ ਕਾਰਨ ਸੜਕ ‘ਤੇ ਫਿਸਲਦੀਆਂ ਗੱਡੀਆਂ ਦੇ ਸਾਲ ਪੁਰਾਣੇ ਵੀਡੀਓ ਨੂੰ ਮੁੜ ਤੋਂ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿਚ ਬਰਫ ਨਾਲ ਢਕੀ ਸੜਕ ‘ਤੇ ਗੱਡੀਆਂ ਨੂੰ ਫਿਸਲਦੇ ਅਤੇ ਆਪਸ ‘ਚ ਟਕਰਾਉਂਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਲੋਕਾਂ ਨੂੰ ਹਿਮਾਚਲ ਅਤੇ ਮਨਾਲੀ ਜਾਣ ਤੋਂ ਪਰਹੇਜ ਕਰਨ ਲਈ ਕਿਹਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਇਕ ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਕੀ ਭਾਜਪਾ ਵਿਚ ਸ਼ਾਮਿਲ ਹੋਏ ਬਿਕਰਮਜੀਤ ਸਿੰਘ ਮਜੀਠੀਆ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਹਨ।

ਕੀ ਚੀਨ ਬਾਰਡਰ ‘ਤੇ ਸਿੱਖ ਰੈਜੀਮੈਂਟ ਨੇ ਗੁਰਦੁਆਰਾ ਸਾਹਿਬ ਸਥਾਪਿਤ ਕਰ ਲਹਿਰਾਇਆ ਨਿਸ਼ਾਨ ਸਾਹਿਬ?
ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਬਾਰਡਰ ‘ਤੇ ਸਿੱਖ ਰੈਜੀਮੈਂਟ ਨੇ ਗੁਰਦੁਆਰਾ ਸਾਹਿਬ ਸਥਾਪਿਤ ਕਰ ਨਿਸ਼ਾਨ ਸਾਹਿਬ ਸਥਾਪਿਤ ਕੀਤਾ। ਇਹ ਵੀਡੀਓ ਅਕਤੂਬਰ 2021 ਦੀ ਹੈ ਜਦੋਂ ਲੇਹ ਸਥਿਤ ਗੁਰਦੁਆਰਾ ਪੱਥਰ ਸਾਹਿਬ ਵਿਖੇ ਫੋਜੀਆਂ ਵੱਲੋਂ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਹਰਸਿਮਰਤ ਕੌਰ ਬਾਦਲ ਨੇ ਸੰਯੁਕਤ ਸਮਾਜ ਮੋਰਚੇ ਤੇ ਭਾਜਪਾ ਨੂੰ ਲੈ ਕੇ ਦਿੱਤਾ ਇਹ ਬਿਆਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਬਿਆਨ ਦਿੱਤਾ ਕਿ ਹਾਲਾਤਾਂ ਨੂੰ ਵੇਖਦਿਆਂ ਅਕਾਲੀ ਦਲ ਭਾਜਪਾ ਤੇ ਸੰਯੁਕਤ ਸਮਾਜ ਮੋਰਚੇ ਨਾਲ ਵੀ ਗਠਬੰਧਨ ਕਰੇਗਾ। ਪ੍ਰੋ ਪੰਜਾਬ ਟੀ ਵੀ ਦੇ ਹਵਾਲੇ ਤੋਂ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ। ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਕੀ ਉੱਤਰ ਪ੍ਰਦੇਸ਼ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਹੋਇਆ ਵਿਰੋਧ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਵਾਇਰਲ ਵੀਡੀਓ ਅਸਲ ਵਿਚ ਸਾਲ 2020 ਦੀ ਹੈ ਜਦੋ ਹਾਥਰਸ ਰੇਪ ਮਾਮਲੇ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ਨੇ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ