ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact CheckViralਭਾਜਪਾ ਦੀ ਪਰਿਵਰਤਨ ਰੈਲੀ ਦੱਸਦਿਆਂ ਪੁਰਾਣੀ ਵੀਡੀਓ ਹੋਈ ਵਾਇਰਲ

ਭਾਜਪਾ ਦੀ ਪਰਿਵਰਤਨ ਰੈਲੀ ਦੱਸਦਿਆਂ ਪੁਰਾਣੀ ਵੀਡੀਓ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਭਾਜਪਾ ਦੀ ਪਰਿਵਰਤਨ ਰੈਲੀ ਦੌਰਾਨ ਸ਼ਰਾਬ ਵੰਡੀ ਗਈ

Fact
ਅਸੀਂ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰ ਸਕਦੇ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪੱਸ਼ਟ ਹੈ ਕਿ ਵੀਡੀਓ ਸਾਲ 2021 ਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਭਾਜਪਾ ਦੀ ਟੋਪੀ ਅਤੇ ਗਮਚਾ ਪਹਿਨੇ ਇੱਕ ਵਿਅਕਤੀ ਨੂੰ ਲੋਕਾਂ ਦੇ ਗਲਾਸ ਵਿੱਚ ਸ਼ਰਾਬ ਪਾਉਂਦੇ ਦੇਖਿਆ ਜਾ ਸਕਦਾ ਹੈ। ਨੇੜੇ ਹੀ ਇੱਕ ਟੈਂਟ ਵੀ ਲਗਾਇਆ ਗਿਆ ਹੈ, ਜਿਸ ਦੇ ਅੰਦਰ ਸ਼ਰਾਬ ਵੰਡੀ ਜਾ ਰਹੀ ਹੈ। ਇਸ ਭੀੜ ਵਿੱਚ ਭਾਜਪਾ ਦੀਆਂ ਟੋਪੀਆਂ ਪਹਿਨੇ ਕੁਝ ਆਦਮੀ ਵੀ ਨਜ਼ਰ ਆ ਰਹੇ ਹਨ। ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਦੀ ਪਰਿਵਰਤਨ ਰੈਲੀ ਦੌਰਾਨ ਸ਼ਰਾਬ ਵੰਡੀ ਗਈ।

ਫੇਸਬੁੱਕ ਯੂਜ਼ਰ ‘ਸੁਧਾ ਸ਼ਰਮਾ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੂੰਹ ਵਿੱਚ ਜੈ ਸ਼੍ਰੀ ਰਾਮ ਅਤੇ ਇਹ ਕੰਮ’

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਕੁਝ ਕੀਵਰਡਸ ਦੀ ਮਦਦ ਨਾਲ ਸਰਚ ਕਰਨ ‘ਤੇ ਪਤਾ ਲੱਗਾ ਕਿ ਇਹ ਵੀਡੀਓ ਦਸੰਬਰ 2021 ‘ਚ ਵੀ ਵਾਇਰਲ ਹੋਇਆ ਸੀ। “ਯੂਪੀ ਤਕ” ਨੇ ਵੀਡੀਓ ਨੂੰ ਲੈ ਕੇ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਉਸ ਸਮੇਂ ਉੱਤਰ ਪ੍ਰਦੇਸ਼ ਕਾਂਗਰਸ ਨੇ ਇਸ ਵੀਡੀਓ ਨੂੰ ਸ਼ੇਅਰ ਕਰਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ। ਹਾਲਾਂਕਿ ਯੂਪੀ ਤਕ ਦੀ ਇਸ ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ।

ਹੋਰ ਖੋਜ ਕਰਨ ‘ਤੇ ਪਤਾ ਲੱਗਾ ਕਿ ਇਹ ਵੀਡੀਓ 21 ਦਸੰਬਰ 2021 ਨੂੰ ਯੂਥ ਕਾਂਗਰਸ ਵੱਲੋਂ ਵੀ ਸਾਂਝੀ ਕੀਤੀ ਗਈ ਸੀ। ਯੂਥ ਕਾਂਗਰਸ ਨੇ ਇੱਕ ਵੀਡੀਓ ਰਾਹੀਂ ਦੋਸ਼ ਲਾਇਆ ਸੀ ਕਿ ਉੱਤਰਾਖੰਡ ਦੇ ਹਰਿਦੁਆਰ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਰੈਲੀ ਵਿੱਚ ਭੀੜ ਇਕੱਠੀ ਕਰਨ ਲਈ ਭਾਜਪਾ ਵਰਕਰਾਂ ਨੇ ਸ਼ਰਾਬ ਦਾ ਸਹਾਰਾ ਲਿਆ। ਇਸ ਸਬੰਧੀ ਕੁਝ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ ਸਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਭਾਜਪਾ ਦੀ ਪਰਿਵਰਤਨ ਰੈਲੀ ਦੱਸਦਿਆਂ ਪੁਰਾਣੀ ਵੀਡੀਓ ਹੋਈ ਵਾਇਰਲ

Conclusion

ਅਸੀਂ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰ ਸਕਦੇ ਕਿ ਇਹ ਵੀਡੀਓ ਕਿਥੋਂ ਦਾ ਹੈ ਪਰ ਇਹ ਸਪੱਸ਼ਟ ਹੈ ਕਿ ਵੀਡੀਓ ਸਾਲ 2021 ਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources

YouTube Video of UP Tak, uploaded on December 21, 2022
Tweet of Srinivas BV, posted on December 21, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular