ਦਿੱਲੀ-ਐੱਨਸੀਆਰ ‘ਚ ਭੂਚਾਲ ਦੀ ਖਬਰ ਦੇ ਵਿਚਕਾਰ ਸੋਸ਼ਲ ਮੀਡੀਆ ‘ਤੇ ਇਕ ਕੁੱਤੇ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਦੀ ਸ਼ੁਰੂਆਤ ‘ਚ ਗੇਟ ਨਾਲ ਬੰਨ੍ਹਿਆ ਕੁੱਤਾ ਸੁੱਤਾ ਹੋਇਆ ਦਿਖਾਈ ਦੇ ਰਿਹਾ ਹੈ। ਪਰ ਕੁਝ ਸਕਿੰਟਾਂ ਬਾਅਦ ਅਚਾਨਕ ਗੇਟ ਹਿੱਲਣ ਲੱਗਦਾ ਹੈ ਅਤੇ ਕੁੱਤਾ ਉੱਠ ਕੇ ਖੜ੍ਹਾ ਹੋ ਜਾਂਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਲ ਹੀ ਵਿੱਚ ਦਿੱਲੀ ਅਤੇ ਉੱਤਰੀ ਭਾਰਤ ਦੇ ਕੁਝ ਇਲਾਕਿਆਂ ਵਿੱਚ ਆਏ ਭੂਚਾਲ ਦੀ ਵੀਡੀਓ ਹੈ। ਕੁਝ ਯੂਜ਼ਰਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੀਡੀਓ ਦਿੱਲੀ ਦਾ ਹੈ। ਕਈ ਯੂਜ਼ਰਾਂ ਨੇ ਇਸ ਵੀਡੀਓ ਨੂੰ ਹਾਲ ਹੀ ਵਿੱਚ ਆਏ ਭੂਚਾਲ ਨਾਲ ਜੋੜ ਕੇ ਫੇਸਬੁੱਕ ਅਤੇ ਟਵਿੱਟਰ ‘ਤੇ ਸ਼ੇਅਰ ਕੀਤਾ ਹੈ।
ਅਸੀਂ ਪਾਇਆ ਕਿ ਕਈ ਪ੍ਰਮੁੱਖ ਮੀਡਿਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਆਪਣੇ ਬੁਲੇਟਿਨ ਦੇ ਵਿੱਚ ਸ਼ੇਅਰ ਕੀਤਾ।
ਮੰਗਲਵਾਰ ਦੁਪਹਿਰ ਕਰੀਬ 2 ਵਜੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਭੂਚਾਲ ਨੇਪਾਲ ‘ਚ ਵੀ ਝਟਕਾ ਦਿੱਤਾ, ਜਿਸ ਕਾਰਨ ਉੱਥੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਿਲਸਿਲੇ ‘ਚ ਇਕ ਕੁੱਤੇ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਯੂਟਿਊਬ ‘ਤੇ ਕੁਝ ਕੀਵਰਡਸ ਦੀ ਮਦਦ ਨਾਲ ਖੋਜ ਕਰਨ ‘ਤੇ, ਸਾਨੂੰ J&K TV ਨਾਮ ਦੇ ਚੈਨਲ ‘ਤੇ ਵਾਇਰਲ ਵੀਡੀਓ ਮਿਲਿਆ। ਇਹ ਵੀਡੀਓ ਨੂੰ 21 ਜਨਵਰੀ 2021 ਨੂੰ ਅੱਪਲੋਡ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵੀਡੀਓ ਦੇ ਨਾਲ ਟਾਈਟਲ ‘ਚ ਲਿਖਿਆ ਹੈ ਕਿ ਇਹ ਦਾਵਾਓ ਭੂਚਾਲ ਦਾ ਵੀਡੀਓ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਹੈ ਕਿ 7.1 ਤੀਬਰਤਾ ਦਾ ਇਹ ਭੂਚਾਲ 20 ਜਨਵਰੀ 2021 ਨੂੰ ਆਇਆ ਸੀ। ਇੰਟਰਨੈੱਟ ‘ਤੇ ਖੋਜ ਕਰਨ ‘ਤੇ ਸਾਨੂੰ ਪਤਾ ਲੱਗਾ ਕਿ ਦਾਵਾਓ ਫਿਲੀਪੀਨਜ਼ ਦਾ ਇੱਕ ਸ਼ਹਿਰ ਹੈ, ਜਿੱਥੇ 21 ਜਨਵਰੀ 2021 ਨੂੰ 7.1 ਤੀਬਰਤਾ ਦਾ ਭੂਚਾਲ ਆਇਆ ਸੀ।
ਯੂਟਿਊਬ ਵੀਡੀਓ ਨੂੰ ਦੇਖਣ ਨਾਲ ਲੱਗਦਾ ਹੈ ਕਿ ਇਹ ਇੱਕ ਸੀਸੀਟੀਵੀ ਫੁਟੇਜ ਹੈ। ਇਸ ਦੇ ਨਾਲ ਹੀ ਵੀਡੀਓ ਦੇ ਨਾਲ ਕੁਝ ਹੋਰ ਜਾਣਕਾਰੀ ਵੀ ਦਿੱਤੀ ਗਈ ਹੈ, ਜਿਸ ਨੂੰ ਪੜ੍ਹ ਕੇ ਲੱਗਦਾ ਹੈ ਕਿ ਇਸ ਵੀਡੀਓ ਨੂੰ ਕੁੱਤੇ ਦੇ ਮਾਲਕ ਵੱਲੋਂ ਯੂਟਿਊਬ ‘ਤੇ ਸ਼ੇਅਰ ਕੀਤੀ ਗਈ ਸੀ। ਹਾਲਾਂਕਿ, ਅਸੀਂ ਇਹ ਗਲ ਯਕੀਨ ਨਾਲ ਨਹੀਂ ਕਹਿ ਸਕਦੇ ਹਾਂ ਕਿ ਇਹ ਵੀਡੀਓ ਕਿੱਥੋਂ ਅਤੇ ਕਦੋਂ ਦਾ ਹੈ। ਪਰ ਇੱਕ ਗੱਲ ਸਾਫ਼ ਹੈ ਕਿ ਵਾਇਰਲ ਹੋ ਰਹੀ ਵੀਡੀਓ ਡੇਢ ਸਾਲ ਤੋਂ ਵੱਧ ਪੁਰਾਣੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਦਾ ਦਿੱਲੀ-ਐਨਸੀਆਰ ਵਿੱਚ ਹਾਲ ਹੀ ਵਿੱਚ ਆਏ ਭੂਚਾਲ ਨਾਲ ਕੋਈ ਸਬੰਧ ਨਹੀਂ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
Video uploaded by YouTube Channel J & K TV
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ