ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckViralਕੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ...

ਕੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ ਕਰ ਦਿੱਤਾ ਹੈ? ਫਰਜ਼ੀ ਦਾਅਵਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰੱਸਿਆਂ ਵਿੱਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ ਕਰ ਦਿੱਤਾ ਹੈ
Courtesy:Twitter@Chitransh57

Fact

ਇਹ ਵੀਡੀਓ ਇਸ ਤੋਂ ਪਹਿਲਾਂ ਨਵੰਬਰ 2021 ਵਿੱਚ ਇੱਕ ਹੋਰ ਦਾਅਵੇ ਨਾਲ ਵਾਇਰਲ ਹੋਇਆ ਸੀ। ਨਿਊਜ਼ਚੈਕਰ ਨੇ ਇਸ ਵੀਡੀਓ ਦੀ ਜਾਂਚ ਕੀਤੀ ਸੀ, ਜਿਸ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਕੀਫ੍ਰੇਮ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ 22 ਨਵੰਬਰ, 2021 ਨੂੰ ਰਿਪਬਲਿਕ ਹਿੰਦੁਸਤਾਨ ਨਿਊਜ਼ ਨਾਮ ਦੇ YouTube ਚੈਨਲ ‘ਤੇ ਅੱਪਲੋਡ ਕੀਤਾ ਗਿਆ ਇੱਕ ਵੀਡੀਓ ਮਿਲਿਆ। ਇਸ ਵਿੱਚ ਵਾਇਰਲ ਵੀਡੀਓ ਦੇ ਅੰਸ਼ ਸ਼ਾਮਲ ਹਨ। ਵੀਡੀਓ ਰਿਪੋਰਟ ਵਿੱਚ ਗਾਜ਼ੀਆਬਾਦ ਦੇ ਵਿਜੇ ਨਗਰ ਦੇ ਇੱਕ ਸਕੂਲ ਬਾਰੇ ਦੱਸਿਆ ਗਿਆ ਹੈ।

ਰਿਪੋਰਟ ਦੇ ਅਨੁਸਾਰ, “19 ਨਵੰਬਰ ਨੂੰ ਗੁਰੂ ਨਾਨਕ ਦੇਵ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਛੁੱਟੀ ਵਾਲੇ ਦਿਨ ਪ੍ਰਤਾਪ ਬਿਹਾਰ ਖੇਤਰ ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੁਝ ਮੌਲਵੀ ਬੱਚਿਆਂ ਨੂੰ ਕਲਮਾ ਪੜ੍ਹਨ ਲਈ ਕਹਿ ਰਹੇ ਸਨ, ਤਾਂ ਜੋ ਦੇਸ਼ ਵਿੱਚ ਇਸਲਾਮ ਦਾ ਪ੍ਰਚਾਰ ਕੀਤਾ ਜਾ ਸਕੇ। ਵਿਜੇਨਗਰ, ਗਾਜ਼ੀਆਬਾਦ ਦੇ ਜਦੋਂ ਕੁਝ ਹਿੰਦੂ ਸੰਗਠਨਾਂ ਅਤੇ ਖੇਤਰੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਕੂਲ ਪਹੁੰਚ ਕੇ ਜਾਂਚ ਕੀਤੀ। ਇਸ ਦੌਰਾਨ ਉਥੇ ਮੌਜੂਦ ਅਧਿਆਪਕ ਅਤੇ ਮੌਲਵੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ।

ਇਸ ਤੋਂ ਇਲਾਵਾ, ਕੀਵਰਡ ਦੀ ਖੋਜ ਕਰਨ ‘ਤੇ ਸਾਨੂੰ 20 ਨਵੰਬਰ 2021 ਨੂੰ ਵਾਇਰਲ ਦਾਅਵੇ ਨਾਲ ਸਬੰਧਤ ਡਾ. ਆਸ਼ੂਤੋਸ਼ ਗੁਪਤਾ ਬੀਜੇਪੀ ਗਾਜ਼ੀਆਬਾਦ ਦੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤਾ ਗਿਆ ਇੱਕ ਵੀਡੀਓ ਮਿਲਿਆ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਗਾਜ਼ੀਆਬਾਦ ਦੇ ਭੂਦਭਾਰਤ ਨਗਰ ਦੇ ਮਿਰਜ਼ਾਪੁਰ ਸਥਿਤ ਪ੍ਰਾਇਮਰੀ ਸਕੂਲ ਦਾ ਹੈ।

ਨਿਊਜ਼ ਚੈਕਰ ਨੇ ਮਾਮਲੇ ਬਾਰੇ ਹੋਰ ਜਾਣਨ ਲਈ ਗਾਜ਼ੀਆਬਾਦ ਦੇ ਵਿਜੇ ਨਗਰ ਥਾਣਾ ਇੰਚਾਰਜ ਯੋਗੇਂਦਰ ਮਲਿਕ ਨਾਲ ਸੰਪਰਕ ਕੀਤਾ। ਉਹਨਾਂ ਨੇ ਪੁਸ਼ਟੀ ਕੀਤੀ ਕਿ ਵੀਡੀਓ ਵਿਜੇ ਨਗਰ ਥਾਣਾ ਖੇਤਰ ਦੇ ਅਧੀਨ ਪੈਂਦੇ ਮਿਰਜ਼ਾਪੁਰ ਵਿੱਚ ਸਥਿਤ ਇੱਕ ਪ੍ਰਾਇਮਰੀ ਸਕੂਲ ਦਾ ਹੈ। ਉਹਨਾਂ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ ਸਕੂਲ ਪ੍ਰਸ਼ਾਸਨ ਦੀ ਇਜਾਜ਼ਤ ਨਾਲ ਦਿਆਜ਼ੂਦੀਨ ਨਾਂ ਦਾ ਵਿਅਕਤੀ ਆਪਣੇ ਪਰਿਵਾਰ ਸਮੇਤ ਸਕੂਲ ਦੇ ਵਿਹੜੇ ਵਿੱਚ ਰਹਿੰਦਾ ਹੈ, ਇਸ ਲਈ ਉਹ ਉੱਥੇ ਆਪਣੀ ਨਮਾਜ਼ ਵੀ ਕਰਦਾ ਹੈ। ਉਸ ਦੇ ਬੱਚੇ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਉਸ ਦੀ ਪਤਨੀ ਨੇ ਬੱਚਿਆਂ ਨੂੰ ਠੀਕ ਕਰਨ ਲਈ ਸੁੱਖਣਾ ਮੰਗੀ ਸੀ। ਬੱਚਾ ਠੀਕ ਹੋਣ ‘ਤੇ ਕੁਰਾਨ ਖਵਾਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕੁਝ ਸਥਾਨਕ ਲੋਕਾਂ ਦੀ ਸੂਚਨਾ ‘ਤੇ ਵਿਜੇਨਗਰ ਥਾਣੇ ਦੀ ਪੁਲਸ ਉਥੇ ਪਹੁੰਚੀ ਪਰ ਉਸ ਸਮੇਂ ਸਕੂਲ ‘ਚ ਨਮਾਜ਼ ਅਦਾ ਕਰਨ ਵਰਗਾ ਕੋਈ ਕੰਮ ਨਹੀਂ ਮਿਲਿਆ। ਕਿਸੇ ਝਗੜੇ ਤੋਂ ਬਚਣ ਲਈ ਸਮਾਗਮ ਦਾ ਆਯੋਜਨ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਥਾਣੇ ਲਿਆਂਦਾ ਗਿਆ ਅਤੇ ਬਾਅਦ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ। ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।”

ਇਸ ਤਰ੍ਹਾਂ, ਇਹ ਸਪੱਸ਼ਟ ਹੈ ਕਿ ‘ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ’ ਦੇ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦਿੱਲੀ ਦੇ ਕਿਸੇ ਸਰਕਾਰੀ ਸਕੂਲ ਦੀ ਨਹੀਂ ਹੈ। ਇਹ ਵੀਡੀਓ ਗਾਜ਼ੀਆਬਾਦ ਦੇ ਵਿਜੇ ਨਗਰ ਸਥਿਤ ਪ੍ਰਾਇਮਰੀ ਸਕੂਲ ਦਾ ਹੈ।

Result: False

Our Sources

YouTube Video Uploaded by Republic Hindustan News on November 22, 2021
YouTube Video Uploaded by Dr. Ashutosh Gupta BJP Ghaziabad on November 20, 2021
Conversation with Vijay Nagar Police Station Incharge Yogendra Malik


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular