ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਔਰਤ ਦੀ ਤਸਵੀਰ ਵਾਇਰਲ ਹੋਈ ਜਿਸ ਨੂੰ ਹਸਪਤਾਲ ਦੇ ਬੈਡ ਤੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮਸ਼ਹੂਰ ਫੈਸ਼ਨ ਡਿਜ਼ਾਈਨਰ ਤੇ ਲੇਖਿਕਾ ਕਰੀਸਡਾ ਰੋਡਰੀਗਜ ਦੀ ਹੈ ਜਿਸ ਦੀ ਕੈਂਸਰ ਦੇ ਕਾਰਨ ਮੌਤ ਹੋ ਗਈ ਸੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਦੌਰੇ ਦੀਆਂ ਹਨ ਇਹ ਤਸਵੀਰਾਂ? ਪੁਰਾਣੀਆਂ ਤਸਵੀਰਾਂ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਦੌਰੇ ਦੌਰਾਨ ਝੂਗੀਆਂ ਨੂੰ ਚਿੱਟੇ ਕੱਪੜੇ ਨਾਲ ਢੱਕ ਦਿੱਤਾ ਗਿਆ। ਪਹਿਲੀ ਤੇ ਤੀਜੀ ਤਸਵੀਰ ਸਾਲ 2020 ‘ਚ ਭਾਰਤ ਪਹੁੰਚੇ ਡੋਨਾਲਡ ਟਰੰਪ ਦੇ ਦੌਰੇ ਦੀਆਂ ਹਨ ਜਦਕਿ ਦੂਜੀ ਤਸਵੀਰ ਸਾਲ 2021 ਦੀ ਹੈ।

ਕੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਹੋਇਆ ਡਰੱਗ ਇੰਸਪੈਕਟਰ ਦਾ ਕਤਲ?
ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਡਰੱਗ ਇੰਸਪੈਕਟਰ ਡਾ. ਨੇਹਾ ਸ਼ੌਰੀ ਦਾ ਹੋਇਆ ਕਤਲ। ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦੀ ਤਿੰਨ ਸਾਲ ਪੁਰਾਣੀ ਘਟਨਾ ਨੂੰ ਹਾਲੀਆ ਦੱਸ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਕੀ ਵਾਇਰਲ ਹੋ ਰਹੀ ਤਸਵੀਰ ਮਸ਼ਹੂਰ ਫੈਸ਼ਨ ਡਿਜ਼ਾਈਨਰ ਦੀ ਹੈ? ਪੜ੍ਹੋ ਸੱਚਾਈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਤਸਵੀਰ ਮਸ਼ਹੂਰ ਫੈਸ਼ਨ ਡਿਜ਼ਾਈਨਰ ਤੇ ਲੇਖਿਕਾ ਕਰੀਸਡਾ ਰੋਡਰੀਗਜ ਦੀ ਹੈ ਜਿਸ ਦੀ ਕੈਂਸਰ ਦੇ ਕਾਰਨ ਮੌਤ ਹੋ ਗਈ ਸੀ। ਵਾਇਰਲ ਤਸਵੀਰ ਮਰਹੂਮ ਫੈਸ਼ਨ ਬਲਾਗਰ ਕਰੀਸਡਾ ਰੋਡਰੀਗਜ ਦੀ ਨਹੀਂ ਹੈ। ਵਾਇਰਲ ਤਸਵੀਰ ਨਿਕੋਲ ਦੀ ਹੈ ਜਿਨ੍ਹਾਂ ਨੂੰ ਸਾਲ 2017 ਵਿੱਚ ਕੈਂਸਰ ਦਾ ਪਤਾ ਚਲਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਚੱਲ ਰਹੀ ਭੱਜ ਦੌੜ ਦੀ ਪੁਰਾਣੀ ਵੀਡੀਓ ਹੋਈ ਮੁੜ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰੇਤਾ ਚੋਰਾਂ ਨੂੰ ਫੜ੍ਹਨ ਲਈ ਅਫਸਰ ਨੇ ਦਰਿਆ ‘ਚ ਪਾ ਲਈ ਗੱਡੀ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਜਨਵਰੀ 2021 ਦਾ ਹੈ। ਵਾਇਰਲ ਵੀਡੀਓ ਉੱਤਰਾਖੰਡ ਦਾ ਹੈ ਜਿਥੇ ਰੇਤ ਮਾਫੀਆ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ।

ਕੀ ਵਿਆਹ ਦੇ ਮੌਕੇ ਇੱਕ ਦੂਜੇ ਨਾਲ ਲੜ ਪਏ ਲਾੜਾ ਲਾੜੀ? ਸਕ੍ਰਿਪਟਿਡ ਵੀਡੀਓ ਵਾਇਰਲ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਆਹ ਦੇ ਮੌਕੇ ਇੱਕ ਦੂਜੇ ਨਾਲ ਲਾੜਾ ਲਾੜੀ ਲੜ੍ਹ ਪਏ। ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਿਡ ਹੈ। ਇਹ ਵੀਡੀਓ ਮੈਥਿਲੀ ਹਾਸ ਕਲਾਕਾਰਾਂ ਦੁਆਰਾ ਮਨੋਰੰਜਨ ਲਈ ਬਣਾਇਆ ਗਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ