ਸ਼ੁੱਕਰਵਾਰ, ਅਪ੍ਰੈਲ 19, 2024
ਸ਼ੁੱਕਰਵਾਰ, ਅਪ੍ਰੈਲ 19, 2024

HomeFact CheckViralਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ

ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਅਦਾਕਾਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਵਾਇਰਲ ਹੋ ਰਹੀ ਪੋਸਟ ਦੇ ਮੁਤਾਬਕ ਪੰਜਾਬ ਦਾ ਅਦਾਕਾਰ ਧਰਮਿੰਦਰ ਸੰਸਾਰ ਨੂੰ ਅਲਵਿਦਾ ਆਖ ਗਿਆ।

ਫੇਸਬੁੱਕ ਯੂਜ਼ਰ ‘Journalist Goldy’ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਪੰਜਾਬ ਦਾ ਪੁੱਤਰ ਧਰਮਿੰਦਰ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੀ।’

ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ
Courtesy: Facebook/JournalistGoldy

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ‘ਸੰਦੀਪ ਕੰਬੋਜ’ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਪੰਜਾਬ ਦਾ ਪੁੱਤਰ ਧਰਮਿੰਦਰ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ।’

ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ
Courtesy: Facebook/SandeepKamboj

Crowd tangle ਦੇ ਡਾਟਾ ਦੇ ਮੁਤਾਬਕ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੇ ਲਈ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਇਸ ਤਰ੍ਹਾਂ ਦੀ ਕੋਈ ਖਬਰ ਨਹੀਂ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਧਰਮਿੰਦਰ ਦਿਓਲ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਧਰਮਿੰਦਰ ਦੁਆਰਾ ਜੂਨ 21, 2022 ਨੂੰ ਕੀਤਾ ਇੱਕ ਟਵੀਟ ਮਿਲਿਆ। ਟਵੀਟ ਦੇ ਵਿੱਚ ਧਰਮਿੰਦਰ ਨੇ ਇੱਕ ਪੁਰਾਣੇ ਗਾਣੇ ਨੂੰ ਸ਼ੇਅਰ ਕੀਤਾ ਸੀ।

ਅੱਗੇ ਵਧਦੇ ਹੋਏ ਅਸੀਂ ਧਰਮਿੰਦਰ ਦਿਓਲ ਦੇ ਪੁੱਤਰ ਸੰਸਦ ਮੈਂਬਰ ਸਨੀ ਦਿਓਲ ਅਤੇ ਅਦਾਕਾਰ ਬੌਬੀ ਦਿਓਲ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਖੰਗਾਲਿਆ। ਹਾਲਾਂਕਿ, ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਹੀਂ ਮਿਲੀ।

ਸਰਚ ਦੇ ਦੌਰਾਨ ਸਾਨੂੰ ਕੁਝ ਮੀਡਿਆ ਰਿਪੋਰਟਾਂ ਮਿਲੀਆਂ ਜਿਸ ਮੁਤਾਬਕ ਧਰਮਿੰਦਰ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਇੱਕ ਮੀਡਿਆ ਰਿਪੋਰਟ ਮਿਲੀ ਜਿਸ ਮੁਤਾਬਕ 6 ਜੂਨ 2022 ਨੂੰ ਧਰਮਿੰਦਰ ਨੇ ਵੀਡੀਓ ਜਾਰੀ ਕਰ ਹਸਪਤਾਲ ਵਿੱਚ ਭਰਤੀ ਹੋਣ ਨੂੰ ਲੈ ਕੇ ਵਾਇਰਲ ਹੋ ਰਹੀਆਂ ਖਬਰਾਂ ਨੂੰ ਫਰਜ਼ੀ ਦੱਸਿਆ।

ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ
Courtesy: Indian Express

ਇਸ ਦੇ ਨਾਲ ਹੀ ਸਾਨੂੰ ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮਿਲੀ ਜਿਸ ਵਿੱਚ ਸਾਨੂੰ ਧਰਮਿੰਦਰ ਦੇ ਪੁੱਤਰ ਬੌਬੀ ਦਿਓਲ ਦਾ ਬਿਆਨ ਮਿਲਿਆ। ਬੌਬੀ ਨੇ ਵੀ ਸੋਸ਼ਲ ਮੀਡਿਆ ਤੇ ਧਰਮਿੰਦਰ ਦੇ ਹਸਪਤਾਲ ਵਿੱਚ ਭਰਤੀ ਹੋਣ ਦੇ ਕੀਤੇ ਜਾ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।

ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਧਰਮਿੰਦਰ ਦੀ ਟੀਮ ਨੂੰ ਸੰਪਰਕ ਕੀਤਾ। ਹਾਲਾਂਕਿ, ਉਹਨਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ।

Result: False

Our Sources

Twitter handle of Dharmendra Deol
Media report published by Indian Express on June 6,2022
Media report published by Hindustan Times on June 6,2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular