ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact CheckViralਨਸ਼ੇ ਨਾਲ ਹੋਈ ਨੌਜਵਾਨ ਦੀ ਮੌਤ ਦਾ ਪੁਰਾਣਾ ਵੀਡੀਓ ਮੁੜ ਹੋਇਆ ਵਾਇਰਲ

ਨਸ਼ੇ ਨਾਲ ਹੋਈ ਨੌਜਵਾਨ ਦੀ ਮੌਤ ਦਾ ਪੁਰਾਣਾ ਵੀਡੀਓ ਮੁੜ ਹੋਇਆ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਨੌਜਵਾਨ ਨੂੰ ਪਾਣੀ ਦੀ ਮੋਟਰ ‘ਚਮ੍ਰਿਤ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮਾਮਲਾ ਪੰਜਾਬ ਦਾ ਹੈ ਜਿਥੇ ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਫੇਸਬੁਕ ਯੂਜ਼ਰ ‘Sarpanch Mika Gill’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਕਦੋਂ ਮੁੱਕੂ ਇਹ ਚਿੱਟਾ? ਕੀ ਮੇਰੇ ਪੰਜਾਬ ਦੀ ਨੌਜਵਾਨੀ ਖ਼ਤਮ ਕਰਕੇ ਹੀ ਹਟੂ। ਹੁਣ ਤਾਂ ਛੇ ਮਹੀਨੇ ਵੀ ਹੋ ਗਏ ਨਵੀਂ ਸਰਕਾਰ ਬਣੀ ਨੂੰ। ਕਿਸਨੂੰ ਦੋਸ਼ ਦੇਈਏ ਦੱਸੋ।’

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਨਸ਼ੇ ਨਾਲ ਹੋਈ ਨੌਜਵਾਨ ਦੀ ਮੌਤ ਦਾ ਪੁਰਾਣਾ ਵੀਡੀਓ ਮੁੜ ਹੋਇਆ ਵਾਇਰਲ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਵਾਇਰਲ ਵੀਡੀਓ ਦੇ ਕੀ ਫ਼੍ਰੇਮਸ ਕੱਢਕੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਇੱਕ ਇੰਸਟਾਗ੍ਰਾਮ ਯੂਜ਼ਰ ਦੁਆਰਾ ਦੁਆਰਾ 2 ਮਈ 2022 ਨੂੰ ਅਪਲੋਡ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਇਸ ਦੇ ਨਾਲ ਹੀ ਸਰਚ ਕਰਨ ਤੇ ਸਾਨੂੰ ਵਾਇਰਲ ਵੀਡੀਓ ਮੀਡਿਆ ਅਦਾਰਾ Khabar Din Bhar ਦੁਆਰਾ 30 ਅਪ੍ਰੈਲ 2022 ਨੂੰ ਵੱਖਰੇ ਐਂਗਲ ਤੋਂ ਸ਼ਾਟ ਕੀਤੀ ਮਿਲੀ।

ਅਸੀਂ ਇਸ ਮਾਮਲੇ ਬਾਰੇ ਕੀਵਰਡ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਇਸ ਮਾਮਲੇ ਨੂੰ ਲੈ ਕੇ ਫੇਸਬੁੱਕ ‘ਤੇ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਵਿਚ ਇਸ ਮਾਮਲੇ ਦੇ ਵੱਖਰੇ ਐਂਗਲ ਦੇ ਦ੍ਰਿਸ਼ ਸਨ। ਰਿਪੋਰਟ ਦੇ ਮੁਤਾਬਕ ਇਹ ਮਾਮਲਾ ਪਿੰਡ ਅੱਕੂ ਵਾਲਾ ਦਾ ਹੈ। ਕੈਪਸ਼ਨ ਦੇ ਮੁਤਾਬਕ, ਫਿਰੋਜ਼ਪੁਰ ਦੇ 28 ਸਾਲਾ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ ਜਿਸ ਮਗਰੋਂ ਲਾਸ਼ ਪਾਣੀ ਵਾਲੀ ਮੋਟਰ ‘ਚ ਡਿੱਗੀ ਮਿਲੀ।

ਸਰਚ ਦੇ ਦੌਰਾਨ ਅਜੀਤ ਦੁਆਰਾ ਪ੍ਰਕਾਸ਼ਿਤ ਖਬਰ ਦੇ ਮੁਤਾਬਕ,’ਫਿਰੋਜ਼ਪੁਰ ਦੇ ਪਿੰਡ ਅੱਕੂ ਵਾਲਾ ’ਚ ਇਕ ਨੌਜਵਾਨ ਵਲੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਤੋਖ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਦਾ ਟੀਕਾ ਵੀ ਮਿਲਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਫਿਰੋਜ਼ਪੁਰ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ’ਚ ਪੁਲਸ ਘਟਨਾ ਵਾਲੀ ਜਗ੍ਹਾ ਪਹੁੰਚੀ। ਪਿੰਡ ਵਾਲਿਆਂ ਨੇ ਦੋਸ਼ ਲਗਾਇਆ ਕਿ ਇੱਥੇ ਕੁਝ ਘਰਾਂ ’ਚ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਜੇਕਰ ਲੋਕ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਹਨ ਤਾਂ ਉਨ੍ਹਾਂ ਨਾਲ ਲੜਾਈ ਝਗੜਾ ਕੀਤਾ ਜਾਂਦਾ ਹੈ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾਂਦੀ ਹੈ।’

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਅਪ੍ਰੈਲ 2022 ਦਾ ਹੈ। ਵਾਇਰਲ ਹੋ ਰਹੀ ਵੀਡੀਓ ਫਿਰੋਜ਼ਪੁਰ ਦੀ ਹੈ ਜਿਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

Result: Missing Context

Our Sources

Instagram Post uploaded by Gurpreet Dhillon on May 2 , 2022
Media report published by Ajit on April 29, 2022
Media report published by Khabar Din Bhar on April 30,2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular