ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸ਼ਹੀਦ ਭਗਤ ਸਿੰਘ ਦੀ ਗੁੰਮਰਾਹਕੁੰਨ ਤਸਵੀਰ ਕਾਫੀ ਵਾਇਰਲ ਹੋਈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਭਾਰਤ ਦੇ ਵਿੱਚ ਔਰਤ ਦੇ ਨਾਲ ਹੋਈ ਲੁੱਟਖੋਹ? ਪਾਕਿਸਤਾਨ ਦੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਇਕ ਔਰਤ ਨਾਲ ਲੁੱਟ ਖੋਹ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਭਾਰਤ ਦਾ ਦੱਸਦੇ ਹੋਏ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਇਹ ਵੀਡੀਓ ਇਸ ਚੀਜ਼ ਨੂੰ ਦਰਸਾਉਂਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਭਾਰਤ ਦੀ ਨਹੀਂ ਸਗੋਂ ਪਾਕਿਸਤਾਨ ਦੇ ਕਰਾਚੀ ਦੀ ਹੈ।

ਕੀ ਮੱਧ ਪ੍ਰਦੇਸ਼ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਇਸ ਤਰ੍ਹਾਂ ਹੋਈ ਕੋਰੋਨਾ ਉੱਤੇ ਚਰਚਾ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਔਰਤ ਨੂੰ ਹਿੰਦੀ ਗਾਨੀ ਦੇ ਉੱਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰਾਸ਼ਟਰੀ ਸਿਹਤ ਮਿਸ਼ਨ ਮੱਧ ਪ੍ਰਦੇਸ਼ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਹੋਈ ਚਰਚਾ ਦੀ ਹੈ। ਰਾਸ਼ਟਰੀ ਸਿਹਤ ਮਿਸ਼ਨ, ਮੱਧ ਪ੍ਰਦੇਸ਼ ਦੇ ਮਹਿਲਾ ਕਰਮਚਾਰੀਆਂ ਦੀ ਮਹਿਲਾ ਦਿਵਸ ਮੌਕੇ ਨੱਚਦਿਆਂ ਦੀ ਵੀਡੀਓ ਨੂੰ ਕੋਰੋਨਾਵਾਇਰਸ ਨਿਯਮਾਂ ਦੀ ਉਲੰਘਣਾ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਕੀ ਬੰਗਾਲ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਦੇ ਘਰ ਤੋਂ ਬਰਾਮਦ ਹੋਈਆਂ 66 ਨਕਲੀ ਈਵੀਐਮ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੀ ਹੈੱਡਲਾਈਨ ਹੈ ਬੰਗਾਲ ਚੋਣਾਂ ਤੋਂ ਪਹਿਲਾਂ,’ਭਾਜਪਾ ਨੇਤਾ ਦੇ ਘਰ ਤੋਂ 66 ਨਕਲੀ ਈਵੀਐਮ ਜ਼ਬਤ।’ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਯੂਜ਼ਰ ਇਸ ਖ਼ਬਰ ਨੂੰ ਪੱਛਮ ਬੰਗਾਲ ਨਾਲ ਜੋੜਕੇ ਸ਼ੇਅਰ ਕਰ ਰਹੇ ਹਨ।ਸਾਲ 2018 ਦੇ ਵਿੱਚ ਰਾਜਸਥਾਨ ਤੋਂ ਫੜੀ ਗਈ 66 ਨਕਲੀ ਈਵੀਐਮ ਦੀ ਖ਼ਬਰ ਹਾਲੀਆ ਨਹੀਂ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਪੱਛਮ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਵਾਇਰਲ ਤਸਵੀਰ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਅੰਤਿਮ ਸੰਸਕਾਰ ਦੀ ਹੈ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਤਸਵੀਰ ਕਿਸੀ ਅੰਤਿਮ ਸੰਸਕਾਰ ਦੀ ਹੈ।ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਅੰਤਿਮ ਸੰਸਕਾਰ ਦੀ ਹੈ। 23 ਮਾਰਚ 1931 ਨੂੰ ਅੰਗਰੇਜ ਸਰਕਾਰ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਵਿਖੇ ਫਾਂਸੀ ਦੇ ਦਿੱਤੀ ਸੀ। ਵਾਇਰਲ ਹੋ ਰਹੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਤਸਵੀਰ ਸਾਲ 1978 ਵਿੱਚ ਸਿੱਖਾਂ ਅਤੇ ਨਿਰੰਕਾਰੀਆਂ ਵਿੱਚ ਹੋਏ ਟਕਰਾਅ ਦੌਰਾਨ ਸ਼ਹੀਦ ਹੋਏ 13 ਸਿੱਖਾਂ ਦੇ ਅੰਤਿਮ ਸੰਸਕਾਰ ਦੀ ਹੈ।

ਕੀ ਬੰਗਾਲ ਚੋਣਾਂ ‘ਚ ਭੀੜ ਜੁਟਾਉਣ ਲਈ ਬੀਜੇਪੀ ਨੇ ਵੰਡੇ ਖਾਣੇ ਦੇ ਪੈਕੇਟ?
ਸੋਸ਼ਲ ਮੀਡੀਆ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਮੈਂਬਰ ਪਾਰਲੀਮੈਂਟ ਮਹਿੰਦਰ ਨਾਥ ਪਾਂਡੇ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਬੈਠੇ ਹੋਏ ਹਨ ਜਦਕਿ ਦੂਜੀ ਤਸਵੀਰ ਵਿਚ ਕੁਰਸੀਆਂ ਉੱਤੇ ਖਾਣੇ ਦੇ ਪੈਕਟ ਰੱਖੇ ਹੋਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਾਲ ਰੈਲੀ ਦੇ ਲਈ ਭੀੜ ਜੁਟਾਉਣ ਦੇ ਲਈ ਖਾਣੇ ਦੇ ਪੈਕੇਟ ਰੱਖੇ ਹਨ।ਵਾਇਰਲ ਹੋ ਰਹੀ ਤਸਵੀਰ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਵਾਰਾਨਸੀ ਵਿਖੇ ਯੁਵਾ ਉਦਘੋਸ਼ ਦੇ ਪ੍ਰੋਗਰਾਮ ਮੌਕੇ ਪਹੁੰਚੇ ਸਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044