Viral
Weekly Wrap: ਹਰਿਆਣਾ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਕਾਂਗਰਸ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਹਰਿਆਣਾ ਵਿਧਾਨਸਭਾ ਚੋਣਾਂ ਨਾਲ ਸੰਬੰਧਿਤ ਵਾਇਰਲ ਹੋ ਰਿਹਾ ਇਹ ਓਪੀਨੀਅਨ ਪੋਲ ਫਰਜ਼ੀ ਹੈ
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਗ੍ਰਾਫਿਕ ਵਿੱਚ ਹਰਿਆਣਾ ਵਿਧਾਨਸਭਾ ਚੋਣਾਂ ਨਾਲ ਸੰਬੰਧਿਤ ਇੱਕ ਓਪੀਨੀਅਨ ਪੋਲ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜ ਵਿੱਚ ਕਾਂਗਰਸ ਨੂੰ 35-40 ਸੀਟਾਂ ਮਿਲ ਰਹੀਆਂ ਹਨ। ਉਥੇ ਹੀ ਦੂਜੇ ਨੰਬਰ ਤੇ ਬੀਜੇਪੀ ਨੂੰ 26-36 ਅਤੇ ਆਮ ਆਦਮੀ ਪਾਰਟੀ ਨੂੰ 15-20 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ। ਸੋਸ਼ਲ ਮੀਡਿਆ ਤੇ ਹਰਿਆਣਾ ਵਿਧਾਨਸਭਾ ਚੋਣਾਂ ਨਾਲ ਸੰਬੰਧਿਤ ਵਾਇਰਲ ਹੋ ਰਿਹਾ ਓਪੀਨੀਅਨ ਪੋਲ ਫਰਜ਼ੀ ਅਤੇ ਐਡਿਟਡ ਹੈ।

ਔਰਤਾਂ ਦੀ ਸੁਰੱਖਿਆ ਲਈ ਲੁਧਿਆਣਾ ਪੁਲਿਸ ਵੱਲੋਂ ਚਾਰ ਸਾਲ ਪਹਿਲਾਂ ਜਾਰੀ ਕੀਤਾ ਗਿਆ ਨੰਬਰ ਫਰਜ਼ੀ ਦਾਅਵੇ ਨਾਲ ਵਾਇਰਲ
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਅਤੇ ਫੇਸਬੁੱਕ ‘ਤੇ ਔਰਤਾਂ ਦੀ ਸੁਰੱਖਿਆ ਨਾਲ ਜੁੜੀ ਇਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦੋ ਨੰਬਰ ਮੌਜੂਦ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨੰਬਰ ‘ਤੇ ਕਾਲ ਕਰਕੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸੇਵਾ ਮੁਹੱਈਆ ਕਰਵਾਈ ਜਾਵੇਗੀ। ਦਾਅਵੇ ਮੁਤਾਬਕ ਦੇਸ਼ ਦੀ ਹਰ ਔਰਤ ਨੂੰ ਇਹ ਸਹੂਲਤ ਉਪਲਬਧ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਮਹਿਲਾ ਪੁਲਿਸ ਹੈਲਪਲਾਈਨ ਨੰਬਰ 1091 ਅਤੇ 7837018555 ‘ਤੇ ਕਾਲ ਕਰਕੇ ਮੁਫਤ ਵਾਹਨ ਦੀ ਮੰਗ ਕਰ ਸਕਦੇ ਹਨ। ਲੁਧਿਆਣਾ ਪੁਲਿਸ ਵੱਲੋਂ 2019 ਵਿੱਚ ਔਰਤਾਂ ਦੀ ਮਦਦ ਲਈ ਜੋ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ, ਉਸ ਨੂੰ ਔਰਤਾਂ ਦੀ ਸੁਰੱਖਿਆ ਲਈ ਜਾਰੀ ਕੀਤੇ ਗਏ ਨੰਬਰ ਵਜੋਂ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਲਗਾਈ ਪਾਬੰਦੀ?
ਜ਼ੀ ਨਿਊਜ਼ ਦਾ ਇੱਕ ਗ੍ਰਾਫਿਕ ਸੋਸ਼ਲ ਮੀਡੀਆ ‘ਤੇ ਇਸ ਦਾਅਵੇ ਨਾਲ ਵਾਇਰਲ ਹੋ ਰਿਹਾ ਹੈ ਕਿ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਵਾਇਰਲ ਦਾਅਵਾ ਫਰਜ਼ੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹਰਿਆਣਾ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ?
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਟਿਕਟ ਹਾਸਲ ਕਰਨ ਲਈ ਦਾਅਵੇਦਾਰਾਂ ਵਿੱਚ ਵੀ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਕਾਂਗਰਸ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਕਾਂਗਰਸ ਨੇ 36 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।

ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਅਰੂਸਾ ਆਲਮ ਹੈ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਹੈ। ਗੌਰਤਲਬ ਹੈ ਕਿ ਅਰੂਸਾ ਆਲਮ ਪਾਕਿਸਤਾਨੀ ਰੱਖਿਆ ਪੱਤਰਕਾਰ ਹਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ ਦੋਸਤ ਵੀ ਹਨ। ਵੀਡੀਓ ਵਿੱਚ ਨਜ਼ਰ ਆ ਰਹੀ ਮਹਿਲਾ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।