Viral
Weekly Wrap: ਕੀ ਪਰਵਾਸੀ ਨੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਦੇ ਮਾਰਿਆ ਥੱਪੜ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਖੂਬ ਵਾਇਰਲ ਹੋਈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਭੀੜ ਨੂੰ ਇੱਕ ਮਹਿਲਾ ਪੁਲਿਸ ਕਰਮਚਾਰੀ ਨੂੰ ਘੇਰੀ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਪੁਲਿਸ ਕਰਮਚਾਰੀ ਇੱਕ ਵਿਅਕਤੀ ਨੂੰ ਥੱਪੜ ਮਾਰਦੀ ਹੈ ਜਿਸ ਤੋਂ ਬਾਅਦ ਭੀੜ ਨੂੰ ਮਹਿਲਾ ਪੁਲਿਸ ਕਰਮਚਾਰੀ ਦੇ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ ਜਿਥੇ ਪ੍ਰਵਾਸੀਆਂ ਨੇ ਪੁਲਿਸ ਕਰਮਚਾਰੀ ਦੇ ਥੱਪੜ ਮਾਰਿਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਮਹਾਰਾਸ਼ਟਰ ਵਿੱਚ ਈਵੀਐਮ ਖਿਲਾਫ ਹੋਇਆ ਵਿਰੋਧ ਪ੍ਰਦਰਸ਼ਨ?
ਐਮਵੀਏ (ਮਹਾ ਵਿਕਾਸ ਅਗਾੜੀ) ਦੇ ਨੇਤਾਵਾਂ ਨੇ ਹਾਲ ਹੀ ਦੇ ਵਿੱਚ ਹੋਈਆਂ ਮਹਾਰਾਸ਼ਟਰ ਚੋਣਾਂ ‘ਚ ਆਪਣੇ ਗਠਜੋੜ ਦੀ ਹਾਰ ਲਈ ਈਵੀਐਮ ਦਾ ਹਵਾਲਾ ਦਿੱਤਾ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੀ ਰਹੀ ਹੈ ਜਿਸ ਵਿੱਚ ਭੀੜ ਨੂੰ ਸਡ਼ਕ ਤੇ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ 16 ਸਕਿੰਡ ਦੀ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਕਿ ਮਹਾਰਾਸ਼ਟਰ ਵਾਸੀ ਈਵੀਐਮ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉੱਤਰ ਆਏ ਰਹੇ ਹਨ। ਮਹਾਰਾਸ਼ਟਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਈਵੀਐਮ ਦੇ ਵਿਰੋਧ ਵਿੱਚ ਕੱਢੇ ਗਏ ਮਾਰਚ ਦੀ ਇਹ ਵੀਡੀਓ ਦਿੱਲੀ ਦੀ ਹੈ। ਪੁਰਾਣੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਮੁੜ ਹੋਇਆ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨੂੰ ਬੇਹਰਿਹਮੀ ਨਾਲ ਮਾਰ ਦਿੱਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਨੂੰ ਪੁਲਿਸ ਦੀ ਹਾਜ਼ਰੀ ‘ਚ ਬੇਹਰਿਹਮੀ ਨਾਲ ਕੁੱਟਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਵਿਅਕਤੀ ਲਖੀਮਪੁਰ ਖੇੜੀ ਮਾਮਲੇ ਦਾ ਗਵਾਹ ਹੈ। ਵਾਇਰਲ ਵੀਡੀਓ ਪੁਰਾਣਾ ਅਤੇ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਹੈ ਜਿਥੇ ਕੌਂਸਲਰ ਦੇ ਪੁੱਤਰ ਦੁਆਰਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਪ੍ਰਦਰਸ਼ਨਕਾਰੀਆਂ ਤੇ ਭੜਕ ਰਹੀ ਮਹਿਲਾ ਦਾ ਇਹ ਵੀਡੀਓ ਹਾਲੀਆ ਹੈ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੜਕ ਤੇ ਕੁਝ ਵਿਅਕਤੀਆਂ ਦੁਆਰਾ ਧਰਨਾ ਪ੍ਰਦਰਸ਼ਨ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇਕ ਬਜ਼ੁਰਗ ਔਰਤ ਨੂੰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਤੇ ਗੁੱਸਾ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2022 ਦੀ ਹੈ।

ਕੀ ਪਰਵਾਸੀ ਨੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਦੇ ਮਾਰਿਆ ਥੱਪੜ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਭੀੜ ਨੂੰ ਇੱਕ ਮਹਿਲਾ ਪੁਲਿਸ ਕਰਮਚਾਰੀ ਨੂੰ ਘੇਰੀ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਪੁਲਿਸ ਕਰਮਚਾਰੀ ਇੱਕ ਵਿਅਕਤੀ ਨੂੰ ਥੱਪੜ ਮਾਰਦੀ ਹੈ ਜਿਸ ਤੋਂ ਬਾਅਦ ਭੀੜ ਨੂੰ ਮਹਿਲਾ ਪੁਲਿਸ ਕਰਮਚਾਰੀ ਦੇ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ ਜਿਥੇ ਪ੍ਰਵਾਸੀਆਂ ਨੇ ਪੁਲਿਸ ਕਰਮਚਾਰੀ ਦੇ ਥੱਪੜ ਮਾਰਿਆ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਮੱਧ ਪ੍ਰਦੇਸ਼ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।