ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੁੰਡੇ ਨੂੰ ਬਜ਼ੁਰਗ ਔਰਤ ਤੇ ਹੱਥ ਚੁਕਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੰਡੇ ਨੇ ਆਪਣੀ ਮਾਂ ਤੇ ਹੱਥ ਚੁਕਿਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਦਿੱਤਾ ਇਹ ਬਿਆਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਸੰਘਣੀ ਧੁੰਦ ਵਿੱਚ ਆਪਸ ‘ਚ ਟਕਰਾਇਆਂ ਗੱਡੀਆਂ ਦੀ ਇਹ ਵੀਡੀਓ ਹਾਲੀਆ ਹੈ?
ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਵਿੱਚ ਕਈ ਗੱਡੀਆਂ ਦੀ ਆਪਸ ਵਿੱਚ ਟੱਕਰ ਦੇਖੀ ਜਾ ਸਕਦੀ ਹੈ। ਦਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਠਿੰਡਾ-ਬਰਨਾਲਾ ਰੋਡ ਦੀ ਅਤੇ ਹਾਲੀਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਮੁੰਡੇ ਨੇ ਆਪਣੀ ਮਾਂ ਤੇ ਚੁਕਿਆ ਹੱਥ? ਸਕ੍ਰਿਪਟਡ ਵੀਡੀਓ ਵਾਇਰਲ
ਸੋਸ਼ਲ ਮੀਡਿਆ ਤੇ 15 ਸਕਿੰਡ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੁੰਡੇ ਨੂੰ ਬਜ਼ੁਰਗ ਔਰਤ ਤੇ ਹੱਥ ਚੁਕਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੰਡੇ ਨੇ ਆਪਣੀ ਮਾਂ ਤੇ ਹੱਥ ਚੁਕਿਆ। ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਡ ਹੈ
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ 4 ਕੁੜੀਆਂ ਇੱਕ ਵਿਅਕਤੀ ਦੇ ਗਲੇ ਵਿੱਚ ਹਾਰ ਪਾਉਂਦੀਆਂ ਦੇਖੀਆਂ ਜਾ ਸਕਦੀਆਂ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਚਾਰ ਲੜਕੀਆਂ ਨਾਲ ਵਿਆਹ ਕਰ ਲਿਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਦੀ ਖਬਰ ਮੁੜ ਤੋਂ ਹੋਈ ਵਾਇਰਲ
ਸੋਸ਼ਲ ਮੀਡਿਆ ਤੇ ਮਰਹੂਮ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਕਿਸੀ ਮੀਡਿਆ ਅਦਾਰੇ ਨੇ ਕਵਰ ਨਹੀਂ ਕੀਤੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਨਾਲ ਸੰਸਕਾਰ ਕੀਤਾ ਗਿਆ ਸੀ ਜਿਸ ਨੂੰ ਵੱਖ ਵੱਖ ਮੀਡੀਆ ਏਜੰਸੀਆਂ ਨੇ ਪ੍ਰਕਾਸ਼ਿਤ ਵੀ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।