ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact CheckViralWeekly Wrap: ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ?...

Weekly Wrap: ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਦਾ ਇੱਕ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਦੇ ਮਾਇਕ ਉੱਤੇ ਮੰਦੀ ਸ਼ਬਦਾਵਲੀ ਲਿਖੀ ਵੇਖੀ ਜਾ ਸਕਦੀ ਹੈ। ਇਸ ਸਕ੍ਰੀਨਸ਼ੋਟ ਨੂੰ ਵਾਇਰਲ ਕਰਦਿਆਂ ਉਨ੍ਹਾਂ ‘ਤੇ ਤਨਜ ਕੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ?

ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਦਾ ਇੱਕ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਦੇ ਮਾਇਕ ਉੱਤੇ ਮੰਦੀ ਸ਼ਬਦਾਵਲੀ ਲਿਖੀ ਵੇਖੀ ਜਾ ਸਕਦੀ ਹੈ। ਇਸ ਸਕ੍ਰੀਨਸ਼ੋਟ ਨੂੰ ਵਾਇਰਲ ਕਰਦਿਆਂ ਉਨ੍ਹਾਂ ‘ਤੇ ਤਨਜ ਕੱਸਿਆ ਜਾ ਰਿਹਾ ਹੈ। ਵਾਇਰਲ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿਚ ਕੋਈ ਮੰਦੀ ਸ਼ਬਦਾਵਲੀ ਨਹੀਂ ਲਿਖੀ ਹੋਈ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ

ਹਰਸਿਮਰਤ ਕੌਰ ਬਾਦਲ ਦੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਇਹ ਤਸਵੀਰ ਐਡੀਟਡ ਹੈ

ਸੋਸ਼ਲ ਮੀਡੀਆ ‘ਤੇ ਸਾਬਕਾ ਕੈਬਿਨਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਦੀ ਡੇਰਾ ਸੌਦਾ ਸਾਧ ਦੇ ਨਾਲ ਇੱਕ ਤਸਵੀਰ ਵਾਇਰਲ ਕਰਦਿਆਂ ਹਰਸਿਮਰਤ ਕੌਰ ਬਾਦਲ ਤੇ ਤੰਜ ਕੱਸਿਆ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੁਖਬੀਰ ਸਿੰਘ ਬਾਦਲ ਖੜ੍ਹੇ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ

ਰਾਮ ਮੰਦਿਰ ਬਾਬਰੀ ਮਸਜਿਦ ਦੀ ਜਗ੍ਹਾ ਤੋਂ ਤਿੰਨ-ਚਾਰ ਕਿਲੋਮੀਟਰ ਦੂਰ ਬਣਾਇਆ ਜਾ ਰਿਹਾ ਹੈ?

ਸੋਸ਼ਲ ਮੀਡਿਆ ਤੇ ਗੂਗਲ ਮੈਪ ਦੀ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਮ ਮੰਦਿਰ ਉਸ ਥਾਂ ‘ਤੇ ਨਹੀਂ ਬਣਾਇਆ ਜਾ ਰਿਹਾ ਜਿੱਥੇ ਬਾਬਰੀ ਮਸਜਿਦ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਇਲਾਕੇ ਤੋਂ ਤਿੰਨ – ਚਾਰ ਕਿਲੋਮੀਟਰ ਦੂਰ ਮੰਦਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਜਿਸ ਜਗ੍ਹਾ ‘ਤੇ ਬਾਬਰੀ ਮਸਜਿਦ ਢਾਹੀ ਗਈ ਸੀ, ਉਸ ਜਗ੍ਹਾ ਤੇ ਹੀ ਰਾਮ ਮੰਦਰ ਦੀ ਉਸਾਰੀ ਚੱਲ ਰਹੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸੁਖਬੀਰ ਸਿੰਘ ਬਾਦਲ ਦੇ ਮਾਈਕ ਹੇਠਾਂ ਲਿਖੀ ਸੀ ਮੰਦੀ ਸ਼ਬਦਾਵਲੀ

ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ? ਪੁਰਾਣਾ ਵੀਡੀਓ ਵਾਇਰਲ

ਸੋਸ਼ਲ ਮੀਡਿਆ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ ਵਿੱਚ ਬੰਦ ਅਮ੍ਰਿਤਪਾਲ ਸਿੰਘ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਦੋ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular