ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact CheckViralWeekly Wrap: ਕੀ ਚਿੱਕੜ ‘ਚ ਸੋ ਰਹੇ ਬੱਚਿਆਂ ਦੀ ਇਹ ਤਸਵੀਰ ਅਸਲ...

Weekly Wrap: ਕੀ ਚਿੱਕੜ ‘ਚ ਸੋ ਰਹੇ ਬੱਚਿਆਂ ਦੀ ਇਹ ਤਸਵੀਰ ਅਸਲ ਹੈ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਖੂਬ ਵਾਇਰਲ ਹੋਈ ਜਿਸ ਵਿਚ 2 ਬੱਚਿਆਂ ਨੂੰ ਚਿੱਕੜ ਨਾਲ ਭਰੇ ਤੰਬੂ ਵਿੱਚ ਸੁੱਤੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰ ਇਸ ਇਸ ਤਸਵੀਰ ਨੂੰ ਅਸਲ ਦੱਸਕੇ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਚਿੱਕੜ ‘ਚ ਸੋ ਰਹੇ ਬੱਚਿਆਂ ਦੀ ਇਹ ਤਸਵੀਰ ਅਸਲ ਹੈ

ਆਈਫਲ ਟਾਵਰ ਦੇ ਸਾਹਮਣੇ ਖੜ੍ਹੇ ਟ੍ਰੈਕਟਰ ਅਤੇ ਤੂੜੀ ਦੇ ਢੇਰ ਦੀ ਵਾਇਰਲ ਤਸਵੀਰ AI Generated ਹੈ

ਸੋਸ਼ਲ ਮੀਡੀਆ ‘ਤੇ ਫਰਾਂਸ ਵਿਖੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਆਈਫਲ ਟਾਵਰ ਪੈਰਿਸ ਦੇ ਸਾਹਮਣੇ ਤੂੜੀ ਦਾ ਢੇਰ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਟਰੈਕਟਰਾਂ ਨੂੰ ਵੀ ਦੇਖਿਆ ਜਾ ਸਕਦਾ ਹੈ। ਵਾਇਰਲ ਤਸਵੀਰ ਨੂੰ ਅਸਲ ਦੱਸਦਿਆਂ ਫਰਾਂਸ ‘ਚ ਚਲ ਰਹੇ ਕਿਸਾਨਾਂ ਦੇ ਸੰਘਰਸ਼ ਦਾ ਦੱਸਿਆ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ AI Generated ਹੈ। ਤਸਵੀਰ ਨੂੰ ਅਸਲ ਮੰਨਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਚਿੱਕੜ ‘ਚ ਸੋ ਰਹੇ ਬੱਚਿਆਂ ਦੀ ਇਹ ਤਸਵੀਰ ਅਸਲ ਹੈ?

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿਚ 2 ਬੱਚਿਆਂ ਨੂੰ ਚਿੱਕੜ ਨਾਲ ਭਰੇ ਤੰਬੂ ਵਿੱਚ ਸੁੱਤੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰ ਇਸ ਇਸ ਤਸਵੀਰ ਨੂੰ ਅਸਲ ਦੱਸਕੇ ਸ਼ੇਅਰ ਕਰ ਰਹੇ ਹਨ। ਵਾਇਰਲ ਹੋ ਰਹੀ ਤਸਵੀਰ AI Generated ਹੈ। ਤਸਵੀਰ ਨੂੰ ਅਸਲ ਮੰਨਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਬਰਸਾਤ ‘ਚ ਨਮਾਜ਼ ਅਦਾ ਕਰ ਰਹੇ ਵਿਅਕਤੀ ਦੀ ਇਹ ਵੀਡੀਓ ਮੋਹਾਲੀ ਦੀ ਹੈ?

ਸੋਸ਼ਲ ਮੀਡੀਆ ‘ਤੇ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਸਿੱਖ ਵਿਅਕਤੀ ਨੂੰ ਗੜ੍ਹੇਮਾਰੀ ‘ਚ ਨਮਾਜ਼ ਪੜ੍ਹ ਰਹੇ ਮੁਸਲਿਮ ਵਿਅਕਤੀ ਨੂੰ ਛਤਰੀ ਦੀ ਛਾਂ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦ੍ਰਿਸ਼ ਪੰਜਾਬ ਦੇ ਮੋਹਾਲੀ ਦਾ ਹੈ। ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਵੀਡੀਓ ਪੰਜਾਬ ਦੇ ਮੋਹਾਲੀ ਦੀ ਨਹੀਂ ਸਗੋਂ ਜੰਮੂ ਨੈਸ਼ਨਲ ਹਾਈਵੇ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ? ਪੁਰਾਣੀ ਵੀਡੀਓ ਵਾਇਰਲ

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸਮਾਜਿਕ ਕਾਰਕੁਨ ਲੱਖਾ ਸਿਧਾਣਾ ਨੂੰ ਪੁਲਿਸ ਗਿਰਫ਼ਤਾਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਮੁੜ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਨਵੰਬਰ 2023 ਦੀ ਹੈ ਜਦੋਂ ਲੱਖਾ ਸਿਧਾਣਾ ਨੇ ਰਾਮਪੁਰਾ ਫੂਲ ਦੇ ਸਰਬ ਹਿੱਤਕਾਰੀ ਸਕੂਲ ਬਾਹਰ ਧਰਨਾ ਲਗਾਇਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਾਂਗਰਸੀ ਆਗੂ ਸਚਿਨ ਚੌਧਰੀ ਵੱਲੋਂ 2019 ਵਿੱਚ ਕੀਤੇ ਗਏ ਪ੍ਰਦਰਸ਼ਨ ਦੀ ਵੀਡੀਓ ਫਰਜ਼ੀ ਦਾਅਵੇ ਨਾਲ ਹੋਈ ਵਾਇਰਲ

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਇੱਕ ਬੱਚੀ ਨੂੰ ਗੋਦ ਵਿਚ ਚੁੱਕ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿਖ ਰਿਹਾ ਵਿਅਕਤੀ ਉਸ ਬੱਚੀ ਦਾ ਪਿਤਾ ਹੈ ਜਿਸ ਦੇ ਨਾਲ ਜਬਰ ਜਨਾਹ ਹੋਇਆ ਸੀ ਅਤੇ ਇਹ ਵਿਅਕਤੀ ਰੋਂਦੇ ਹੋਏ ਸੰਸਦ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਸੰਬਰ 2019 ਦਾ ਹੈ ਉੱਤਰ ਪ੍ਰਦੇਸ਼ ਦੇ ਕਾਂਗਰਸ ਨੇਤਾ ਸਚਿਨ ਚੌਧਰੀ ਨੇ ਮਹਿਲਾਵਾਂ ਖਿਲਾਫ ਵੱਧ ਰਹੇ ਅਪਰਾਧ ਨੂੰ ਲੈ ਕੇ ਆਪਣੀ ਬੇਟੀ ਦੇ ਨਾਲ ਸੰਸਦ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular