ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਵੀਡੀਓ ਖੂਬ ਵਾਇਰਲ ਹੋਈ। ਵੀਡੀਓ ‘ਚ ਲਾਰੈਂਸ ਬਿਸ਼ਨੋਈ ਕਵਿਤਾ ਸੁਣਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਸ਼ੁਰੂਆਤ ਵਿੱਚ ਬਿਸ਼ਨੋਈ ਦੀਵਾਲੀ ਦੀਆਂ ਵਧਾਈਆਂ ਵੀ ਦੇ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਲਮਾਨ ਦੇ ਕਰੀਬੀ ਬਾਬਾ ਸਿਦਕੀ ਦੇ ਕਾਂਡ ਤੋਂ ਬਾਅਦ ਬਿਸ਼ਨੋਈ ਲਾਈਵ ਹੋਇਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਲਾਰੇਂਸ ਬਿਸ਼ਨੋਈ ‘ਤੇ ਬਿਆਨ ਦੇਣ ਤੋਂ ਬਾਅਦ ਲੋਕਾਂ ਨੇ ਕਰਨੀ ਸੈਨਾ ਦੇ ਪ੍ਰਧਾਨ ਰਾਜ ਸਿੰਘ ਸ਼ੇਖਾਵਤ ਦੀ ਕੁੱਟਮਾਰ ਕੀਤੀ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ ਰੁਪਏ ਤੋਂ ਵੱਧ ਇਨਾਮ ਦਾ ਐਲਾਨ ਕਰਨ ਵਾਲੇ ਕਰਣੀ ਸੈਨਾ ਦੇ ਪ੍ਰਧਾਨ ਰਾਜ ਸਿੰਘ ਸ਼ੇਖਾਵਤ ਨੂੰ ਲੋਕਾਂ ਨੇ ਕੁੱਟਿਆ। ਇਹ ਸੱਚ ਨਹੀਂ ਹੈ। ਲੋਕ ਸਭਾ ਚੋਣਾਂ ਦੌਰਾਨ ਰਾਜਕੋਟ ਦੇ ਸੰਸਦ ਮੈਂਬਰ ਪੁਰਸ਼ੋਤਮ ਰੁਪਾਲਾ ਨੇ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਦੇ ਇਸ ਬਿਆਨ ਦਾ ਖੱਤਰੀ ਭਾਈਚਾਰੇ ਦੇ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਸੀ ਅਤੇ ਕਸ਼ੱਤਰੀ ਕਰਣੀ ਸੈਨਾ ਦੇ ਪ੍ਰਧਾਨ ਰਾਜ ਸਿੰਘ ਸ਼ੇਖਾਵਤ ਨੇ ਅਹਿਮਦਾਬਾਦ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਸੀ। ਹਾਲਾਂਕਿ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚ ਕੇ ਗੁਜਰਾਤ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸ਼ੇਖਾਵਤ ਨੂੰ ਹਿਰਾਸਤ ‘ਚ ਲੈ ਲਿਆ। ਹਿਰਾਸਤ ‘ਚ ਲੈਣ ਸਮੇਂ ਉਸ ਦੀ ਪੱਗ ਉੱਤਰ ਗਈ, ਜਿਸ ਕਾਰਨ ਉਹ ਗੁੱਸੇ ‘ਚ ਆ ਗਏ।

ਕੀ ਮੁਨੱਵਰ ਫਾਰੂਕੀ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਮੰਗੀ ਮਾਫੀ?
ਸੋਸ਼ਲ ਮੀਡੀਆ ‘ਤੇ ਕਾਮੇਡੀਅਨ ਮੁਨੱਵਰ ਫਾਰੂਕੀ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਨੱਵਰ ਫਾਰੂਕੀ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਮੁਆਫੀ ਮੰਗੀ। ਮੁਨੱਵਰ ਫਾਰੂਕੀ ਨੇ ਆਪਣੇ ਇੱਕ ਸਟੈਂਡ ਅੱਪ ਕਾਮੇਡੀ ਸ਼ੋਅ ਦੌਰਾਨ ਕੋਂਕਣੀ ਭਾਈਚਾਰੇ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ ਜਿਸ ਦਾ ਕੋਂਕਣੀ ਭਾਈਚਾਰੇ ਦੇ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਵਿਰੋਧ ਤੋਂ ਬਾਅਦ ਮੁਨੱਵਰ ਨੇ ਟਵਿਟਰ ‘ਤੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਬਾਬਾ ਸਿਦਕੀ ਦੇ ਕਾਂਡ ਤੋਂ ਬਾਅਦ ਲਾਰੈਂਸ ਬਿਸ਼ਨੋਈ ਹੋਇਆ ਲਾਈਵ?
ਸੋਸ਼ਲ ਮੀਡਿਆ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਲਾਰੈਂਸ ਬਿਸ਼ਨੋਈ ਕਵਿਤਾ ਸੁਣਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਸ਼ੁਰੂਆਤ ਵਿੱਚ ਬਿਸ਼ਨੋਈ ਦੀਵਾਲੀ ਦੀਆਂ ਵਧਾਈਆਂ ਵੀ ਦੇ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਲਮਾਨ ਦੇ ਕਰੀਬੀ ਬਾਬਾ ਸਿਦਕੀ ਦੇ ਕਾਂਡ ਤੋਂ ਬਾਅਦ ਬਿਸ਼ਨੋਈ ਲਾਈਵ ਹੋ ਗਏ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਤਕਰੀਬਨ 8 ਸਾਲ ਪੁਰਾਣੀ ਹੈ।

ਬਾਲੀਵੁੱਡ ਐਕਟਰ ਵਿਵੇਕ ਓਬੇਰਾਏ ਨੇ ਬਿਸ਼ਨੋਈ ਸਮਾਜ਼ ਦੀ ਹਾਲ ਹੀ ਵਿੱਚ ਕੀਤੀ ਤਾਰੀਫ?
ਸੋਸ਼ਲ ਮੀਡਿਆ ਤੇ ਬਾਲੀਵੁੱਡ ਐਕਟਰ ਵਿਵੇਕ ਓਬੇਰਾਏ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਵਿੱਚ ਉਹਨਾਂ ਨੂੰ ਬਿਸ਼ਨੋਈ ਸਮਾਜ਼ ਬਾਰੇ ਗੱਲ ਕਰਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਸੰਦਰਭ ਵਿੱਚ ਸ਼ੇਅਰ ਕੀਤਾ ਰਿਹਾ ਹੈ। ਇਹ ਵੀਡੀਓ ਪਿਛਲੇ ਸਾਲ ਫਰਵਰੀ 2023 ਵਿੱਚ ਦੁਬਈ ‘ਚ ਅਖਿਲ ਭਾਰਤੀ ਬਿਸ਼ਨੋਈ ਮਹਾਸਭਾ ਦੁਆਰਾ ਆਯੋਜਿਤ ਦੋ-ਰੋਜ਼ਾ ਅੰਤਰਰਾਸ਼ਟਰੀ ਵਾਤਾਵਰਣ ਸੰਮੇਲਨ ਦੀ ਹੈ ਜਿਸ ਵਿੱਚ ਭਾਰਤ ਦੇ 500 ਤੋਂ ਵੱਧ ਡੈਲੀਗੇਟਾਂ ਨੇ ਭਾਗ ਲਿਆ ਸੀ। ਇਸ ਸੰਮੇਲਨ ਵਿੱਚ ਬਿਸ਼ਨੋਈ ਸਮਾਜ਼ ਤੋਂ ਇਲਾਵਾ ਐਕਟਰ ਵਿਵੇਕ ਓਬਰਾਏ ਨੇ ਵੀ ਸ਼ਿਰਕਤ ਕੀਤੀ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।