ਸੋਮਵਾਰ, ਦਸੰਬਰ 9, 2024
ਸੋਮਵਾਰ, ਦਸੰਬਰ 9, 2024

HomeFact CheckViralWeekly Wrap: ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ...

Weekly Wrap: ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਆਪਣੀ ਉਮਰ ਤੋਂ ਛੋਟੀ ਕੁੜੀ ਨਾਲ ਵਿਆਹ ਕਰਵਾਉਂਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਵਿਆਹ ਕਰਵਾਇਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਕਰਵਾਇਆ ਵਿਆਹ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਆਪਣੀ ਉਮਰ ਤੋਂ ਛੋਟੀ ਕੁੜੀ ਨਾਲ ਵਿਆਹ ਕਰਵਾਉਂਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਫੀਸ ਨਾਂ ਭਰ ਪਾਉਣ ਤੇ ਟੀਚਰ ਨੇ ਆਪਣੀ ਸਟੂਡੈਂਟ ਨਾਲ ਵਿਆਹ ਕਰਵਾਇਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਸੜਕ ‘ਤੇ ਟੋਏ ਦੀ ਇਹ ਵੀਡੀਓ ਲਖਨਊ ਦੀ ਹੈ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਗੱਡੀਆਂ ਨੂੰ ਟੋਏ ਵਿੱਚੋਂ ਨਿਕਲਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਲਖਨਊ ਦੀ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਲਖਨਊ ਦੀ ਨਹੀਂ ਹੈ। ਚੀਨ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਤਸਵੀਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਬੈਠੇ ਹਨ?

ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਅਤੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਸ਼ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਇੰਦਰਾ ਗਾਂਧੀ ਨਾਲ ਬੈਠੇ ਦੇਖਿਆ ਜਾ ਸਕਦਾ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਲਾਪਰਵਾਹੀ ਨਾਲ ਸਕੂਟੀ ਚਲਾ ਰਹੇ ਵਿਅਕਤੀ ਦੀ ਵੀਡੀਓ ਨਵੇਂ ਹਿੱਟ ਐਂਡ ਰਨ ਕਾਨੂੰਨ ਤੋਂ ਬਾਅਦ ਦੀ ਹੈ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਕੁਟੀ ਸਵਾਰ ਨੂੰ ਇੱਕ ਬਸ ਅੱਗੇ ਝੂਲਦੇ ਹੋਏ ਸਕੁਟੀ ਚਲਾਉਂਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਇਸਨੂੰ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਜੋੜਿਆ ਜਾ ਰਿਹਾ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਅਤੇ ਕੇਰਲ ਦਾ ਹੈ। ਇਸ ਵੀਡੀਓ ਦਾ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ ਇਹ ਵੀਡੀਓ? ਫਰਜ਼ੀ ਦਾਅਵਾ ਵਾਇਰਲ

ਸੋਸ਼ਲ ਮੀਡਿਆ ‘ਤੇ ਨਸ਼ੇ ਵਿੱਚ ਧੁੱਤ ਪੁਲਿਸ ਮੁਲਾਜ਼ਮ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਪੁਲਿਸ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਦਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular