ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਸਵੀਰ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਹਰਿਆਣਾ ਦੇ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਕੀਤਾ ਹਮਲਾ?
ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਪਹਿਲੀ ਤਸਵੀਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਚਿਹਰੇ ਉੱਤੇ ਸਿਆਹੀ ਦੇਖੀ ਜਾ ਸਕਦੀ ਹੈ ਜਦ ਕਿ ਵਾਇਰਲ ਹੋ ਰਹੀ ਦੂਜੀ ਤਸਵੀਰ ਦੇ ਵਿਚ ਇਕ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਦੇਖਿਆ ਜਾ ਸਕਦਾ ਹੈ।ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਦੋ ਸਾਲ ਪੁਰਾਣੀ ਹੈ। ਵਾਇਰਲ ਤਸਵੀਰ ਉਸ ਵੇਲੇ ਦੀ ਹੈ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਾਲ 2018 ਵਿਚ ਹਿਸਾਰ ਵਿਖੇ ਇਕ ਪ੍ਰੋਗਰਾਮ ਵਿੱਚ ਪਹੁੰਚੇ ਸਨ ਜਿੱਥੇ ਇਕ ਵਿਅਕਤੀ ਪ੍ਰਵੀਨ ਕੁਮਾਰ ਨੇ ਜਾਟ ਆਰਖਣ ਦੇ ਹੱਕ ਵਿੱਚ ਉਨ੍ਹਾਂ ਉੱਤੇ ਸਿਆਹੀ ਸੁੱਟ ਦਿੱਤੀ ਸੀ।

ਕੀ ਆਈਏਐਸ ਅਫ਼ਸਰ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਨੂੰ ਇਕ ਵਿਅਕਤੀ ਨਾਲ ਕੁੱਟਮਾਰ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਛੇੜਛਾੜ ਦਾ ਆਰੋਪ ਲਗਾਉਂਦਿਆਂ ਆਈਏਐਸ ਅਫ਼ਸਰ ਦੀ ਪਤਨੀ ਨੇ ਉੱਤਰਾਖੰਡ ਤੋਂ ਭਾਜਪਾ ਆਗੂ ਅਸ਼ਵਨੀ ਅਰੋੜਾ ਦੀ ਕੁੱਟਮਾਰ ਕੀਤੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਸਗੋਂ ਤਿੰਨ ਸਾਲ ਪੁਰਾਣੀ ਹੈ। ਵਾਇਰਲ ਵੀਡੀਓ ਨੂੰ ਗ਼ਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਬੰਗਾਲ ਬੀਜੇਪੀ ਲੀਡਰ ਦੀ ਗੱਡੀ ਚੋਂ ਫੜੀ ਗਈ EVM?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਗੱਡੀ ਦੇ ਅੰਦਰ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਮਸ਼ੀਨਾਂ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਪੱਛਮੀ ਬੰਗਾਲ ਦੀ ਹੈ ਜਿੱਥੇ ਬੀਜੇਪੀ ਉਮੀਦਵਾਰ ਦੀ ਗੱਡੀ ਚੋਂ ਈਵੀਐਮ ਫੜ੍ਹੀ ਗਈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੱਛਮੀ ਬੰਗਾਲ ਦੀ ਨਹੀਂ ਸਗੋਂ ਅਸਾਮ ਦੀ ਹੈ ਜਿੱਥੇ ਇੱਕ ਬੀਜੇਪੀ ਉਮੀਦਵਾਰ ਦੀ ਗੱਡੀ ਚੋਂ ਈਵੀਐਮ ਮਸ਼ੀਨਾਂ ਮਿਲੀਆਂ ਸਨ। ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਪੱਛਮੀ ਬੰਗਾਲ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਆਪ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦਾ ਪਿੰਡ ਵਾਲਿਆਂ ਨੇ ਕੀਤਾ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਆਮ ਆਦਮੀ ਪਾਰਟੀ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਹਾਲ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਵਾਇਰਲ ਵੀਡੀਓ ਤਕਰੀਬਨ 6 ਮਹੀਨੇ ਪੁਰਾਣੀ ਹੈ।

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਹੀਂ ਪਾਇਆ ਮਾਸਕ?
ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵੱਲੋਂ ਇੱਕ ਬੱਚੇ ਨੂੰ ਮਾਸਕ ਪਾਉਂਦਿਂਆਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੇ ਖੁਦ ਮਾਸਕ ਨਹੀਂ ਪਹਿਨੇ, ਪਰ ਉਹ ਬੱਚੇ ਨੂੰ ਮਾਸਕ ਪਵਾ ਰਹੇ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਵਾਇਰਲ ਤਸਵੀਰ ਸਾਲ 2019 ਦੀ ਹੈ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ ਇੱਕ ਸਕੂਲ ਵਿੱਚ ਮਾਸਕ ਵੰਡਣ ਪਹੁੰਚੇ ਸਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044