ਬੁੱਧਵਾਰ, ਮਈ 1, 2024
No menu items!
ਬੁੱਧਵਾਰ, ਮਈ 1, 2024

HomeFact CheckViralਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ

ਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਵਾਲੇ ਤੋਂ ਇੱਕ ਨੋਟਿਸ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੁਆਰਾ ਨੋਟਿਸ ਜਾਰੀ ਕਰ ਸਿੱਖ ਧਰਮ ਦੀ ਦੁਵਰਤੋਂ ਕਰ ਦੇਸ਼ ਵਿਰੋਧੀ ਹਰਕਤਾਂ ਕਰ ਰਹੀ ਸੰਸਥਾਵਾਂ ਦੀ ਨਿੰਦਾ ਕੀਤੀ ਗਈ।

ਨੋਟਿਸ ਵਿੱਚ ਲਿਖਿਆ ਹੈ ਕਿ ਕਿ ਸਾਰੇ ਅੰਤਰਰਾਸ਼ਟਰੀ ਗੁਰਦੁਆਰਿਆਂ ਨੂੰ ਉਹਨਾਂ ਸੰਸਥਾਵਾਂ ਦਾ ਸਮਰਥਨ ਬੰਦ ਕਰਨਾ ਚਾਹੀਦਾ ਹੈ ਜੋ ਭਾਰਤ ਵਿਰੋਧੀ ਹਨ ‘ਤੇ ਵੱਖਰੇ ਰਾਸ਼ਟਰ ਦੀ ਮੰਗ ਕਰਦੇ ਹਨ ਅਤੇ ਸਿੱਖ ਧਰਮ ਦੀ ਵਰਤੋਂ ਕਰਦਿਆਂ ਅੱਤਵਾਦ ਦਾ ਸਮਰਥਨ ਕਰਦੇ ਹਨ। ਨੋਟਿਸ ਵਿੱਚ ਪਾਬੰਦੀਸ਼ੁਦਾ (ਬੈਨ) ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੀ ਵੀ ਨਿੰਦਾ ਕੀਤੀ ਗਈ ਹੈ।

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਨੋਟਿਸ ਨੂੰ ਤੁਸੀਂ ਨੀਚੇ ਦੇਖ ਸਕਦੇ ਹੋ।

ਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

ਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ
Courtesy: Newschecker WhatsApp Tipline

Fact Check/Verification

ਨਿਊਜ਼ਚੈਕਰ ਨੇ ਸਭ ਤੋਂ ਪਹਿਲਾਂ “ਗੋਲਡਨ ਟੈਂਪਲ ਨੋਟਿਸ ਖਾਲਿਸਤਾਨ” ਕੀਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਹਾਲਾਂਕਿ, ਸਾਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੋਈ ਅਧਿਕਾਰਿਤ ਰਿਪੋਰਟ ਨਹੀਂ ਮਿਲੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਭਾਰਤ ਅਤੇ ਵਿਦੇਸ਼ਾਂ ਦੇ ਕਈ ਸਾਰੇ ਸਿੱਖ ਗੁਰਦੁਆਰਿਆਂ ਦੀ ਸਰਵਉੱਚ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਨੂੰ ਖੰਗਾਲਿਆ। ਹਾਲਾਂਕਿ, ਓਥੇ ਵੀ ਸਾਨੂੰ ਅਜਿਹਾ ਕੋਈ ਨੋਟਿਸ ਨਹੀਂ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਸ (ਪਹਿਲਾਂ ਟਵਿੱਟਰ) ਹੈਂਡਲ ਤੇ ਵੀ ਸਾਨੂੰ ਅਜਿਹਾ ਕੋਈ ਨੋਟਿਸ ਨਹੀਂ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਵਾਇਰਲ ਨੋਟਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਟੈਮਪ ਜਾ ਕਿਸੀ ਅਧਿਕਾਰਿਤ ਅਧਿਕਾਰੀ ਦੇ ਦਸਤਖਤ ਨਹੀਂ ਸਨ। ਵਾਇਰਲ ਦਾਅਵੇ ਦੀ ਪੁਸ਼ਟੀ ਦੇ ਲਈ ਅਸੀਂ ਐਸਜੀਪੀਸੀ ਦੇ ਪ੍ਰੈਸ ਅਫਸਰ ਜਸਕਰਨ ਸਿੰਘ ਨਾਲ ਸੰਪਰਕ ਕੀਤਾ। ਉਹਨਾਂ ਨੇ ਪੁਸ਼ਟੀ ਕੀਤੀ ਕਿ ਵਾਇਰਲ ਨੋਟਿਸ ਫਰਜ਼ੀ ਹੈ। ਓਹਨਾਂ ਨੇ ਕਿਹਾ ਕਿ ਇਹ ਨੋਟਿਸ ਸ਼ਰਾਰਤੀ ਅਨਸਰਾਂ ਦਾ ਕੰਮ ਜਾਪਦਾ ਹੈ। ਐਸਜੀਪੀਸੀ ਦੁਆਰਾ ਅਜਿਹਾ ਕੋਈ ਬਿਆਨ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ। ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਇਸ ਤਰ੍ਹਾਂ ਦਾ ਕੋਈ ਨੋਟਿਸ ਨਹੀਂ ਜਾਰੀ ਕੀਤਾ ਗਿਆ ਹੈ।

Result: False

Our Sources

Telephonic Conversation with Jaskaran Singh, Press Officer, Shiromani Gurudwara Parbandhak Committee

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular