ਬੁੱਧਵਾਰ, ਅਪ੍ਰੈਲ 24, 2024
ਬੁੱਧਵਾਰ, ਅਪ੍ਰੈਲ 24, 2024

HomeFact CheckViralWeekly Wrap: ਕੀ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ...

Weekly Wrap: ਕੀ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਵਿਅਕਤੀ ਨੂੰ ਹਾਰਦਿਕ ਪਟੇਲ ਦੇ ਥੱਪੜ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ

ਕੀ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ?

ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਥੱਪੜ ਮਾਰਿਆ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2019 ਦੀ ਹੈ ਜਦੋਂ ਜਨਸਭਾ ਦੌਰਾਨ ਹਾਰਦਿਕ ਪਟੇਲ ਨੂੰ ਇਕ ਵਿਅਕਤੀ ਨੇ ਥੱਪੜ ਮਾਰ ਦਿੱਤਾ ਸੀ। ਉਸ ਸਮੇਂ ਹਾਰਦਿਕ ਪਟੇਲ ਕਾਂਗਰਸ ਵਿੱਚ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ

ਕੀ ਸੌਰਵ ਗਾਂਗੁਲੀ ਨੇ ਬੀਸੀਸੀਆਈ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ?

ਦਾਅਵਾ ਕੀਤਾ ਜਾ ਰਿਹਾ ਹੀ ਕਿ ਸੌਰਵ ਗਾਂਗੁਲੀ ਨੇ ਬੀਸੀਸੀਆਈ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ। ਸੌਰਵ ਗਾਂਗੁਲੀ ਦੇ ਬੀਸੀਸੀਆਈ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦਾ ਵਾਇਰਲ ਦਾਅਵਾ ਅਫਵਾਹ ਹੈ। ਸੌਰਵ ਗਾਂਗੁਲੀ ਨੇ ਅਸਤੀਫਾ ਨਹੀਂ ਦਿੱਤਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ

ਔਰਤ ਨਾਲ ਬਦਤਮੀਜ਼ੀ ਕਰ ਰਹੇ ਸਾਧੂ ਦਾ ਵਾਇਰਲ ਵੀਡੀਓ ਸਕ੍ਰਿਪਟਡ ਹੈ

ਵਾਇਰਲ ਵੀਡੀਓ ਵਿੱਚ ਸਾਧੂ ਨੂੰ ਔਰਤ ਦੇ ਨਾਲ ਬਦਤਮੀਜ਼ੀ ਕਰਦਿਆਂ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਤੇ ਵੀਡੀਓ ਨੂੰ ਅਸਲ ਮਨਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਸੱਚ ਨਹੀਂ ਹੈ। ਵਾਇਰਲ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਘਟਨਾ ਮੰਨਦਿਆਂ ਗੁੰਮਰਾਹਕੁਨ ਜਾਣਕਾਰੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ

ਅਖ਼ਬਾਰ ਦੀ ਪੁਰਾਣੀ ਕਟਿੰਗ ਨੂੰ ਮੁੜ ਵਾਇਰਲ ਕਰ ਆਮ ਆਦਮੀ ਪਾਰਟੀ ਸਰਕਾਰ ਤੇ ਕੱਸਿਆ ਜਾ ਰਿਹਾ ਤੰਜ

ਅਖਬਾਰ ਦੀ ਕਟਿੰਗ ਨੂੰ ਸ਼ੇਅਰ ਕਰ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਤੇ ਤੰਜ ਕੱਸ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਸਰਕਾਰ ਵਿੱਚ ਇਸ ਤਰ੍ਹਾਂ ਡਾਕੇ ਪੈ ਰਹੇ ਹਨ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਕਾਫੀ ਸਾਲਾਂ ਤੋਂ ਇੰਟਰਨੈੱਟ ਤੇ ਮੌਜੂਦ ਹੈ ਜਿਸ ਦਾ ਆਮ ਆਦਮੀ ਪਾਰਟੀ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ

ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਦਿੱਤੇ ਬਿਆਨ ਦੇ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਪਿਛਲੇ ਸੌ ਦਿਨਾਂ ਤੋਂ ਸਰਕਾਰ ਨਹੀਂ ਸਰਕਸ ਚੱਲ ਰਹੀ ਹੈ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਦੀ ਹੈ। ਭਗਵੰਤ ਮਾਨ ਸਟੇਜ਼ ਤੋਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular