ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਪੰਜਾਬ ਦੇ 1 ਮਾਰਚ ਤੋਂ ਸਕੂਲ ਬੰਦ ਨੂੰ ਲੈ ਕੇ ਖਬਰ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਫਰਜ਼ੀ ਬਿਆਨਾਂ ਨੂੰ ਸੋਸ਼ਲ ਮੀਡੀਆ ਤੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਕਲਿਪ ਦੇ ਮੁਤਾਬਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਿੰਦੂਆਂ ਦਾ ਭਰੋਸਾ ਜਿੱਤਣ ਦੇ ਲਈ ਮੁਸਲਿਮ ਕਿਸਾਨਾ ਨੂੰ ਮਰਵਾਉਣਾ ਜ਼ਰੂਰੀ ਸੀ ਜਦਕਿ ਵਾਇਰਲ ਹੋ ਰਹੀ ਦੂਜੀ ਸਲਿੱਪ ਤੇ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਕਿ ਰਾਮ ਮੰਦਰ ਕਦੀ ਨਹੀਂ ਬਣੇਗਾ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿੱਪ ਫ਼ਰਜ਼ੀ ਹੈ ਜਿਸ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਕੋਈ ਫ਼ੈਸਲਾ ਨਹੀਂ ਲਿਆ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਕੀ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਤਿਰੰਗੇ ਉੱਤੇ ਲਗਾਇਆ ਬੈਨ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਲੋਕ ਦੋਸ਼ ਲਗਾ ਰਹੇ ਹਨ ਕਿ ਮੋਟੇਰਾ ਸਟੇਡੀਅਮ ਦੇ ਅੰਦਰ ਭਾਰਤੀ ਤਿਰੰਗਾ ਨਹੀਂ ਲੈ ਕੇ ਜਾਣ ਦਿੱਤਾ ਜਾ ਰਿਹਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਟੇਰਾ ਸਟੇਡੀਅਮ (ਨਰਿੰਦਰ ਮੋਦੀ ਸਟੇਡੀਅਮ) ਦੇ ਵਿੱਚ ਭਾਰਤੀ ਤਿਰੰਗਾ ਬੈਨ ਕਰ ਦਿੱਤਾ ਗਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਮੋਟੇਰਾ ਸਟੇਡੀਅਮ ਦੇ ਵਿੱਚ ਭਾਰਤੀ ਝੰਡੇ ਤੇ ਕਿਸੇ ਤਰ੍ਹਾਂ ਦਾ ਕੋਈ ਬੈਨ ਨਹੀਂ ਲਗਾਇਆ ਗਿਆ ਹੈ।

ਕੀ ਪੰਜਾਬ ‘ਚ ਲਾਕਡਾਊਨ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ?
ਸੋਸ਼ਲ ਮੀਡੀਆ ਤੇ ਨਾਮਵਰ ਮੀਡੀਆ ਏਜੰਸੀ ਬੀਬੀਸੀ ਦਾ ਇੱਕ ਗ੍ਰਾਫਿਕ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਨਵੇਂ ਲਾਕਡਾਊਨ ਦੇ ਨਿਯਮਾਂ ਬਾਰੇ ਦੱਸਿਆ ਗਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕਤਲ ਕੇਸ ਵਿਚ ਗ੍ਰਿਫਤਾਰ ਨੌਜਵਾਨ ਦੀ ਤਸਵੀਰ ਨੂੰ ਬਲਬੀਰ ਰਾਜੇਵਾਲ ਨਾਲ ਜੋੜਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੁਲਿਸ ਨੂੰ ਇਕ ਮੁਲਜ਼ਮ ਦੇ ਨਾਲ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਅੱਜ ਫੜਿਆ ਗਿਆ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਤਸਵੀਰ ਦਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੋਈ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044