Viral
Weekly Wrap: ਬਿਹਾਰ ਚੋਣਾਂ ਤੋਂ ਲੈ ਕੇ ਆਮ ਆਦਮੀ ਪਾਰਟੀ ਵਿਧਾਇਕ ਦੇ ਬਿਆਨ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਬਿਹਾਰ ਵਿਧਾਨਸਭਾ ਚੋਣਾਂ ਅਤੇ ਆਮ ਆਦਮੀ ਪਾਰਟੀ ਵਿਧਾਇਕ ਦੇ ਬਿਆਨ ਨੂੰ ਲੈ ਕੇ ਫਰਜ਼ੀ ਖਬਰਾਂ ਸੋਸ਼ਲ ਮੀਡਿਆ ਤੇ ਵਾਇਰਲ ਰਹੀਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਬਿਆਨ ਦਿੱਤਾ ਹੈ ਕਿ ਅਮਨ ਅਰੋੜਾ ਨੂੰ ਹਾਈਕਮਾਂਡ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਕਰ ਸਕਦੀ ਹੈ।ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ।

ਕੀ ਗੁਜਰਾਤ ਦੇ ਮੰਦਿਰ ਵਿੱਚ ਪੁਜਾਰੀ ਦੇ ਨਾਲ ਹੋਈ ਕੁੱਟਮਾਰ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿਚ ਇਕ ਵਿਅਕਤੀ ਇਕ ਪੁਜਾਰੀ ਨੂੰ ਕ੍ਰਿਕਟ ਦੇ ਬੈਟ ਦੇ ਨਾਲ ਕੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਇਕ ਮੰਦਿਰ ਦੇ ਪੁਜਾਰੀ ਦੁਆਰਾ ਇਕ ਕੁੜੀ ਨਾਲ ਛੇੜਛਾੜ ਕਰਨ ਤੇ ਮੰਦਿਰ ਦੇ ਪੁਜਾਰੀ ਦੀ ਕੁੱਟਮਾਰ ਕੀਤੀ ਗਈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਗੁਜਰਾਤ ਦੀ ਨਹੀਂ ਸਗੋਂ ਹਰਿਆਣਾ ਦੇ ਫਤਿਆਬਾਦ ਜ਼ਿਲ੍ਹੇ ਦੇ ਅਧੀਨ ਪੈਂਦੇ ਢਾਬੀ ਕਲਾਂ ਦੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਜੋ ਬਾਇਡਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੂੰ ਆਪਣੇ ਸਹੁੰ ਚੁੱਕ ਸਮਾਗਮ ਦਾ ਭੇਜਿਆ ਸੱਦਾ?
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਦੇ ਵਿੱਚ ਜੋ ਬਾਈਡਨ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਆਪਣੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ।ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਪੜਤਾਲ ਦੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੱਦਾ ਭੇਜੇ ਜਾਣ ਦੀ ਕੋਈ ਖ਼ਬਰ ਨਹੀਂ ਮਿਲੀ।

ਕੀ ਚੀਨ ਨੂੰ ਲੈ ਕੇ ITBP ਨੇ ਜਾਰੀ ਕੀਤੀ ਇਹ ਅਪੀਲ? ਫੋਟੋਸ਼ਾਪ ਤਸਵੀਰ ਵਾਇਰਲ?
ਸੋਸ਼ਲ ਮੀਡੀਆ ਤੇ ਇਕ ਪੋਸਟਰ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਭਾਰਤ ਤਿੱਬਤ ਸੀਮਾ ਪੁਲਸ ਬਲ ਨੇ ਚੀਨ ਤੋਂ ਸਾਮਾਨ ਨਾ ਖਰੀਦਣ ਦੀ ਅਪੀਲ ਕੀਤੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਬੈਂਕ ਵਿਚ ਪੈਸਾ ਜਮ੍ਹਾਂ ਕਰਾਉਣ ਤੇ ਕੱਢਣ ਤੇ ਦੇਣੀ ਪਵੇਗੀ ਫੀਸ? ਫਰਜ਼ੀ ਦਾਅਵਾ ਹੋਇਆ ਵਾਇਰਲ
WhatsApp ਤੇ ਇੱਕ ਟੀਵੀ ਚੈਨਲ ਦੀ ਬ੍ਰੇਕਿੰਗ ਨਿਊਜ਼ ਦਾ ਸਕ੍ਰੀਨਸ਼ਾਟ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਬੈਂਕ ਵਿਚ ਪੈਸਾ ਜਮ੍ਹਾਂ ਕਰਵਾਉਣ ਅਤੇ ਕੱਢਣ ਦੇ ਲਈ ਫ਼ੀਸ ਦੇਣੀ ਪਵੇਗੀ। ਇਸ ਦੇ ਨਾਲ ਹੀ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰੈੱਸ ਕਾਨਫਰੰਸ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ।ਸੋਸ਼ਲ ਮੀਡਿਆ ਤੇ ਪੈਸੇ ਕਢਵਾਉਣ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਲੋਕਾਂ ਨੂੰ ਭਰਮਾਉਣ ਦੇ ਲਈ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।

ਅਲੀਗੜ੍ਹ ਵਿੱਚ 3 ਸਾਲ ਦੀ ਬੱਚੀ ਦੇ ਨਾਲ ਰੇਪ ਤੋਂ ਬਾਅਦ ਕੀਤੀ ਗਈ ਹੱਤਿਆ? ਗੁੰਮਰਾਹਕੁੰਨ ਦਾਅਵਾ ਹੋਇਆ ਵਾਇਰਲ
ਅਲੀਗੜ੍ਹ, ਯੂਪੀ ਵਿੱਚ ਤਿੰਨ ਸਾਲ ਦੀ ਬੱਚੀ ਦੇ ਨਾਲ ਰੇਪ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਇੱਕ ਤਿੰਨ ਸਾਲ ਦੀ ਮ੍ਰਿਤਕ ਬੱਚੀ ਦੀ ਲਾਸ਼ ਦੇ ਨਾਲ ਸੋਸ਼ਲ ਮੀਡੀਆ ਤੇ ਇਸ ਤਰ੍ਹਾਂ ਦਾ ਦਾਅਵਾ ਤੇਜੀ ਦੇ ਨਾਲ ਵਾਇਰਲ ਹੋ ਰਿਹਾ ਹੈ।ਸੋਸ਼ਲ ਮੀਡੀਆ ਤੇ ਅਲੀਗੜ੍ਹ ਦੀ ਮ੍ਰਿਤਕ ਬੱਚੀ ਦੇ ਨਾਲ ਰੇਪ ਦਾ ਜੋ ਦਾਅਵਾ ਕੀਤਾ ਜਾ ਰਿਹਾ ਹੈ ਉਹ ਸਾਡੀ ਪੜਤਾਲ ਵਿੱਚ ਗੁੰਮਰਾਹਕੁੰਨ ਸਾਬਿਤ ਹੋਇਆ।

ਕੀ ਬਿਹਾਰ ਵਿੱਚ ਹੋਏ ਬੱਸ ਐਕਸੀਡੈਂਟ ‘ਚ 9 BSF ਜਵਾਨਾਂ ਦੀ ਹੋਈ ਮੌਤ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਹਾਰ ਦੇ ਵਿੱਚ BSF ਦੇ ਜਵਾਨਾਂ ਨਾਲ ਭਰੀ ਬੱਸ ਦਾ ਐਕਸੀਡੈਂਟ ਹੋ ਗਿਆ ਜਿਸ ਵਿਚ 9 ਜਵਾਨਾਂ ਦੀ ਮੌਤ ਹੋ ਗਈ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਚੋਣਾਂ ਦੇ ਦੌਰਾਨ ਬੀਐਸਐਫ ਜਵਾਨਾਂ ਨਾਲ ਭਰੀ ਬੱਸ ਦਾ ਐਕਸੀਡੈਂਟ ਜ਼ਰੂਰ ਹੋਇਆ ਸੀ ਪਰ ਕਿਸੇ ਜਵਾਨ ਦੀ ਮੌਤ ਨਹੀਂ ਹੋਈ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044