ਐਤਵਾਰ, ਅਕਤੂਬਰ 6, 2024
ਐਤਵਾਰ, ਅਕਤੂਬਰ 6, 2024

HomeFact CheckViralWeekly Wrap: ਬੀਜੇਪੀ ਨੇਤਾ ਦੀ ਫਰਜ਼ੀ ਚਿੱਠੀ ਤੋਂ ਲੈ ਕੇ ਕਿਸਾਨ ਅੰਦੋਲਨ...

Weekly Wrap: ਬੀਜੇਪੀ ਨੇਤਾ ਦੀ ਫਰਜ਼ੀ ਚਿੱਠੀ ਤੋਂ ਲੈ ਕੇ ਕਿਸਾਨ ਅੰਦੋਲਨ ਤਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਬੀਜੇਪੀ ਨੇਤਾ ਰਾਜੇਸ਼ ਭਾਟੀਆ ਦੀ ਚਿਠੀ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਕਿਸਾਨ ਅੰਦੋਲਨ ਵਿੱਚ ਪਹੁੰਚੀਆਂ?

ਬੁਰਕਾ ਪਾਏ ਕੁਝ ਮੁਸਲਿਮ ਔਰਤਾਂ ਦੀ ਤਸਵੀਰ ਇਨ੍ਹਾਂ ਦਿਨੀਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਸ਼ਾਹੀਨ ਬਾਗ ਵਿਚ ਪ੍ਰਦਰਸ਼ਨ ਕਰਨ ਵਾਲੀਆਂ ਮੁਸਲਿਮ ਔਰਤਾਂ ਨੇ ਹੁਣ ਕਿਸਾਨ ਅੰਦੋਲਨ ਵਿੱਚ ਆਪਣਾ ਡੇਰਾ ਜਮਾ ਲਿਆ ਹੈ। ਸਿੰਘੂ ਬਾਰਡਰ ਅਸਲ ਵਿੱਚ ਸ਼ਾਹੀਨ ਬਾਗ ਬਣ ਚੁੱਕਾ ਹੈ।ਪੰਜਾਬ ਦੇ ਮੁਸਲਿਮ ਸਮਾਜ ਦੀਆਂ ਔਰਤਾਂ ਦਾ ਇਕ ਸਮੂਹ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੇ ਲਈ ਟੀਕਰੀ ਬਾਰਡਰ ਉੱਤੇ ਪਹੁੰਚਿਆ ਸੀ ਜਿਸ ਨੂੰ ਗਲਤ ਦਾਅਵੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਕਿਸਾਨ 26 ਜਨਵਰੀ ਦੀ ਟਰੈਕਟਰ ਪਰੇਡ ਦੀ ਇਸ ਤਰ੍ਹਾਂ ਕਰ ਰਹੇ ਹਨ ਤਿਆਰੀ?

ਸੋਸ਼ਲ ਮੀਡੀਆ ਤੇ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਰੰਗ ਬਿਰੰਗੀ ਲਾਈਟਾਂ ਨਾਲ ਸਜੇ ਟਰੈਕਟਰ ਅਤੇ ਜੇਸੀਬੀ ਦੇ ਕਾਫ਼ਲੇ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਇਸ ਤਰ੍ਹਾਂ ਪਰੇਡ ਦੇ ਵਿਚ ਟਰੈਕਟਰਾਂ ਦੀ ਰੈਲੀ ਕੱਢਣਗੇ।ਆਇਰਲੈਂਡ ਦੀ ਕ੍ਰਿਸਮਸ ਟਰੈਕਟਰ ਰੈਲੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਭਾਜਪਾ ਨੇਤਾ ਰਾਜੇਸ਼ ਭਾਟੀਆ ਨੇ ਕਿਸਾਨਾਂ ਨੂੰ ਕਿਹਾ ਦੇਸ਼ਧ੍ਰੋਹੀ?

ਸੋਸ਼ਲ ਮੀਡੀਆ ਤੇ ਦਿੱਲੀ ਪ੍ਰਦੇਸ਼ ਭਾਜਪਾ ਨੇਤਾ ਰਾਜੇਸ਼ ਭਾਟੀਆ ਦੇ ਲੈਟਰ ਹੈੱਡ ਤੇ ਲਿਖਿਆ ਇੱਕ ਪੱਤਰ ਵਾਇਰਲ ਹੋ ਰਿਹਾ ਹੈ। ਵਾਇਰਲ ਪੱਤਰ ਦਿੱਲੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸੰਦਰਭ ਵਿੱਚ ਹੈ। ਵਾਇਰਲ ਹੋ ਰਹੇ ਪੱਤਰ ਦੇ ਵਿੱਚ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਚੱਲ ਰਹੀ ਵਾਰਤਾ ਦੇ ਬਾਰੇ ਵਿਚ ਲਿਖਦੇ ਹੋਏ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦੇਸ਼ਧ੍ਰੋਹੀ ਦੱਸਿਆ ਗਿਆ ਹੈ।ਸੋਸ਼ਲ ਮੀਡੀਆ ਤੇ ਬੀਜੇਪੀ ਨੇਤਾ ਰਾਜੇਸ਼ ਭਾਟੀਆ ਦੇ ਨਾਮ ਤੋਂ ਵਾਇਰਲ ਹੋ ਰਿਹਾ ਪੱਤਰ ਫਰਜ਼ੀ ਹੈ। ਰਾਜੇਸ਼ ਭਾਟੀਆ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਹੈਂਡਲ ਤੇ ਵੀ ਵਾਇਰਲ ਪੱਤਰ ਨੂੰ ਫ਼ਰਜ਼ੀ ਦੱਸਿਆ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕੀਤੀ ਹਿਮਾਇਤ?

ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਹੋਏ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ।ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁੰਨ ਹੈ। ਐਡੀਟਿਡ ਵੀਡੀਓ ਨੂੰ ਗੁੰਮਰਾਹਕੁੰਨ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਹਰਿਆਣਾ ਦੀ ਪੁਰਾਣੀ ਵੀਡੀਓ ਨੂੰ ਅੰਦੋਲਨਕਾਰੀ ਕਿਸਾਨਾਂ ਤੇ ਤੰਜ ਕਸਦਿਆਂ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਅਨਾਜ ਦੀਆਂ ਬੋਰੀਆਂ ਉੱਤੇ ਪਾਣੀ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੀ ਹੈ ਜਿਥੇ ਕਿਸਾਨ ਅਨਾਜ ਦੀਆਂ ਬੋਰੀਆਂ ਨੂੰ ਭਾਰੀ ਕਰਨ ਦੇ ਲਈ ਉਨ੍ਹਾਂ ਵਿੱਚ ਪਾਣੀ ਭਰ ਰਹੇ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਈ ਸੋਸ਼ਲ ਮੀਡੀਆ ਯੂਜ਼ਰ ਅੰਦੋਲਨਕਾਰੀ ਕਿਸਾਨਾਂ ਦੇ ਉੱਤੇ ਤੰਜ ਕਸ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ 2 ਸਾਲ ਪੁਰਾਣੀ ਹੈ । ਵਾਇਰਲ ਵੀਡੀਓ ਪੰਜਾਬ ਦੀ ਨਹੀਂ ਸਗੋਂ ਹਰਿਆਣਾ ਦੇ ਫਤਿਆਬਾਦ ਦੀ ਅਨਾਜ ਮੰਡੀ ਦੀ ਹੈ ਜਿਸ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular