ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦਾ ਇੱਕ ਬਿਆਨ ਕਾਫੀ ਵਾਇਰਲ ਹੋਇਆ । ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਦਿੱਲੀ ਪੁਲੀਸ ਦੇ 200 ਪੁਲਿਸਕਰਮੀਆਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਦਿੱਤਾ ਇਸਤੀਫ਼ਾ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ ਦੇ ਲਈ 200 ਪੁਲਿਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ। ਪੋਸਟ ਵਿੱਚ ਲਿਖਿਆ ਹੈ ਕਿ ਕੀ ਕਿਸਾਨ ਤੇ ਜਵਾਨ ਦੀ ਜੋਡ਼ੀ ਅੰਦੋਲਨ ਨੂੰ ਨਵਾਂ ਰੂਪ ਦੇ ਕੇ ਮੁਕਾਮ ਤੇ ਪਹੁੰਚਾਏਗੀ ਕਿਉਂਕਿ ਦਿੱਲੀ ਪੁਲਿਸ ਵਿੱਚ ਬਗ਼ਾਵਤ ਕਰ 200 ਪੁਲਿਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ।ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਦਿੱਲੀ ਪੁਲਿਸ ਦੇ ਕਿਸੀ ਵੀ ਜਵਾਨ ਨੇ ਨਾ ਤਾਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਕੋਈ ਕਰਮਚਾਰੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਹੈ।

ਕੀ ਚੰਡੀਗਡ਼੍ਹ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਨੂੰ ਮਿਲਿਆ ਭਾਰੀ ਬਹੁਮਤ?
ਸੋਸ਼ਲ ਮੀਡੀਆ ਤੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਨੂੰ ਲੈ ਕੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿੱਚ ਭਾਰੀ ਬਹੁਮਤ ਮਿਲਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਵਾਇਰਲ ਪੋਸਟ ਸਾਲ 2016 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਦੀ ਹੈ ਜਿਸ ਨੂੰ ਹੁਣ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਬਲਬੀਰ ਰਾਜੇਵਾਲ ਨੇ ਕਿਸਾਨ ਅੰਦੋਲਨ ਚੋਂ ਨਿਹੰਗ ਸਿੰਘਾਂ ਨੂੰ ਵਾਪਿਸ ਜਾਣ ਦੇ ਲਈ ਕਿਹਾ ?
ਸੋਸ਼ਲ ਮੀਡੀਆ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਲੈ ਕੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਮੋਰਚੇ ਵਿਚੋਂ ਨਿਹੰਗ ਸਿੰਘਾਂ ਨੂੰ ਵਾਪਸ ਜਾਣ ਦੇ ਲਈ ਕਿਹਾ ਹੈ।ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਸਿਰਫ਼ ਨਿਹੰਗ ਸਿੰਘਾਂ ਨੂੰ ਆਪਣੀਆਂ ਛਾਉਣੀਆਂ ਚੁੱਕ ਕੇ ਕਿਤੇ ਹੋਰ ਲਗਾਉਣ ਲਈ ਕਿਹਾ ਸੀ ਨਾ ਕਿ ਕਿਸਾਨ ਅੰਦੋਲਨ ਨੂੰ ਛੱਡਣ ਦੇ ਲਈ।

ਸਾਦੇ ਕੱਪੜਿਆਂ ਵਿੱਚ ਪੁਲਿਸ ਕਰਮੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਸਾਦੇ ਕੱਪੜਿਆਂ ਵਿੱਚ ਇਕ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੇ ਬੁਲੇਟ ਪਰੂਫ਼ ਜੈਕੇਟ ਅਤੇ ਹੱਥ ਵਿਚ ਡੰਡਾ ਫੜਿਆ ਹੋਇਆ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੁਲਿਸ ਕਰਮੀ ਨਹੀਂ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਅਸਲ ਦੇ ਵਿਚ ਦਿੱਲੀ ਪੁਲਿਸ ਦਾ ਮੁਲਾਜ਼ਮ ਹੈ।

ਕੀ ਸਟੀਲ ਦੇ ਟਾਇਰਾਂ ਵਾਲੇ ਟਰੈਕਟਰ ਦੀਆਂ ਇਹ ਤਸਵੀਰਾਂ ਮੌਜੂਦਾ ਕਿਸਾਨ ਅੰਦੋਲਨ ਦੀਆਂ ਹਨ?
ਸੋਸ਼ਲ ਮੀਡੀਆ ਤੇ ਇਨ੍ਹੀਂ ਦਿਨੀਂ ਕੁਝ ਟਰੈਕਟਰਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਟਰੈਕਟਰਾਂ ਤੇ ਸਟੀਲ ਦੇ ਪਹੀਏ ਲੱਗੇ ਹੋਏ ਹਨ। ਇਨ੍ਹਾਂ ਟਰੈਕਟਰਾਂ ਦੀਆਂ ਤਸਵੀਰਾਂ ਨੂੰ ਮੌਜੂਦਾ ਕਿਸਾਨ ਅੰਦੋਲਨ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੀ ਹੈ ਤਸਵੀਰਾਂ ਕਈ ਸਾਲ ਪੁਰਾਣੀਆਂ ਹਨ ਜਿਨ੍ਹਾਂ ਨੂੰ ਗ਼ਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044