ਐਤਵਾਰ, ਅਕਤੂਬਰ 2, 2022
ਐਤਵਾਰ, ਅਕਤੂਬਰ 2, 2022

HomeFact CheckViralWeekly Wrap: ਕਿਸਾਨ ਅੰਦੋਲਨ ਤੋਂ ਲੈ ਕੇ ਮੁਕੇਸ਼ ਅੰਬਾਨੀ ਦੀ ਤਸਵੀਰ ਤਕ

Weekly Wrap: ਕਿਸਾਨ ਅੰਦੋਲਨ ਤੋਂ ਲੈ ਕੇ ਮੁਕੇਸ਼ ਅੰਬਾਨੀ ਦੀ ਤਸਵੀਰ ਤਕ

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ ਇੱਕ ਤਸਵੀਰ ਕਾਫੀ ਵਾਇਰਲ ਹੋਈ । ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਵਿਅਕਤੀ ਦੀ ਤਸਵੀਰ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜਕੇ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ 7 ਸਾਲ ਪੁਰਾਣੀ ਹੈ ਜਿਸ ਦਾ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ 3 ਸਾਲ ਪੁਰਾਣੀ ਵੀਡੀਓ ਕੀਤੀ ਵਾਇਰਲ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਿਲਾਇੰਸ ਦੇ ਮਾਲਕ ਮੁਕੇਸ਼ ਅੰਬਾਨੀ ਮੀਟਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਮੁੰਬਈ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਮੁਕੇਸ਼ ਅੰਬਾਨੀ ਦੇ ਨਾਲ ਮੁਲਾਕਾਤ ਕੀਤੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਿਸ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

4 ਸਾਲ ਪੁਰਾਣੀ ਵੀਡੀਓ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜਕੇ ਕੀਤਾ ਵਾਇਰਲ

ਮੌਜੂਦਾ ਕਿਸਾਨ ਅੰਦੋਲਨ ਲੈ ਕੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਕਲਿੱਪ ਵਾਇਰਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨਕਾਰੀ ਕਿਸਾਨ ਹਨ। ਵੀਡੀਓ ਦੇ ਵਿੱਚ ਪ੍ਰਦਰਸ਼ਨਕਾਰੀ ਖ਼ਾਲਿਸਤਾਨ ਦੇ ਨਾਅਰੇ ਲਾਉਂਦੇ ਹੋਏ ਸੁਣਾਈ ਦੇ ਰਹੇ ਹਨ।ਵੀਡੀਓ ਦਾ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਕੋਈ ਸੰਬੰਧ ਨਹੀਂ ਹੈ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ 4 ਸਾਲ ਪੁਰਾਣੀ ਜਿਥੇ ਸਿੱਖ ਸੰਗਠਨਾਂ ਨੇ ਸ਼ਿਵ ਸੈਨਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ

ਕਸ਼ਮੀਰ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਵਿਅਕਤੀਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਕਸ਼ਮੀਰ ਅਤੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਹੋਏ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਲੋਕ ਇਹ ਨਾਅਰੇ ਲਗਾ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਦਾ ਕਿਸਾਨ ਆਰਡੀਨੈਂਸ ਬਿੱਲ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਜੇਐਨਯੂ ਵਿਦਿਆਰਥੀ ਸ਼ਰਜੀਲ ਇਮਾਮ ਦੀ ਰਿਹਾਈ ਵਾਲਾ ਪੋਸਟਰ ਕਿਸਾਨ ਪ੍ਰਦਰਸ਼ਨ ਦਾ ਨਹੀਂ ਹੈ

ਸੋਸ਼ਲ ਮੀਡੀਆ ਤੇ ਇਕ ਬੈਨਰ ਵਾਇਰਲ ਹੋ ਰਿਹਾ ਹੈ ਜਿਸ ਉੱਤੇ ਜੇਐਨਯੂ ਦੇ ਵਿਦਿਆਰਥੀ ਸ਼ਰਜੀਲ ਇਮਾਮ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਹਰਿਆਣਾ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।ਵਾਇਰਲ ਹੋ ਰਹੀ ਤਸਵੀਰ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਫਰਵਰੀ ਵਿੱਚ ਕੇਰਲ ਵਿਖੇ ਕੱਢੇ ਗਏ ਮਾਰਚ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular