ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸਾਬਕਾ ਕ੍ਰਿਕਟਰ ਕਪਿਲ ਦੇਵ ਦਾ ਫਰਜ਼ੀ ਬਿਆਨ ਕਾਫੀ ਵਾਇਰਲ ਹੋਇਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਅਮਰੀਕੀ ਰੈਸਲਰ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ? ਫੋਟੋਸ਼ਾਪ ਤਸਵੀਰ ਵਾਇਰਲ
ਸੋਸ਼ਲ ਮੀਡੀਆ ਤੇ ਅਮਰੀਕੀ ਰੈਸਲਰ ਅੰਡਰਟੇਕਰ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਅੰਡਰਟੇਕਰ ਦੇ ਹੱਥ ਵਿੱਚ ਇੱਕ ਪੋਸਟਰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਡਰਟੇਕਰ ਨੇ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ।ਸੋਸ਼ਲ ਮੀਡੀਆ ਤੇ ਅਮਰੀਕੀ ਰੈਸਲਰ ਅੰਡਰਟੇਕਰ ਦੇ ਨਾਮ ਤੋਂ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ।ਵਾਇਰਲ ਹੋ ਰਹੀ ਪੋਸਟ ਨੂੰ ਫੋਟੋਸ਼ਾਪ ਦੀ ਮਦਦ ਨਾਲ ਬਣਾਇਆ ਗਿਆ ਹੈ।

ਬੀਜੇਪੀ ਵਰਕਰਾਂ ਨੇ ਨਹੀਂ ਕੀਤੀ ਕਿਸਾਨਾਂ ‘ਤੇ ਪੱਥਰਬਾਜ਼ੀ, ਬੰਗਾਲ ਦੀਆਂ ਤਸਵੀਰਾਂ ਨੂੰ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰਾਖੰਡ ਦੇ ਚਮੋਲੀ ਵਿਚ ਆਏ ਹੜ੍ਹ ਤੋਂ ਬਾਅਦ ਖਾਲਸਾ ਏਡ ਦੇ ਵਾਲੰਟੀਅਰ ਪੀਡ਼ਤਾਂ ਦੀ ਮਦਦ ਕਰਨ ਦੇ ਲਈ ਮੌਕੇ ਉੱਤੇ ਪਹੁੰਚੇ।ਖ਼ਾਲਸਾ ਏਡ ਦੇ ਵਾਲੰਟੀਅਰਾਂ ਦੀ ਜੋ ਤਸਵੀਰ ਉੱਤਰਾਖੰਡ ਤ੍ਰਾਸਦੀ ਦੇ ਨਾਮ ਤੇ ਸ਼ੇਅਰ ਕੀਤੀ ਜਾ ਰਹੀ ਹੈ ਦਰਅਸਲ ਉਹ ਸਾਲ 2019 ਵਿਚ ਬਿਹਾਰ ਵਿਖੇ ਆਏ ਹੜ੍ਹ ਦੇ ਦੌਰਾਨ ਖਿੱਚੀ ਗਈ ਸੀ।

ਬਿਹਾਰ ਵਿਚ ਆਏ ਹੜ੍ਹ ਦੀਆਂ ਤਸਵੀਰਾਂ ਨੂੰ ਉੱਤਰਾਖੰਡ ਦਾ ਦੱਸਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ‘ਤੇ ਇਕ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਜਪਾ ਦਾ ਝੰਡਾ ਫੜੇ ਇਕ ਵਿਅਕਤੀ ਨੂੰ ਪੱਥਰਬਾਜ਼ੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਅਤੇ ਆਰਐਸਐਸ ਦੇ ਵਰਕਰਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਲੋਕਾਂ ‘ਤੇ ਪੱਥਰਬਾਜ਼ੀ ਕੀਤੀ ਗਈ ਅਤੇ ਇਸ ਦੌਰਾਨ ਕਈ ਕਿਸਾਨ ਗੰਭੀਰ ਜ਼ਖਮੀ ਵੀ ਹੋ ਗਏ।ਵਾਇਰਲ ਤਸਵੀਰਾਂ ਬੰਗਾਲ ਦੇ ਸਿਲੀਗੁੜੀ ਦੀਆਂ ਹਨ ਜਦੋਂ ਦਸੰਬਰ ਵਿਚ ਭਾਜਪਾ ਦੇ ਪ੍ਰਦਰਸ਼ਨ ਦੌਰਾਨ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ।

ਕ੍ਰਿਕੇਟਰ ਕਪਿਲ ਦੇਵ ਨੇ ਨਹੀਂ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਵਾਇਰਲ ਦਾਅਵਾ ਫਰਜ਼ੀ
ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਪਿਲ ਦੇਵ ਨੇ ਟਵੀਟ ਕਰਦੇ ਹੋਏ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਹੈ ਕਿ ਅਮਿਤ ਸ਼ਾਹ ਦੇ ਮੁੰਡੇ ਤੇ ਦਬਾਅ ਵਿੱਚ ਭਾਰਤੀ ਖਿਲਾਈ ਕਿਸਾਨਾਂ ਦੇ ਖਿਲਾਫ ਟਵੀਟ ਕਰਦੇ ਹਨ।ਕਪਿਲ ਦੇਵ ਨੂੰ ਲੈ ਕੇ ਵਾਇਰਲ ਹੋ ਰਿਹਾ ਟਵੀਟ ਫ਼ਰਜ਼ੀ ਹੈ। ਅਸਲ ਵਿੱਚ ਕਪਿਲ ਦੇਵ ਨੇ ਟਵੀਟ ਕਰ ਉਮੀਦ ਜਤਾਈ ਹੈ ਕਿ ਕਿਸਾਨਾਂ ਦੇ ਨਾਲ ਜੁੜਿਆ ਮੁੱਦਾ ਜਲਦ ਹੱਲ ਹੋ ਜਾਵੇਗਾ।

ਕੀ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਨਗਰ ਨਿਗਮ ਚੋਣਾਂ ਦੌਰਾਨ ਵੰਡੇ ਪੈਸੇ?
ਸੋਸ਼ਲ ਮੀਡੀਆ ਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਇਕ ਦੁਕਾਨਦਾਰ ਨੂੰ ਪੈਸੇ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦੇ ਵਿੱਚ ਜਿੱਤ ਦੇ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਹਲਕਾ ਨਿਵਾਸੀਆਂ ਨੂੰ ਪੈਸੇ ਵੰਡ ਰਹੇ ਹਨ।ਸੋਸ਼ਲ ਮੀਡੀਆ ਤੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਹੋ ਰਹੀ ਤਸਵੀਰ ਫ਼ਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044