Viral
Weekly Wrap: 31 ਦਿਸੰਬਰ ਤਕ ਸਕੂਲ- ਕਾਲਜ਼ ਬੰਦ ਤੋਂ ਲੈ ਕੇ ਕਿਸਾਨਾਂ ਦੇ ਅੰਦੋਲਨ ਤਕ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਇੱਕ ਸਕ੍ਰੀਨਸ਼ਾਟ ਵਾਇਰਲ ਹੋਇਆ ਜਿਸ ਮੁਤਾਬਕ 31 ਦਿਸੰਬਰ ਤਕ ਸਕੂਲ- ਕਾਲਜ਼ ਬੰਦ ਰਹਿਣਗੇ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਮੁੜ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੀਡੀਆ ਦੇ ਵੱਲੋਂ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਨਾ ਦੇਣਾ ਸ਼ਰਮਨਾਕ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਨਾਲ ਸੰਸਕਾਰ ਕੀਤਾ ਗਿਆ ਸੀ ਜਿਸ ਨੂੰ ਵੱਖ ਵੱਖ ਮੀਡੀਆ ਏਜੰਸੀਆਂ ਨੇ ਪ੍ਰਕਾਸ਼ਿਤ ਵੀ ਕੀਤਾ ਸੀ।

ਪੰਜਾਬ ਪੁਲਿਸ ਵਿੱਚ ਭਰਤੀ ਦਾ ਫਰਜ਼ੀ ਨੋਟੀਫਿਕੇਸ਼ਨ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਪੰਜਾਬ ਪੁਲਿਸ ਵਿੱਚ ਭਰਤੀ ਦਾ ਇੱਕ ਨੋਟੀਫਿਕੇਸ਼ਨ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀ ਭਰਤੀ ਦੇ ਲਈ 6435 ਪਦ ਭਰੇ ਜਾਣਗੇ।ਸੋਸ਼ਲ ਮੀਡੀਆ ਤੇ ਪੰਜਾਬ ਪੁਲਿਸ ਵਿੱਚ ਭਰਤੀ ਨੂੰ ਲੈ ਕੇ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਫ਼ਰਜ਼ੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਇਨ੍ਹਾਂ ਤਰੀਕਿਆਂ ਨਾਲ ਤੁਸੀਂ ਹਟਾ ਸਕਦੇ ਹੋ ਕੋਰੋਨਾ ਕਾਲਰ ਟਿਊਨ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਤੇ ਵਿਚ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰਕੇ ਕੋਰੋਨਾ ਕਾਲਰ ਟਿਊਨ ਨੂੰ ਹਟਾਇਆ ਜਾ ਸਕਦਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਪੋਸਟ ਵਿੱਚ ਦਿੱਤੇ ਗਏ ਤਰੀਕਿਆਂ ਦੇ ਨਾਲ ਕੋਰੋਨਾ ਕਾਲਰ ਟਿਊਨ ਨੂੰ ਨਹੀਂ ਹਟਾਇਆ ਜਾ ਸਕਦਾ।

ਕੀ 31 ਦਸੰਬਰ ਤਕ ਪੂਰੇ ਦੇਸ਼ ਵਿੱਚ ਬੰਦ ਰਹਿਣਗੇ ਸਕੂਲ ਅਤੇ ਕਾਲਜ?
ਸੋਸ਼ਲ ਮੀਡੀਆ ਤੇ ਹਿੰਦੀ ਨਿਊਜ਼ ਚੈਨਲ ਫਰਸਟ ਇੰਡੀਆ ਰਾਜਸਥਾਨ ਦੀ ਬ੍ਰੇਕਿੰਗ ਦਾ ਇੱਕ ਸਕਰੀਨ ਸ਼ਾਟ ਵਾਇਰਲ ਹੋ ਰਿਹਾ ਹੈ। ਇਸ ਬ੍ਰੇਕਿੰਗ ਦੇ ਵਿਚ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਸਕ੍ਰੀਨਸ਼ਾਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਇਕ ਵੱਡਾ ਫੈਸਲਾ ਲਿਆ ਹੈ ਜਿਸ ਦੇ ਮੁਤਾਬਕ ਪੂਰੇ ਦੇਸ਼ ਵਿਚ 31 ਦਸੰਬਰ ਤਕ ਸਕੂਲ ਅਤੇ ਕਾਲਜ ਬੰਦ ਰਹਿਣਗੇ।ਦਾਅਵੇ ਦੀ ਪੜਤਾਲ ਕਰਨ ਤੋਂ ਬਾਅਦ ਅਸੀਂ ਪਾਇਆ ਕਿ 31 ਦਸੰਬਰ ਤੱਕ ਸਕੂਲ ਅਤੇ ਕਾਲਜ ਦੇ ਬੰਦ ਰਹਿਣ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ।

ਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਪੁਰਾਣੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਪੰਜਾਬ ਕਾਂਗਰਸ ਦੇ ਨੇਤਾ ਜਿਨ੍ਹਾਂ ਵਿਚ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸਮੇਤ ਹੋਰ ਨੇਤਾਵਾਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਸਨ ਤਾਂ ਉਦੋਂ ਕਾਂਗਰਸ ਸਰਕਾਰ ਨੂਰਮਹਿਲ ਡੇਰੇ ਵਿੱਚ ਨਤਮਸਤਕ ਹੋ ਰਹੀ ਸੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕਿਸਾਨ ਅੰਦੋਲਨ ਦੀ ਪੁਰਾਣੀ ਤਸਵੀਰਾਂ ਨੂੰ ਮੌਜੂਦਾ ਅੰਦੋਲਨ ਨਾਲ ਜੋੜਕੇ ਕੀਤਾ ਜਾ ਰਿਹਾ ਸ਼ੇਅਰ
ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ਨੂੰ ਹਾਲ ਹੀ ਵਿੱਚ ਲਾਗੂ ਕੀਤੇ ਗਏ ਕਿਸਾਨ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਅਤੇ ਇਨ੍ਹਾਂ ਦਾ ਮੌਜੂਦਾ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਕਿਸਾਨ ਅੰਦੋਲਨ : ਰਾਜਸਥਾਨ ਦੀ ਤਸਵੀਰ ਨੂੰ ਜੀਂਦ ਦਾ ਦੱਸਕੇ ਕੀਤਾ ਜਾ ਰਿਹਾ ਮੁੜ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਰਿਆਣਾ ਦੇ ਜੀਂਦ ਦੀ ਹੈ ਜਿੱਥੇ ਵੱਡੀ ਗਿਣਤੀ ‘ਚ ਕਿਸਾਨ ਅਤੇ ਨੌਜਵਾਨ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।ਵਾਇਰਲ ਹੋ ਰਹੀ ਤਸਵੀਰ 2017 ਵਿੱਚ ਰਾਜਸਥਾਨ ਦੇ ਸੀਕਰ ਵਿਖੇ ਕਿਸਾਨਾਂ ਵੱਲੋਂ ਕੱਢੀ ਗਈ ਰੈਲੀ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044