ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕਿਸਾਨ ਅੰਦੋਲਨ ਨੂੰ ਲੈ ਕੇ ਕਾਫੀ ਤਸਵੀਰਾਂ ਅਤੇ ਵੀਡੀਓ ਵਾਇਰਲ ਰਹੀਆਂ । ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ BSNL ਦੇ 65 ਹਜ਼ਾਰ ਟਾਵਰਾਂ ਨੂੰ ਕੇਂਦਰ ਸਰਕਾਰ ਜੀਓ ਨੂੰ ਦੇਣ ਜਾ ਰਹੀ ਹੈ?
ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ 65 ਹਜ਼ਾਰ ਟਾਵਰ ਰਿਲਾਇੰਸ ਜੀਓ ਨੂੰ ਸੌਂਪਣ ਦੀ ਤਿਆਰੀ ਵਿੱਚ ਹੈ। ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦਾ ਨਾਮ ਬਦਲ ਕੇ ਅੰਬਾਨੀਸਤਾਨ ਜਾਂ ਅਡਾਨੀਸਤਾਨ ਰੱਖ ਦਿੱਤਾ ਜਾਵੇਗਾ।ਪੰਜ ਸਾਲ ਪੁਰਾਣੀ ਖ਼ਬਰ ਨੂੰ ਗ਼ਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਰਿਲਾਇੰਸ ਅਤੇ ਬੀਐਸਐਨਐਲ ਦੇ ਵਿੱਚ 65 ਹਜ਼ਾਰ ਟਾਵਰਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਡੀਲ ਨਹੀਂ ਹੋਈ ਹੈ।

ਕੀ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਰਮੇਸ਼ ਬਿਧੂੜੀ ਨੇ ਕਿਸਾਨਾਂ ਦੇ ਲਈ ਵਰਤੇ ਅਪਸ਼ਬਦ?
ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਇਕ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਕਾਲਕਾ ਜੀ ਤੋਂ ਮੈਂਬਰ ਪਾਰਲੀਮੈਂਟ ਰਮੇਸ਼ ਬਿਧੂੜੀ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਲਈ ਅਪਸ਼ਬਦ ਵਰਤੇ। ਆਮ ਆਦਮੀ ਪਾਰਟੀ ਅਤੇ ਹੋਰਨਾਂ ਸੋਸ਼ਲ ਮੀਡੀਆ ਯੂਜ਼ਰ ਵੱਲੋਂ ਅਪਲੋਡ ਕੀਤੀ ਕਿ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਤਸਵੀਰ ਵਿੱਚ ਦਿਖਾਈ ਦੇ ਰਹੀ ਬੱਚੀ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਨਹੀਂ ਹੈ ਸੰਬੰਧ
ਸੋਸ਼ਲ ਮੀਡੀਆ ਤੇ ਇਕ ਛੋਟੀ ਜਿਹੀ ਬੱਚੀ ਜੋ ਲੰਗਰ ਵਿਚ ਸੇਵਾ ਕਰਦੀ ਹੋਈ ਨਜ਼ਰ ਆ ਰਹੀ ਹੈ , ਉਸ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕਿਸਾਨ ਅੰਦੋਲਨ ਦੀ ਹੈ ਜਿੱਥੇ ਇਹ ਬੱਚੀ ਸੇਵਾ ਕਰ ਰਹੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ 3 ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਕੀ ਅਹਿਮਦਾਬਾਦ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖਿਆ ਗਿਆ?
ਸੋਸ਼ਲ ਮੀਡੀਆ ਤੇ ਗੁਜਰਾਤ ਕਾਂਗਰਸ ਦੇ ਪ੍ਰਧਾਨ ਅਮਿਤ ਚਾਵੜਾ ਦੁਆਰਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖ ਦਿੱਤਾ ਗਿਆ ਹੈ।ਅਹਿਮਦਾਬਾਦ ਦੇ ਸਰਦਾਰ ਵੱਲਭ ਭਾਈ ਪਟੇਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਨਹੀਂ ਕੀਤਾ ਗਿਆ ਹੈ। ਦਰਅਸਲ ਅਡਾਨੀ ਸਮੂਹ ਨੂੰ ਦੇਸ਼ ਦੇ ਕੁਝ ਏਅਰਪੋਰਟ ਦੇ ਸੰਚਾਲਨ ਦਾ ਠੇਕਾ 50 ਸਾਲਾਂ ਦੇ ਲਈ ਦਿੱਤਾ ਗਿਆ ਹੈ।

ਕੀ ਕਿਸਾਨਾਂ ਨੇ ਬੀਜੇਪੀ ਲੀਡਰ ਦੇ ਨਾਲ ਕੀਤੀ ਕੁੱਟਮਾਰ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਲੀਡਰ ਉਮੇਸ਼ ਸਿੰਘ ਦੇ ਨਾਲ ਕਿਸਾਨਾਂ ਨੇ ਕੁੱਟਮਾਰ ਕੀਤੀ ਕਿਉਂਕਿ ਉਮੇਸ਼ ਸਿੰਘ ਨੇ ਭਾਰਤ ਵਿਰੋਧੀ ਨਾਅਰੇ ਲਗਾਏ।ਵਾਇਰਲ ਹੋ ਰਹੀ ਵੀਡੀਓ ਨੂੰ ਫ਼ਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044