ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਅਦਾਕਾਰ ਸੋਨੂੰ ਸੂਦ ਦੀ ਫੋਟੋਸ਼ਾਪ ਤਸਵੀਰ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਬਸਪਾ ਦਾ ਬਟਨ ਦਬਾਉਣ ਤੇ ਬੀਜੇਪੀ ਨੂੰ ਵੋਟ ਜਾ ਰਿਹਾ ਹੈ?
ਸੋਸ਼ਲ ਮੀਡੀਆ ਤੇ ਈਵੀਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ । ਇਸ ਵੀਡੀਓ ਦੇ ਵਿੱਚ ਇੱਕ ਮਹਿਲਾ ਈਵੀਐਮ ਦੇ ਜ਼ਰੀਏ ਮਤਦਾਤ ਕਰਦੇ ਹੋਏ ਨਜ਼ਰ ਆ ਰਹੀ ਹੈ।ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਬਹੁਜਨ ਸਮਾਜ ਪਾਰਟੀ ਦਾ ਚੋਣ ਚਿੰਨ ਹਾਥੀ ਦਾ ਬਟਨ ਦਬਾਉਣ ਤੇ ਵੀ ਵੋਟ ਬੀਜੇਪੀ ਨੂੰ ਜਾ ਰਿਹਾ ਹੈ। ਇਸ ਵੀਡੀਓ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਵੀਡੀਓ ਦਾ ਬਿਹਾਰ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਭਰਮਾਉਣ ਦੇ ਲਈ ਇਕ ਸਾਲ ਪੁਰਾਣੇ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਮਤਦਾਨ ਕਰਦੇ ਵਿਅਕਤੀ ਦੀ ਤਸਵੀਰ ਨੂੰ ਬਿਹਾਰ ਵਿਧਾਨਸਭਾ ਚੋਣਾਂ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਕੁਝ ਯੂਜ਼ਰ ਬਿਹਾਰ ਦਾ ਦੱਸ ਰਹੇ ਹਨ ਜਦਕਿ ਕੁਝ ਯੂਜ਼ਰ ਇਸ ਨੂੰ ਮੱਧ ਪ੍ਰਦੇਸ਼ ਦਾ ਦੱਸਕੇ ਵਾਇਰਲ ਕਰ ਰਹੇ ਹਨ। ਕੁਝ ਯੂਜ਼ਰ ਤਸਵੀਰ ਵਿੱਚ ਦਿਖਾਈ ਦੇ ਰਹੇ ਸ਼ਖ਼ਸ ਨੂੰ ਦਲਿਤ ਆਦਿਵਾਸੀ ਦੱਸ ਰਹੇ ਹਨ ਜਦਕਿ ਕੁਝ ਇਸ ਨੂੰ ਲੋਕਤੰਤਰ ਦੀ ਖੂਬਸੂਰਤੀ ਦੇ ਨਾਮ ਉੱਤੇ ਵੀ ਸ਼ੇਅਰ ਕਰ ਰਹੇ ਹਨ।ਵਾਇਰਲ ਤਸਵੀਰ ਦਾ ਬਿਹਾਰ ਜਾਂ ਮੱਧ ਪ੍ਰਦੇਸ਼ ਵਿਚ ਹੋ ਰਹੀਆਂ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਦੀ ਮੌਤ ਦੀ ਉੱਡੀ ਅਫ਼ਵਾਹ, ਪੜ੍ਹੋ ਸਚਾਈ
ਸੋਸ਼ਲ ਮੀਡੀਆ ਤੇ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਦਾ ਦਿਹਾਂਤ ਹੋ ਗਿਆ ਹੈ।ਸੋਸ਼ਲ ਮੀਡਿਆ ਤੇ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਦੇ ਬਾਰੇ ਵਿੱਚ ਵਾਇਰਲ ਹੋ ਰਿਹਾ ਦਾਅਵਾ ਮਹਿਜ਼ ਇੱਕ ਅਫਵਾਹ ਹੈ।

ਸਿੱਖ ਨੇਤਾ ਗਿਆਨ ਸਿੰਘ ਸੋਹਨਪਾਲ ਦੇ ਨਾਮ ਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਫਰਜ਼ੀ ਪੋਸਟ
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਵੈਸਟ ਬੰਗਾਲ ਦੇ ਕਾਂਗਰਸੀ ਨੇਤਾ ਸਰਦਾਰ ਗਿਆਨ ਸਿੰਘ ਸੋਹਨਪਾਲ ਦੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੱਸ ਬਾਰ ਦੇ ਵਿਧਾਇਕ ਗਿਆਨ ਸਿੰਘ ਸੋਹਨਪਾਲ ਫਿਰ ਤੋਂ ਚੋਣਾਂ ਦੀ ਤਿਆਰੀ ਕਰ ਰਹੇ ਹਨ।ਸੋਸ਼ਲ ਮੀਡੀਆ ਤੇ ਸਰਦਾਰ ਗਿਆਨ ਸਿੰਘ ਸੋਹਨਪਾਲ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਗਿਆਨ ਸਿੰਘ ਸੋਹਨਪਾਲ ਦਾ ਦਿਹਾਂਤ ਸਾਲ 2017 ਵਿੱਚ ਹੋ ਚੁੱਕਾ ਹੈ।

ਕੀ ਅਦਾਕਾਰ ਸੋਨੂੰ ਸੂਦ ਨੇ ਰਾਸ਼ਟਰੀ ਜਨਤਾ ਦਲ ਨੂੰ ਵੋਟ ਦੇਣ ਦੀ ਕੀਤੀ ਅਪੀਲ?
ਸੋਸ਼ਲ ਮੀਡੀਆ ਤੇ ਅਦਾਕਾਰ ਸੋਨੂੰ ਸੂਦ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਹੱਥ ਦੇ ਵਿੱਚ ਇੱਕ ਪੋਸਟਰ ਦੇਖਿਆ ਜਾ ਸਕਦਾ ਹੈ ਜਿਸ ਦੇ ਉੱਤੇ ਰਾਸ਼ਟਰੀ ਜਨਤਾ ਦਲ ਦਾ ਚੋਣ ਚਿੰਨ੍ਹ ਬਣਿਆ ਹੋਇਆ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਵਿਕਾਸ ਦੇ ਲਈ ਤੇਜਸਵੀ ਯਾਦਵ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਦਾਕਾਰ ਸੋਨੂੰ ਸੂਦ ਦੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044