Viral
Weekly Wrap: ਕਿਸਾਨ ਅੰਦੋਲਨ ਤੋਂ ਲੈ ਕੇ ਨਰੇਂਦਰ ਮੋਦੀ ਦੀ ਤਸਵੀਰ ਤਕ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਕਿਸਾਨ ਅੰਦੋਲਨ ਨੂੰ ਲੈ ਕੇ ਕਾਫੀ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ । ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਪ੍ਰਧਾਨ ਮੰਤਰੀ ਮੋਦੀ ਨੇ ਅੰਬਾਨੀ ਪਰਿਵਾਰ ਦੇ ਪੋਤਾ ਹੋਣ ਤੇ ਹਸਪਤਾਲ ਵਿੱਚ ਕੀਤੀ ਮੁਲਾਕਾਤ ?
ਟਵਿੱਟਰ ਤੇ ਅੰਬਾਨੀ ਪਰਿਵਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਕਿਸੀ ਹਸਪਤਾਲ ਦੀ ਲੱਗ ਰਹੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ, ਨੀਤਾ ਅੰਬਾਨੀ , ਮੁਕੇਸ਼ ਅੰਬਾਨੀ ਅਤੇ ਡਾਕਟਰ ਨਜ਼ਰ ਆ ਰਹੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਬਾਨੀ ਦੇ ਘਰ ਪੋਤਾ ਹੋਇਆ ਅਤੇ ਮੋਦੀ ਵਧਾਈ ਦੇਣ ਤਾਂ ਪਹੁੰਚ ਗਏ ਪਰ ਕਿਸਾਨਾਂ ਦੀ ਇੱਕ ਵਾਰ ਵੀ ਸੁੱਧ ਨਹੀਂ ਲਈ।ਪ੍ਰਧਾਨ ਮੰਤਰੀ ਮੋਦੀ ਦੀ ਸਾਲਾਂ ਪੁਰਾਣੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਤਸਵੀਰ ਸਾਲ 2014 ਦੀ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਵਿਖੇ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦਾ ਉਦਘਾਟਨ ਕੀਤਾ ਸੀ।

ਕੀ ਕਿਸਾਨ ਅੰਦੋਲਨ ਵਿਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਕੀਤਾ ਅਪਮਾਨ?
ਸੋਸ਼ਲ ਮੀਡੀਆ ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਭਾਰਤ ਦੇ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਚੱਲ ਰਹੀ ਕਿਸਾਨ ਅੰਦੋਲਨ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਅਪਮਾਨ ਕੀਤਾ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ। ਇਨ੍ਹਾਂ ਤਸਵੀਰਾਂ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਕੀ ਅਹਿਮਦਾਬਾਦ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖਿਆ ਗਿਆ?
ਸੋਸ਼ਲ ਮੀਡੀਆ ਤੇ ਗੁਜਰਾਤ ਕਾਂਗਰਸ ਦੇ ਪ੍ਰਧਾਨ ਅਮਿਤ ਚਾਵੜਾ ਦੁਆਰਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਰੱਖ ਦਿੱਤਾ ਗਿਆ ਹੈ।ਅਹਿਮਦਾਬਾਦ ਦੇ ਸਰਦਾਰ ਵੱਲਭ ਭਾਈ ਪਟੇਲ ਏਅਰਪੋਰਟ ਦਾ ਨਾਂ ਬਦਲ ਕੇ ਅਡਾਨੀ ਏਅਰਪੋਰਟ ਨਹੀਂ ਕੀਤਾ ਗਿਆ ਹੈ। ਦਰਅਸਲ ਅਡਾਨੀ ਸਮੂਹ ਨੂੰ ਦੇਸ਼ ਦੇ ਕੁਝ ਏਅਰਪੋਰਟ ਦੇ ਸੰਚਾਲਨ ਦਾ ਠੇਕਾ 50 ਸਾਲਾਂ ਦੇ ਲਈ ਦਿੱਤਾ ਗਿਆ ਹੈ।

ਕੀ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਟ੍ਰੇਨ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ ਹੈ?
ਐਕਟਰ ਨਗਮਾ ਨੇ ਇੱਕ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਅਡਾਨੀ ਗਰੁੱਪ ਨੇ ਹੁਣ ਭਾਰਤੀ ਰੇਲਵੇ ਦੀ ਕਮਾਨ ਵੀ ਆਪਣੇ ਹੱਥ ਵਿੱਚ ਲੈ ਲਈ ਹੈ। ਵੀਡੀਓ ਵਿੱਚ ਭਾਰਤੀ ਰੇਲ ਦੇ ਡੱਬੇ ਤੇ ਅਡਾਨੀ ਗਰੁੱਪ ਕੰਪਨੀ ਦੇ ਪ੍ਰੋਡਕਟ ਦਾ ਵਿਗਿਆਪਨ ਦੇਖਿਆ ਜਾ ਸਕਦਾ ਹੈ।ਵਾਇਰਲ ਵੀਡੀਓ ਦਾ ਸਬੰਧ ਕਿਸਾਨ ਅੰਦੋਲਨ ਦੇ ਨਾਲ ਨਹੀਂ ਹੈ ਅਤੇ ਨਾ ਹੀ ਅਡਾਨੀ ਗਰੁੱਪ ਨੇ ਭਾਰਤੀ ਰੇਲਵੇ ਨੂੰ ਖਰੀਦਿਆ ਹੈ।

ਕੀ ਪ੍ਰਧਾਨ ਮੰਤਰੀ ਮੋਦੀ ਨੇ ਅਡਾਨੀ ਦੀ ਪਤਨੀ ਨੂੰ ਕੀਤਾ ਸਲਾਮ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਔਰਤ ਨੂੰ ਝੁਕ ਕੇ ਸਲਾਮ ਕਰ ਰਹੇ ਹਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਚ ਦਿਖਾਈ ਦੇ ਰਹੀ ਔਰਤ ਉਦਯੋਗਪਤੀ ਅਡਾਨੀ ਦੀ ਪਤਨੀ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਗੌਤਮ ਅਡਾਨੀ ਦੀ ਪਤਨੀ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੀ ਔਰਤ ਦੀਪਿਕਾ ਮੰਡਾਲ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044