ਐਤਵਾਰ, ਨਵੰਬਰ 3, 2024
ਐਤਵਾਰ, ਨਵੰਬਰ 3, 2024

HomeFact CheckViralWeekly Wrap: ਪੰਜਾਬ ਪੁਲਿਸ ਤੋਂ ਲੈ ਕੇ ਆਜ ਤਕ ਚੈਨਲ ਦੀ ਫਰਜ਼ੀ...

Weekly Wrap: ਪੰਜਾਬ ਪੁਲਿਸ ਤੋਂ ਲੈ ਕੇ ਆਜ ਤਕ ਚੈਨਲ ਦੀ ਫਰਜ਼ੀ ਤਸਵੀਰ ਤਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਹਾਥਰਾਸ ਕਾਂਡ ਤੇ ਆਜ ਤਕ ਚੈਨਲ ਦੀ ਫਰਜ਼ੀ ਤਸਵੀਰ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਫਰਜ਼ੀ ਹੈ ਯੋਗੀ ਅਦਿੱਤਿਆਨਾਥ ਨੂੰ ਲੈ ਕੇ ਆਜ ਤਕ ਦਾ ਇਹ ਵਾਇਰਲ ਸਕ੍ਰੀਨਸ਼ਾਟ

ਸੋਸ਼ਲ ਮੀਡੀਆ ਤੇ ਅੱਜ ਤੱਕ ਨਿਊਜ਼ ਚੈਨਲ ਦਾ ਇਕ ਸਕਰੀਨ ਸ਼ਾਟ ਵਾਇਰਲ ਹੋ ਰਿਹਾ ਹੈ।ਸਕਰੀਨਸ਼ਾਟ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਨੇ ਕਿਹਾ ਕਿ,”ਠਾਕੁਰਾਂ ਦਾ ਖੂਨ ਗਰਮ ਹੈ, ਠਾਕੁਰਾਂ ਤੋਂ ਗਲਤੀਆਂ ਹੋ ਜਾਂਦੀਆਂ” ਹਨ।ਵਾਇਰਲ ਹੋ ਰਿਹਾ ਸਕ੍ਰੀਨਸ਼ਾਟ ਫਰਜ਼ੀ ਹੈ । ਯੋਗੀ ਅਦਿੱਤਿਆਨਾਥ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ ਤੇ ਨਾ ਹੀ ਆਜ ਤੱਕ ਨੇ ਇਹ ਖ਼ਬਰ ਪ੍ਰਸਾਰਿਤ ਕੀਤੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਐਕਸੀਡੈਂਟ ਵਿੱਚ ਜਾਨ ਗਵਾਉਣ ਵਾਲੀ ਪੰਜਾਬ ਦੀ ਕਾਂਸਟੇਬਲ ਦੀ ਰੇਪ ਅਤੇ ਹੱਤਿਆ ਦਾ ਝੂਠਾ ਦਾਅਵਾ ਵਾਇਰਲ

ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਸ਼ਾਸਿਤ ਪੰਜਾਬ ਦੇ ਵਿੱਚ ਇੱਕ ਮਹਿਲਾ ਕਾਂਸਟੇਬਲ ਦੇ ਨਾਲ ਬਲਾਤਕਾਰ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ।ਪੰਜਾਬ ਦੇ ਅੰਮ੍ਰਿਤਸਰ ਵਿੱਚ ਜਿਸ ਮਹਿਲਾ ਕਾਂਸਟੇਬਲ ਦੀ ਲਾਸ਼ ਸੜਕ ਕਿਨਾਰੇ ਮਿਲੀ ਸੀ ਉਸ ਦੀ ਮੌਤ ਐਕਸੀਡੈਂਟ ਦੇ ਚੱਲਦਿਆਂ ਹੋਈ ਸੀ। ਮਹਿਲਾ ਦੇ ਨਾਲ ਬਲਾਤਕਾਰ ਅਤੇ ਹੱਤਿਆ ਦੀ ਖ਼ਬਰ ਬੇਬੁਨਿਆਦ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸ੍ਰੀਲੰਕਾ ਦੀ ਪੁਰਾਣੀ ਤਸਵੀਰ ਗਲਤ ਦਾਅਵੇ ਦੇ ਨਾਲ ਹੋਈ ਵਾਇਰਲ

ਸੋਸ਼ਲ ਮੀਡੀਆ ਤੇ ਇੱਕ ਮਹਿਲਾ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੇ ਕਾਂਟੇਦਾਰ ਡ੍ਰੈੱਸ ਪਾਈ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਵਿੱਚ ਵੱਧ ਰਹੇ ਬਲਾਤਕਾਰ ਦੀ ਘਟਨਾਵਾਂ ਨੂੰ ਲੈ ਕੇ ਇਸ ਮਹਿਲਾ ਨੇ ਇਸ ਤਰੀਕੇ ਨਾਲ ਵਿਰੋਧ ਜਤਾਇਆ।ਵਾਇਰਲ ਹੋ ਰਹੀ ਤਸਵੀਰ ਸ਼੍ਰੀਲੰਕਾ ਦੇ ਕੋਲੰਬੋ ਵਿੱਚ ਰਹਿਣ ਵਾਲੀ ਇੱਕ ਮਹਿਲਾ ਦੀ ਹੈ ਜੋ ਪੇਸ਼ੇ ਤੋਂ ਆਰਟਿਸਟ ਹੈ ।ਇਹ ਤਸਵੀਰ ਭਾਰਤ ਦੀ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also Read:ਕਿਸਾਨ ਅੰਦੋਲਨ: ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ

ਆਰਮੀ ਲੈਫਟੀਨੈਂਟ ਜਨਰਲ ਤਰਨਜੀਤ ਸਿੰਘ ਨੂੰ ਲੈ ਕੇ ਵਾਇਰਲ ਹੋਇਆ ਗੁੰਮਰਾਹਕੁੰਨ ਦਾਅਵਾ

ਸੋਸ਼ਲ ਮੀਡੀਆ ਤੇ ਆਰਮੀ ਲੈਫਟੀਨੈਂਟ ਜਨਰਲ ਤਰਨਜੀਤ ਸਿੰਘ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਰਮੀ ਜਨਰਲ ਤਰਨਜੀਤ ਸਿੰਘ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਸੋਸ਼ਲ ਮੀਡੀਆ ਤੇ ਆਰਮੀ ਲੈਫਟੀਨੈਂਟ ਜਨਰਲ ਤਰਨਜੀਤ ਸਿੰਘ ਨੂੰ ਲੈ ਕੇ ਵਾਇਰਲ ਹੋ ਰਿਹਾ ਦਾਅਵਾ ਗਲਤ ਅਤੇ ਗੁੰਮਰਾਹਕੁੰਨ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈ ਵਾਇਰਲ ਤਸਵੀਰ ਵਿੱਚ ਦਿਖ ਰਿਹਾ ਇਹ ਜਹਾਜ਼?

ਸੋਸ਼ਲ ਮੀਡੀਆ ਤੇ ਇਕ ਜਹਾਜ਼ ਦੇ ਅੰਦਰ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ 8600 ਕਰੋੜ ਦੀ ਲਾਗਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਮਾਨ ਨੂੰ ਤਿਆਰ ਕੀਤਾ ਗਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਵਿੱਚ ਨਜ਼ਰ ਆ ਰਿਹਾ ਜਹਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਹੀਂ ਹੈ।ਤਸਵੀਰ ਵਿੱਚ ਨਜ਼ਰ ਆ ਰਿਹਾ ਜਹਾਜ਼ Boeing 787 ਪ੍ਰਾਈਵੇਟ ਜੈੱਟ ਦਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਰਨਾਟਕ ਵਿੱਚ ਹੋਈ ਕਿਡਨੈਪਿੰਗ ਦੀ ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸਕੇ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਲੜਕੀ ਨੂੰ ਦਿਨ ਦਿਹਾੜੇ ਇਕ ਸੜਕ ਦੇ ਕਿਨਾਰੇ ਤੋਂ ਕਿਡਨੈਪ ਕਰਦੇ ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਉੱਤਰ ਪ੍ਰਦੇਸ਼ ਦੀ ਨਹੀਂ ਸਗੋਂ ਕਰਨਾਟਕ ਦੇ ਕੋਲਰ ਜ਼ਿਲ੍ਹੇ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular