ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਮਹਾਨ ਆਮ ਆਦਮੀ ਪਾਰਟੀ ਤੋਂ ਸੰਸਦ ਸੰਸਦ ਮੈਂਬਰ ਭਗਵੰਤ ਮਾਨ ਦੀ ਐਡੀਟਡ ਤਸਵੀਰ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਗਵੰਤ ਮਾਨ ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੁਝ ਪੀਂਦੇ ਹੋਏ ਦਿਖਾਈ ਦੇ ਰਹੇ ਹਨ।ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਰਹੇ ਹਨ।ਵਾਇਰਲ ਹੋ ਰਹੀ ਭਗਵੰਤ ਮਾਨ ਦੀ ਤਸਵੀਰ ਫਰਜ਼ੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਫੋਟੋਸ਼ਾਪ ਦੀ ਮਦਦ ਦੇ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

ਮੁੰਬਈ ਦੇ ਹਸਪਤਾਲ ਦੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਵਿਅਕਤੀਆਂ ਨੂੰ ਹੰਗਾਮਾ ਕਰਦਿਆਂ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਨਾਗਪੁਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਵਿੱਚ ਡਾਕਟਰਾਂ ਨੇ ਜਿਉਂਦੇ ਵਿਅਕਤੀ ਦਾ ਪੋਸਟਮਾਰਟਮ ਕਰਕੇ ਕਿਡਨੀਆਂ ਕੱਢ ਲਈਆਂ।ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨਾਗਪੁਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਨਹੀਂ ਹੈ।

ਐਡ ਸ਼ੂਟਿੰਗ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਮ੍ਰਿਤਕ ਸ਼ਖਸ ਅੰਤਿਮ ਸੰਸਕਾਰ ਤੋਂ ਪਹਿਲਾਂ ਜਿਉਂਦਾ ਹੋ ਗਿਆ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਹੋ ਰਹੀ ਵੀਡੀਓ ਅਸਲ ਦੇ ਵਿੱਚ ਇੱਕ ਐਡ ਸ਼ੂਟਿੰਗ ਦੀ ਵੀਡੀਓ ਹੈ।

ਮੁਹਾਲੀ ਵਿੱਚ ਹੋਏ ਪ੍ਰਦਰਸ਼ਨ ਦੀ ਵੀਡੀਓ ਨੂੰ ਮੁੜ ਤੋਂ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨ ਸਰਕਾਰ ਦੇ ਖਿਲਾਫ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੀ ਹੈ।ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਸਿਤੰਬਰ ਦੀ ਹੈ।

ਰੇਲ ਕੋਚ ਕਰਮਚਾਰੀਆਂ ਦੁਆਰਾ ਨਿੱਜੀਕਰਨ ਦੇ ਵਿਰੋਧ ਵਿੱਚ ਕੱਢੀ ਗਈ ਰੈਲੀ ਨੂੰ ਹਾਲ ਹੀ ਦਾ ਦੱਸਕੇ ਕੀਤਾ ਸ਼ੇਅਰ
ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਪੂਰੇ ਦੇਸ਼ ਦੇ ਵਿੱਚ ਲਗਾਤਾਰ 15 ਦਿਨਾਂ ਤੋਂ ਲੱਖਾਂ ਰੇਲਵੇ ਕਰਮਚਾਰੀ ਨਿੱਜੀਕਰਨ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ।ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਤੋਂ ਬਾਅਦ ਅਸੀਂ ਪਾਇਆ ਕਿ ਇੱਕ ਸਾਲ ਪੁਰਾਣੀ ਵੀਡੀਓ ਨੂੰ ਹਾਲ ਹੀ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044