ਸੋਮਵਾਰ, ਜੂਨ 17, 2024
ਸੋਮਵਾਰ, ਜੂਨ 17, 2024

HomeFact CheckViralWeekly Wrap: ਪਾਕਿਸਤਾਨ ਦੀ ਪੁਰਾਣੀ ਤਸਵੀਰ ਤੋਂ ਲੈ ਕੇ ਪੰਜਾਬ ਵਿੱਚ ਰਾਮਲੀਲਾ...

Weekly Wrap: ਪਾਕਿਸਤਾਨ ਦੀ ਪੁਰਾਣੀ ਤਸਵੀਰ ਤੋਂ ਲੈ ਕੇ ਪੰਜਾਬ ਵਿੱਚ ਰਾਮਲੀਲਾ ਤੇ ਹਮਲੇ ਤਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਪੰਜਾਬ ਵਿੱਚ ਰਾਮਲੀਲਾ ਤੇ ਹੋਏ ਹਮਲੇ ਨੂੰ ਲੈ ਕੇ ਫਰਜ਼ੀ ਤਸਵੀਰ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪਾਕਿਸਤਾਨ ਦੀ ਪੁਰਾਣੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਕੀਤਾ ਵਾਇਰਲ

ਮਸ਼ਹੂਰ ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਆਪਣੇ ਅਧਿਕਾਰਕ ਫੇਸਬੁੱਕ ਹੈਂਡਲ ਤੇ ਕੁਝ ਬੱਚਿਆਂ ਦੇ ਪੈਰਾਂ ਦੀ ਤਸਵੀਰ ਨੂੰ ਸ਼ੇਅਰ ਕੀਤਾ। ਤਸਵੀਰ ਦੇ ਵਿੱਚ ਬੱਚਿਆਂ ਦੇ ਪੈਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਹੇ ਬੱਚੇ ਲੌਕਡਾਊਨ ਵੇਲੇ ਆਪਣੇ ਘਰਾਂ ਨੂੰ ਪਲਾਇਨ ਕਰ ਰਹੇ ਬਿਹਾਰ ਦੇ ਮਜ਼ਦੂਰ ਹਨ। ਵਾਇਰਲ ਤਸਵੀਰ ਪੁਰਾਣੀ ਅਤੇ ਪਾਕਿਸਤਾਨ ਦੀ ਹੈ। ਤਸਵੀਰ ਦਾ ਲੌਕਡਾਊਨ ਦੌਰਾਨ ਪਲਾਇਨ ਕਰ ਰਹੇ ਮਜ਼ਦੂਰਾਂ ਦੇ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਪੰਜਾਬ ਦੇ ਵਿਚ ਰਾਮਲੀਲਾ ਉੱਤੇ ਹੋਇਆ ਹਮਲਾ?

ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਵਿਚ ਰਾਮਲੀਲਾ ਉੱਤੇ ਹਮਲਾ ਕੀਤਾ ਗਿਆ ਹੈ।ਪੰਜਾਬ ਦੇ ਵਿਚ ਰਾਮਲੀਲਾ ਉਤੇ ਹੋਏ ਹਮਲੇ ਦੀ ਜੋ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਜਾ ਰਹੀ ਹੈ ਉਹ ਆਸਟ੍ਰੇਲੀਆ ਦੇ ਸਿਡਨੀ ਦੀ ਹੈ ਅਤੇ ਦੋ ਸਾਲ ਪੁਰਾਣੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਬੀਜੇਪੀ ਉਮੀਦਵਾਰ ਦੇ ਗਲ ਵਿਚ ਪਾਇਆ ਜੁੱਤੀਆਂ ਦਾ ਹਾਰ?

ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਪਿੱਛੇ ਇਕ ਬਜ਼ੁਰਗ ਨੂੰ ਭਾਜਪਾ ਉਮੀਦਵਾਰ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਦੀ ਹੈ।ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਵਿਚ ਹੋਈਆਂ ਚੋਣਾਂ ਦੇ ਦੌਰਾਨ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਜੁਲਾਈ ਵਿੱਚ ਹੋਈ ਹੱਤਿਆ ਦੀ ਘਟਨਾ ਨੂੰ ਹਾਲ ਹੀ ਦਾ ਦੱਸਕੇ ਕੀਤਾ ਵਾਇਰਲ

ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਤੇ ਕਾਸਗੰਜ ਵਿੱਚ ਰੇਪ ਪੀੜਤਾ ਅਤੇ ਉਸ ਦੀ ਮਾਂ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਨੂੰ ਹਾਲ ਹੀ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਘਟਨਾ ਜੁਲਾਈ ਮਹੀਨੇ ਦੀ ਹੈ ਜਿਸ ਨੂੰ ਹਾਲ ਹੀ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular