ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਹਾਈ ਕੋਰਟ (High Court) ਨੇ ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਰੇਟ ਤੈਅ ਕੀਤਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

High Court ਨੇ Punjab ਵਿੱਚ ਝੋਨੇ ਦੀ ਲਵਾਈ ਦਾ ਰੇਟ ਕੀਤਾ ਤੈਅ?
ਸੋਸ਼ਲ ਮੀਡੀਆ ਤੇ ਪੰਜਾਬੀ ਮੀਡੀਆ ਸੰਸਥਾਨ ਪੀਟੀਸੀ ਨਿਊਜ਼ ਦਾ ਇੱਕ ਗ੍ਰਾਫਿਕ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਹਾਈ ਕੋਰਟ (High Court) ਨੇ ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਰੇਟ ਤੈਅ ਕੀਤਾ ਹੈ। ਵਾਇਰਲ ਹੋ ਰਹੀ ਪੋਸਟ ਦੇ ਮੁਤਾਬਕ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਲਵਾਈ ਰੁਪਏ ਤੈਅ ਕੀਤੀ ਗਈ ਹੈ ਅਤੇ ਜੇਕਰ ਕੋਈ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰੇਗਾ ਤਾਂ ਉਸ ਨੂੰ ਸਜ਼ਾ ਹੋ ਸਕਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਫਰਜ਼ੀ ਹੈ। ਪੀਟੀਸੀ ਨਿਊਜ਼ ਦੇ ਨਾਮ ਤੇ ਫਰਜ਼ੀ ਗ੍ਰਾਫਿਕ ਪਲੇਟ ਨੂੰ ਸ਼ੇਅਰ ਕਰ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਸੰਸਦ ਮੈਂਬਰ Bhagwant Mann ਦੀ ਜੇਬ ਚੋਂ ਮਿਲਿਆ ਨਸ਼ੇ ਦਾ ਸਾਮਾਨ?
ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਸੰਸਦ ਮੈਂਬਰ Bhagwant Mann ਸ਼ਰਾਬ ਪੀ ਕੇ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚੇ?
ਸੋਸ਼ਲ ਮੀਡੀਆ ਤੇ ਨਿਊਜ਼ 18 ਪੰਜਾਬ ਹਰਿਆਣਾ ਹਿਮਾਚਲ ਦਾ ਇੱਕ ਸਕ੍ਰੀਨ ਸ਼ਾਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦੇ ਸ਼ਰਾਬ ਪੀ ਕੇ ਪਹੁੰਚਣ ਕਾਰਨ ਅਧਿਆਪਕਾਂ ਨੇ ਧਰਨੇ ਚ ਸ਼ਾਮਲ ਨਹੀਂ ਹੋਣ ਦਿੱਤਾ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਲੈ ਕੇ ਵਾਇਰਲ ਹੋ ਰਹੀ ਖ਼ਬਰ ਸਾਲ 2018 ਦੀ ਹੈ। ਭਗਵੰਤ ਮਾਨ ਦੇ ਸ਼ਰਾਬ ਪੀ ਕੇ ਧਰਨੇ ਚ ਪਹੁੰਚਣ ਨੂੰ ਲੈ ਕੇ ਵਾਇਰਲ ਦਾਅਵਾ ਫ਼ਰਜ਼ੀ ਹੈ।

ਸਾਬਕਾ ਉਪ ਮੁੱਖ ਮੰਤਰੀ Sukhbir Badal ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ।

Sukhpal Khaira ਨੇ Congress ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਮੰਗੀ ਮਾਫੀ?
ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਸੁਖਪਾਲ ਖਹਿਰਾ (Sukhpal Khaira) ਨੇ ਕਾਂਗਰਸ ਆਗੂਆਂ ਸਾਹਮਣੇ ਕੈਪਟਨ ਅਮਰਿੰਦਰ ਦੇ ਪੈਰਾਂ ‘ਚ ਡਿੱਗ ਕੇ ਮੁਆਫੀ ਮੰਗੀ ਅਤੇ ਕਾਂਗਰਸ ਵਿਚ ਸ਼ਾਮਲ ਹੋਏ। ਖਬਰ ਦੇ ਮੁਤਾਬਕ ਇਹ ਵੀ ਦਾਅਵਾ ਕੀਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਬਾਅਦ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਵੀ ਫੋਨ ਕਰਕੇ ਮੁਆਫੀ ਮੰਗੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਫਰਜ਼ੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਫੋਟੋਸ਼ਾਪ ਟੂਲ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044