ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact CheckViralWeekly Wrap: ਕੀ Hima Das ਨੇ ਕਾਮਨਵੈਲਥ ਗੇਮਾਂ ਵਿੱਚ ਜਿੱਤਿਆ ਗੋਲਡ ਮੈਡਲ?

Weekly Wrap: ਕੀ Hima Das ਨੇ ਕਾਮਨਵੈਲਥ ਗੇਮਾਂ ਵਿੱਚ ਜਿੱਤਿਆ ਗੋਲਡ ਮੈਡਲ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋਈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਭਾਰਤੀ ਦੌੜਾਕ ਹਿਮਾ ਦਾਸ (Hima Das) ਨੇ ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਗੇਮਾਂ ਵਿਚ ਗੋਲਡ ਮੈਡਲ ਜਿੱਤਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ 5ਜੀ ਸਪੈਕਟ੍ਰਮ ਦੀ ਨਿਲਾਮੀ ਵਿੱਚ ਸਰਕਾਰ ਨੂੰ ਹੋਇਆ ਅਰਬਾਂ ਰੁਪਏ ਦਾ ਨੁਕਸਾਨ?

ਟਾਈਮਜ਼ ਆਫ਼ ਇੰਡੀਆ ਦੇ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ 5ਜੀ ਸਪੈਕਟ੍ਰਮ ਦੀ ਨਿਲਾਮੀ ਵਿੱਚ ਸਰਕਾਰ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋਇਆ। ਟਾਈਮਜ਼ ਆਫ਼ ਇੰਡੀਆ ਦੇ ਅਖ਼ਬਾਰ ਦੀ ਕਟਿੰਗ ਐਡੀਟਡ ਹੈ ਜਿਸਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੇਲੋਸੀ ਦੀ Taiwan ਫੇਰੀ ਤੋਂ ਬਾਅਦ ਸਮੁੰਦਰ ਤੇ ਮੰਡਰਾ ਰਹੇ ਲੜਾਕੂ ਜਹਾਜ਼ਾਂ ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੇਲੋਸੀ ਦੀ ਤਾਈਵਾਨ ਫੇਰੀ ਤੋਂ ਬਾਅਦ ਤਾਈਵਾਨ ਨੇੜੇ ਅਮਰੀਕੀ ਲੜਾਕੂ ਜਹਾਜ਼ ਸਮੁੰਦਰ ਤੇ ਮੰਡਰਾ ਰਹੇ ਹਨ। ਵਾਇਰਲ ਵੀਡੀਓ ਸਾਲ 2021 ਤੋਂ ਇੰਟਰਨੈੱਟ ਤੇ ਮੌਜੂਦ ਹੈ। ਵੀਡੀਓ ਦਾ ਚੀਨ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਵਿਵਾਦ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋਅੰਡੇ ਚੋਰੀ ਕਰਦਿਆਂ ਪੁਲਿਸ ਮੁਲਾਜ਼ਮ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅੰਡੇ ਚੋਰੀ ਕਰਦਿਆਂ ਪੁਲਿਸ ਮੁਲਾਜ਼ਮ ਦਾ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਅੰਡੇ ਦੀ ਰੇਹੜੀ ਤੋਂ ਅੰਡੇ ਚੋਰੀ ਕਰ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਮਈ 2021 ਦੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲੀਸ ਨੇ ਪੁਲਿਸ ਮੁਲਾਜ਼ਮ ਪ੍ਰਿਤਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਰਿਪੋਰਟਰ ਦੁਆਰਾ ਅਧਿਆਪਕਾਂ ਨੂੰ ਧਮਕਾਏ ਜਾਣ ਦੇ ਨਾਮ ਤੇ ਵਾਇਰਲ ਹੋ ਰਿਹਾ ਵੀਡੀਓ ਸਕ੍ਰਿਪਟਡ ਹੈ

ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਪੋਰਟਰ ਨੇ ਅਧਿਆਪਕਾਂ ਦੀ ਥਾਂ ਤੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਦੂਜੇ ਲੋਕਾਂ ਨੂੰ ਫੜ ਲਿਆ। ਅਧਿਆਪਕਾਂ ਦੀ ਥਾਂ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਦੂਜੇ ਲੋਕਾਂ ਨੂੰ ਫੜਨ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਹੋ ਰਹੀ ਵੀਡਿਓ ਸਕ੍ਰਿਪਟਡ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ Hima Das ਨੇ ਕਾਮਨਵੈਲਥ ਗੇਮਾਂ ਵਿੱਚ ਜਿੱਤਿਆ ਗੋਲਡ ਮੈਡਲ

ਕੀ Hima Das ਨੇ ਕਾਮਨਵੈਲਥ ਗੇਮਾਂ ਵਿੱਚ ਜਿੱਤਿਆ ਗੋਲਡ ਮੈਡਲ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿਮਾ ਦਾਸ ਨੇ ਕਾਮਨਵੈਲਥ ਗੇਮਾਂ ਵਿੱਚ 400 ਮੀਟਰ ਦੌੜ ਵਿੱਚ ਗੋਲਡ ਮੈਡਲ ਜਿੱਤਿਆ। ਵਾਇਰਲ ਵੀਡੀਓ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਸਾਲ 2018 ਵਿਚ ਫਿਨਲੈਂਡ ਵਿਖੇ ਹਿਮਾ ਦਾਸ ਦੁਆਰਾ ਵਰਲਡ ਅੰਡਰ 20 ਚੈਂਪੀਅਨਸ਼ਿਪ ਵਿਚ ਗੋਲਡ ਜਿੱਤਣ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular